ਸ਼ਹਿਰੀ ਇਲਾਕੇ ਨੂੰ ਆਉਂਦੇ ਸਾਰੇ ਰਸਤਿਆਂ ‘ਤੇ ਤਾਇਨਾਤ ਹੋਏ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਦੇ ਮੈਂਬਰ
ਫਿਰੋਜ਼ਪੁਰ, (ਸਤਪਾਲ ਥਿੰਦ)। ਕੋਰੋਨਾ ਵਾਇਰਸ ਤੋਂ ਪੀੜਤ ਲੋਕਾਂ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ ਅਤੇ ਸਰਕਾਰ ਵੱਲੋਂ ਇਸ ਵਾਇਰਸ ਤੋਂ ਲੋਕਾਂ ਦੇ ਬਚਾਅ ਲਈ ਵਾਰ-ਵਾਰ ਹਿਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਇਸ ਮਹਾਂਮਾਰੀ ਨਾਲ ਨਜਿੱਠਣ ਲਈ ਲਗਾਤਾਰ ਫਿਰੋਜ਼ਪੁਰ ਸ਼ਹਿਰ-ਛਾਉਣੀ ਦੇ ਇਲਾਕਿਆਂ ‘ਚ ਡੇਰਾ ਸੱਚਾ ਸੌਦਾ ਦੇ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈਲਫੇਅਰ ਫੋਰਸ ਵਿੰਗ ਦੇ ਮੈਂਬਰਾਂ ਵੱਲੋਂ ਕਈ ਦਿਨਾਂ ਤੋਂ ਲਗਾਤਾਰ ਸੈਨੇਟਾਈਜ਼ਰ ਦਾ ਛਿੜਕਾਅ ਕੀਤਾ ਜਾ ਰਿਹਾ ਅਤੇ ਹੁਣ ਇਹਨਾਂ ਮੈਂਬਰਾਂ ਨੇ ਫਿਰੋਜ਼ਪੁਰ ਸ਼ਹਿਰ-ਛਾਉਣੀ ਨੂੰ ਆਉਂਦੇ ਰਸਤਿਆਂ ਦੀ ਵੀ ਕਮਾਨ ਸੰਭਾਲ ਲਈ ਹੈ ਅਤੇ ਸ਼ਹਿਰ ‘ਚ ਦਾਖਲ ਹੋਣ ਵਾਲੇ ਹਰੇਕ ਵਹੀਕਲਾਂ ਨੂੰ ਸੈਨੇਟਾਈਜ਼ਰ ਕਰਕੇ ਅੱਗੇ ਭੇਜਿਆ ਜਾ ਰਿਹਾ ਹੈ।
ਵਧੇਰੇ ਜਾਣਕਾਰੀ ਦਿੰਦਿਆ ਜ਼ਿੰਮੇਵਾਰ 15 ਮੈਂਬਰ ਗੁਰਸ਼ਰਨ ਇੰਸਾਂ ਨੇ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਫਿਰੋਜ਼ਪੁਰ ਅੰਦਰ ਦਾਖਲ ਹੋਣ ਵਾਲੇ ਵਹੀਕਲਾਂ ‘ਤੇ ਵੀ ਸੈਨੇਟਾਈਜ਼ਰ ਦੇ ਛਿੜਕਾਅ ਸਬੰਧੀ ਕੀਤੀ ਗੁਜ਼ਾਰਿਸ਼ ਮਗਰੋਂ ਇਸ ਦੀ ਆਗਿਆ ਲਈ ਗਈ , ਜਿਸ ਤੋਂ ਬਾਅਦ ਪੁਲਿਸ ਦੇ ਨਾਕਿਆਂ ਨਾਲ ਫਿਰੋਜ਼ਪੁਰ ਸ਼ਹਿਰ-ਛਾਉਣੀ ਨੂੰ ਆਉਂਦੇ ਰਸਤਿਆਂ ‘ਤੇ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈਲਫੇਅਰ ਫੋਰਸ ਵਿੰਗ ਦੇ ਮੈਂਬਰਾਂ ਦੀ ਵੀ ਡਿਊਟੀ ਲਗਾਈ ਗਈ, ਜਿਹਨਾਂ ਵੱਲੋਂ ਫਿਰੋਜ਼ਪੁਰ ਅੰਦਰ ਦਾਖਲ ਹੋਣ ਵਾਲੇ ਸਾਰੇ ਵਹੀਕਲਾਂ ‘ਤੇ ਸੈਨੇਟਾਈਜ਼ਰ ਦਾ ਛਿੜਕਾਅ ਕੀਤਾ ਜਾ ਰਿਹਾ ਹੈ।
ਗੁਰਸ਼ਰਨ ਇੰਸਾਂ ਨੇ ਦੱਸਿਆ ਕਿ ਕਿਲਾਂ ਵਾਲਾ ਮੋੜ, 7 ਨੰ: ਚੁੰਗੀ, ਜ਼ੀਰਾ ਗੇਟ, ਰੱਖੜੀ ਰੋਡ, ਮੱਖੂ ਗੇਟ ਆਦਿ ਨਾਕਿਆਂ ‘ਤੇ ਉਹਨਾਂ ਦੀ ਟੀਮ ਦੀਆਂ ਵਾਰੀ-ਵਾਰੀ ਡਿਊਟੀਆਂ ਲਗਾਈਆਂ ਗਈਆਂ ਹਨ ਜੋ ਹਰ ਆਉਂਦੇ ਵਹੀਕਲ ‘ਤੇ ਛਿੜਕਾਅ ਕਰ ਰਹੇ ਹਨ। ਇਸ ਤੋਂ ਇਲਾਵਾ ਉਹਨਾਂ ਦੱਸਿਆ ਕਿ ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਵੱਲੋਂ ਕਈ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੀ ਵੰਡਿਆ ਜਾ ਰਿਹਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।