ਪੰਦਰਾਂ ਸਾਲ ਤੋਂ ਵੱਧ ਪੁਰਾਣੇ ਵਾਹਨ ਹੋਣਗੇ ਬੰਦ

Vehicles older than fifteen years will be closed

ਇਲੈਕਟ੍ਰਿਕ/ਸੀਐਨਜੀ ‘ਚ ਹੋਣਗੇ ਤਬਦੀਲ

ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ ਕਾਹਨ ਸਿੰਘ ਪੰਨੂ ਨੇ ਦਿੱਤੀ ਜਾਣਕਾਰੀ

  • ਜਾਣਕਾਰੀ ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ ਕਾਹਨ ਸਿੰਘ ਪੰਨੂ ਨੇ ਦਿੱਤੀ।
  • ਸੂਬੇ ਵਿੱਚ 15 ਸਾਲ ਤੋਂ ਵੱਧ ਪੁਰਾਣੇ ਤਿੰਨ ਪਹੀਆ ਵਾਹਨ ਵੱਡੀ ਗਿਣਤੀ ਵਿੱਚ ਚੱਲ ਰਹੇ ਹਨ
  • ਜ਼ਿਲ੍ਹੇ ਵਿੱਚ ਨਵੇਂ ਡੀਜ਼ਲ / ਪੈਟਰੋਲ ਥ੍ਰੀ ਵਹੀਲਰਾਂ ਦੀ ਰਜਿਸਟ੍ਰੇਸ਼ਨ ਕਰਨ ‘ਤੇ ਪਾਬੰਦੀ ਲਗਾ ਦਿੱਤੀ

ਚੰਡੀਗੜ,(ਅਸ਼ਵਨੀ ਚਾਵਲਾ)। ਸੂਬੇ ਵਿੱਚ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਦੇ ਮੱਦੇਨਜ਼ਰ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਵਾਤਾਵਰਣ ਅਤੇ ਜਲਵਾਯੂ ਪਰਿਵਰਤਨ ਵਿਭਾਗ ਨੇ ਪੰਦਰਾਂ ਸਾਲ ਤੋਂ ਵੱਧ ਪੁਰਾਣੇ ਤਿੰਨ ਪਹੀਆ ਵਾਹਨਾਂ ਨੂੰ ਇਲੈਕਟ੍ਰਿਕ / ਸੀ.ਐਨ.ਜੀ ਤਿੰਨ ਪਹੀਆ ਵਾਹਨਾਂ ਨਾਲ ਤਬਦੀਲ ਕਰਨ ਨੂੰ ਯਕੀਨੀ ਬਣਾਉਣ ਦਾ ਫੈਸਲਾ ਕੀਤਾ ਹੈ ਇਹ ਜਾਣਕਾਰੀ ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ ਕਾਹਨ ਸਿੰਘ ਪੰਨੂ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਇਹ ਵੇਖਿਆ ਗਿਆ ਹੈ ਕਿ ਸੂਬੇ ਵਿੱਚ 15 ਸਾਲ ਤੋਂ ਵੱਧ ਪੁਰਾਣੇ ਤਿੰਨ ਪਹੀਆ ਵਾਹਨ ਵੱਡੀ ਗਿਣਤੀ ਵਿੱਚ ਚੱਲ ਰਹੇ ਹਨ ਪਰ ਪੰਜਾਬ ਮੋਟਰ ਵਾਹਨ ਨਿਯਮ 1989 ਦੇ ਨਿਯਮ 68 ਸੀ ਮੁਤਾਬਕ ਕੋਈ ਵੀ ਤਿੰਨ ਪਹੀਆ ਵਾਹਨ ਆਟੋ ਰਿਕਸ਼ਾ 15 ਸਾਲਾਂ ਤੋਂ ਵੱਧ ਸਮੇਂ ਤੱਕ ਨਹੀਂ ਚਲਾਇਆ ਜਾ ਸਕਦਾ ਉਨ੍ਹਾਂ ਦੱਸਿਆ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਪਹਿਲਾਂ ਹੀ ਜਨਵਰੀ, 2019 ਤੋਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਫਤਿਹਗੜ ਸਾਹਿਬ ਅਤੇ ਮੁਹਾਲੀ ਜ਼ਿਲ੍ਹੇ ਵਿੱਚ ਨਵੇਂ ਡੀਜ਼ਲ / ਪੈਟਰੋਲ ਥ੍ਰੀ ਵਹੀਲਰਾਂ ਦੀ ਰਜਿਸਟ੍ਰੇਸ਼ਨ ਕਰਨ ‘ਤੇ ਪਾਬੰਦੀ ਲਗਾ ਦਿੱਤੀ ਹੈ

ਪਟਿਆਲਾ ਅਤੇ ਬਠਿੰਡਾ ਜ਼ਿਲ੍ਹਿਆਂ ਵਿੱਚ ਵੀ ਅਜਿਹੇ ਵਾਹਨਾਂ ‘ਤੇ ਪਾਬੰਦੀ ਲਗਾਉਣ ਦਾ ਮਾਮਲਾ ਬੋਰਡ ਦੇ ਵਿਚਾਰ ਅਧੀਨ

  • ਅਜਿਹੇ ਵਾਹਨਾਂ ‘ਤੇ ਪਾਬੰਦੀ ਲਗਾਉਣ ਦਾ ਮਾਮਲਾ ਬੋਰਡ ਦੇ ਵਿਚਾਰ ਅਧੀਨ ਹੈ
  • ਆਉਣ ਵਾਲੀ ਮੰਗ ਦੇ ਮੱਦੇਜ਼ਰ ਜ਼ਿਲ੍ਹਿਆਂ ਵਿੱਚ ਸੀ.ਐਨ.ਜੀ ਸਪਲਾਈ ਸਟੇਸ਼ਨ ਹਾਲ ਹੀ ਵਿਚ ਸਥਾਪਤ ਕੀਤੇ ਗਏ
  • ਹਾਦਸਿਆਂ ਦਾ ਵੱਡਾ ਕਾਰਨ ਵੀ ਬਣਦੇ ਹਨ 15 ਸਾਲ ਤੋਂ ਵੱਧ ਪੁਰਾਣੇ ਤਿੰਨ ਪਹੀਆ ਵਾਹਨ

ਦਰਅਸਲ, ਪਟਿਆਲਾ ਅਤੇ ਬਠਿੰਡਾ ਜ਼ਿਲ੍ਹਿਆਂ ਵਿੱਚ ਵੀ ਅਜਿਹੇ ਵਾਹਨਾਂ ‘ਤੇ ਪਾਬੰਦੀ ਲਗਾਉਣ ਦਾ ਮਾਮਲਾ ਬੋਰਡ ਦੇ ਵਿਚਾਰ ਅਧੀਨ ਹੈ ਅਤੇ ਆਉਣ ਵਾਲੀ ਮੰਗ ਦੇ ਮੱਦੇਜ਼ਰ ਇਨ੍ਹਾਂ ਦੋਵਾਂ ਜ਼ਿਲ੍ਹਿਆਂ ਵਿੱਚ ਸੀ.ਐਨ.ਜੀ ਸਪਲਾਈ ਸਟੇਸ਼ਨ ਹਾਲ ਹੀ ਵਿਚ ਸਥਾਪਤ ਕੀਤੇ ਗਏ ਹਨ ਸ੍ਰੀ ਪੰਨੂੰ ਨੇ ਕਿਹਾ ਕਿ ਸੂਬੇ ਵਿੱਚ ਗੈਰ ਕਾਨੂੰਨੀ ਢੰਗ ਨਾਲ ਚੱਲ ਰਹੇ 15 ਸਾਲ ਤੋਂ ਵੱਧ ਪੁਰਾਣੇ ਤਿੰਨ ਪਹੀਆ ਵਾਹਨ ਨਾ ਸਿਰਫ ਪ੍ਰਦੂਸ਼ਣ ਦਾ  ਵੱਡਾ ਖ਼ਤਰਾ ਹਨ ਬਲਕਿ ਹਾਦਸਿਆਂ ਦਾ ਵੱਡਾ ਕਾਰਨ ਵੀ ਬਣਦੇ ਹਨ

  • ਪੰਜਾਬ ਦੇ ਵੱਡੇ ਸ਼ਹਿਰਾਂ ਵਿਚ ਸੀ.ਐਨ.ਜੀ ਸਪਲਾਈ ਸਟੇਸ਼ਨ ਸਥਾਪਤ ਕੀਤੇ ਗਏ
  • ਇਸ ਤੋਂ ਇਲਾਵਾ ਇਲੈਕਟ੍ਰਿਕ ਥ੍ਰੀ ਵੀਲਰ ਵੀ ਉਪਲਬਧ ਕਰਵਾਏ ਗਏ ਹਨ
  • ਵੱਡੇ ਸ਼ਹਿਰਾਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੁਰਾਣੇ ਤਿੰਨ ਪਹੀਆ ਵਾਹਨ ਨੂੰ ਖਤਮ ਕਰਨ

ਇਸ ਲਈ ਪੰਜਾਬ ਦੇ ਵੱਡੇ ਸ਼ਹਿਰਾਂ ਵਿਚ ਸੀ.ਐਨ.ਜੀ ਸਪਲਾਈ ਸਟੇਸ਼ਨ ਸਥਾਪਤ ਕੀਤੇ ਗਏ ਹਨ ਅਤੇ ਇਸ ਤੋਂ ਇਲਾਵਾ ਇਲੈਕਟ੍ਰਿਕ ਥ੍ਰੀ ਵੀਲਰ ਵੀ ਉਪਲਬਧ ਕਰਵਾਏ ਗਏ ਹਨ ਉਨਾਂ ਕਿਹਾ ਕਿ ਸਾਰੇ ਵੱਡੇ ਸ਼ਹਿਰਾਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੁਰਾਣੇ ਤਿੰਨ ਪਹੀਆ ਵਾਹਨ ਨੂੰ ਖਤਮ ਕਰਨ ਅਤੇ ਇਨਾਂ ਪੁਰਾਣੇ ਵਾਹਨਾਂ ਦੇ ਮਾਲਕਾਂ ਨੂੰ ਗੈਸ / ਇਲੈਕਟ੍ਰਿਕ  ਤਿੰਨ ਪਹੀਆ ਵਾਹਨ ਚਲਾਉਣ ਦਾ ਮੌਕਾ ਉਪਲਬਧ ਕਰਵਾਉਣ ਲਈ ਕਿਹਾ ਗਿਆ ਹੈ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here