ਸਾਡੇ ਨਾਲ ਸ਼ਾਮਲ

Follow us

12.5 C
Chandigarh
Sunday, February 8, 2026
More
    Home ਸੂਬੇ ਪੰਜਾਬ ’ਵਰਸਿਟੀ 13 ਤੇ...

    ’ਵਰਸਿਟੀ 13 ਤੇ 14 ਸਤੰਬਰ ਨੂੰ ਕਰਵਾਏਗੀ ‘ਪਸ਼ੂ ਪਾਲਣ ਮੇਲਾ’ : ਉਪ-ਕੁਲਪਤੀ

    Ludhiana News
    ’ਵਰਸਿਟੀ 13 ਤੇ 14 ਸਤੰਬਰ ਨੂੰ ਕਰਵਾਏਗੀ ‘ਪਸ਼ੂ ਪਾਲਣ ਮੇਲਾ’ : ਉਪ-ਕੁਲਪਤੀ

    ਲੁਧਿਆਣਾ (ਜਸਵੀਰ ਸਿੰਘ ਗਹਿਲ)। Ludhiana News:  ਗੁਰੂ ਅੰਗਦ ਦੇਵ ਵੈਟਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ 13 ਅਤੇ 14 ਸਤੰਬਰ ਨੂੰ ਦੋ ਦਿਨਾ ‘ਪਸ਼ੂ ਪਾਲਣ ਮੇਲਾ’ ਕਰਵਾਏਗੀ। ਹੋਰ ਜਾਣਕਾਰੀ ਦਿੰਦਿਆਂ ਡਾ. ਪਰਕਾਸ਼ ਸਿੰਘ ਬਰਾੜ ਨਿਰਦੇਸ਼ਕ ਪਸਾਰ ਸਿੱਖਿਆ ਨੇ ਦੱਸਿਆ ਕਿ ਮੇਲੇ ਵਿੱਚ ਯੂਨੀਵਰਸਿਟੀ ਵੱਲੋਂ ਵੈਟਨਰੀ ਅਤੇ ਪਸ਼ੂ ਵਿਗਿਆਨ, ਡੇਅਰੀ, ਪੋਲਟਰੀ, ਫ਼ਿਸ਼ਰੀਜ਼ ਸੰਬੰਧੀ ਤਕਨੀਕਾਂ ਦਾ ਪ੍ਰਦਰਸ਼ਨ ਹੋਵੇਗਾ ਅਤੇ ਕਿਸਾਨ-ਵਿਗਿਆਨੀ ਤਕਨੀਕੀ ਲੈਕਚਰਾਂ ਦੇ ਮੰਚ ’ਤੇ ਇਕੱਠੇ ਹੋਣਗੇ।

    ਸਵਾਲਾਂ- ਜਵਾਬਾਂ ਦਾ ਸੈਸ਼ਨ ਵੀ ਆਯੋਜਿਤ ਕੀਤਾ ਜਾਵੇਗਾ। ਯੂਨੀਵਰਸਿਟੀ ਦੇ ਉਤਮ ਨਸਲ ਦੇ ਪਸ਼ੂ, ਮੱਝਾਂ, ਬੱਕਰੀਆਂ, ਮੱਛੀਆਂ ਤੇ ਮੁਰਗੀਆਂ ਦੀ ਪ੍ਰਦਰਸ਼ਨੀ ਲਾਈ ਜਾਵੇਗੀ। ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਸੰਪੂਰਨ ਸਾਹਿਤ ਤੇ ਰਸਾਲਾ ‘ਵਿਗਿਆਨਕ ਪਸ਼ੂ ਪਾਲਣ’ ਵੀ ਉਪਲਬਧ ਹੋਵੇਗਾ। ਇਸ ਤੋਂ ਇਲਾਵਾ ਪਸ਼ੂਆਂ ਦੀ ਨਸਲ ਨੂੰ ਬਿਹਤਰ ਕਰਨ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਦੁੱਧ ਤੇ ਦੁੱਧ ਉਤਪਾਦਾਂ ਦੀਆਂ ਵਸਤਾਂ ਸੰਬੰਧੀ ਮਸ਼ੀਨਰੀ, ਦਵਾਈਆਂ, ਟੀਕਿਆਂ, ਪਸ਼ੂ ਫੀਡ ਨਾਲ ਸੰਬੰਧਿਤ ਕੰਪਨੀਆਂ ਤੇ ਵਿਤੀ ਸੰਸਥਾਵਾਂ ਦੇ ਨੁਮਾਇੰਦੇ ਵੀ ਮੇਲੇ ਵਿੱਚ ਮੌਜੂਦ ਹੋਣਗੇ। ਮੇਲੇ ਵਿੱਚ ਯੂਨੀਵਰਸਿਟੀ ਵੱਲੋਂ ਤਿਆਰ ਕੀਤੇ ਜਾਂਦੇ ਧਾਤਾਂ ਦੇ ਚੂਰੇ, ਪਸ਼ੂ ਚਾਟ, ਬਾਈਪਾਸ ਫੈਟ, ਪਰਾਲੀ ਨੂੰ ਯੂਰੀਏ ਨਾਲ ਸੋਧਣ ਸੰਬੰਧੀ ਦੱਸਿਆ ਜਾਏਗਾ। Ludhiana News

    Read This : Road Accident: ਜਲਾਲਾਬਾਦ ਦੇ ਵਿਧਾਇਕ ਗੋਲਡੀ ਕੰਬੋਜ ਦੀ ਗੱਡੀ ਦਾ ਹੋਇਆ ਹਾਦਸਾ

    ਡਾ. ਇੰਦਰਜੀਤ ਸਿੰਘ ਉਪ- ਕੁਲਪਤੀ ਵੈਟਨਰੀ ਯੂਨੀਵਰਸਿਟੀ ਨੇ ਕਿਹਾ ਕਿ ਮੇਲੇ ਲਈ ਉਹ ਹੋਰਨਾਂ ਸੂਬਿਆਂ ਦੇ ਕਿਸਾਨਾਂ ਨੂੰ ਵੀ ਸੱਦਾ ਦਿੰਦੇ ਹਨ। ਉਨ੍ਹਾਂ ਦੱਸਿਆ ਕਿ ਜਿੱਥੇ ਮੇਲੇ ਵਿੱਚ ਪਸ਼ੂ ਪਾਲਣ ਤੇ ਕਿਸਾਨੀ ਨਾਲ ਸੰਬੰਧਿਤ ਵੱਖੋ-ਵੱਖਰੇ ਵਿਭਾਗ ਹਿੱਸਾ ਲੈਣਗੇ ਉਥੇ 100 ਤੋਂ ਵਧੇਰੇ ਕੰਪਨੀਆਂ ਆਪਣੀਆਂ ਦਵਾਈਆਂ, ਉਪਕਰਣ, ਮਸ਼ੀਨਰੀ ਤੇ ਪਸ਼ੂਆਂ ਨਾਲ ਸੰਬੰਧਿਤ ਸਹੂਲਤਾਂ ਬਾਰੇ ਸਟਾਲ ਲਾਉਣਗੇ। ਯੂਨੀਵਰਸਿਟੀ ਦੀ ਅਗਵਾਈ ਅਧੀਨ ਕੰਮ ਕਰ ਰਹੀਆਂ ਕਿਸਾਨ ਜਥੇਬੰਦੀਆਂ ਵੀ ਆਪਣੇ ਸਟਾਲ ਲਾਉਣਗੀਆਂ। ਉਨ੍ਹਾਂ ਕਿਹਾ ਕਿ ਇਸ ਵਾਰ ਦਾ ਮੇਲਾ ਅਸੀਂ ਉਤਪਾਦਾਂ ਦੀ ਗੁਣਵੱਤਾ ਵਧਾਉਣ ਦੇ ਉਦੇਸ਼ ਨੂੰ ਸਮਰਪਿਤ ਕਰ ਰਹੇ ਹਾਂ ਤਾਂ ਜੋ ਪਸ਼ੂ ਪਾਲਕਾਂ ਨੂੰ ਉਨ੍ਹਾਂ ਜਾਣਕਾਰੀ ਦਿੱਤੀ ਕਿ ਵਿਗਿਆਨਕ ਢੰਗ ਨਾਲ ਪਸ਼ੂ ਪਾਲਣ ਨੂੰ ਅਪਨਾਉਣ ਅਤੇ ਉਤਸਾਹਿਤ ਕਰਨ ਵਾਲੇ ਤਿੰਨ ਕਿਸਾਨਾਂ ਨੂੰ ‘ਮੁੱਖ ਮੰਤਰੀ ਪੁਰਸਕਾਰ’ ਨਾਲ ਵੀ ਨਿਵਾਜਿਆ ਜਾਏਗਾ। Ludhiana News

    LEAVE A REPLY

    Please enter your comment!
    Please enter your name here