ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੇ ਡਾਇਰੈਕਟਰ ਅਲੋਕ ਵਰਮਾ ਤੇ ਵਿਸ਼ੇਸ਼ ਡਾਇਰੈਕਟਰ ਰਾਕੇਸ਼ ਅਸਥਾਨਾ ਖਿਲਾਫ਼ ਆਪਸੀ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਮਾਮਲਾ
ਨਵੀਂ ਦਿੱਲੀ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੇ ਡਾਇਰੈਕਟਰ ਅਲੋਕ ਵਰਮਾ ਤੇ ਵਿਸ਼ੇਸ਼ ਡਾਇਰੈਕਟਰ ਰਾਕੇਸ਼ ਅਸਥਾਨਾ ਖਿਲਾਫ਼ ਆਪਸੀ ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਪੰਜ ਦਸੰਬਰ ਤੱਕ ਮੁਲਤਵੀ ਹੋ ਗਈ ਜ਼ਬਰਨ ਛੁੱਟੀ ‘ਤੇ ਭੇਜੇ ਗਏ ਵਰਮਾ ਵੱਲੋਂ ਪੇਸ਼ ਸੀਨੀਅਰ ਵਕੀਲ ਫਲੀ ਐਸ ਨਰੀਮਨ ਨੇ ਚੀਫ਼ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲੀ ਬੈਂਚ ਸਾਹਮਣੇ ਦਲੀਲ ਦਿੱਤੀ ਕਿ ਉਨ੍ਹਾਂ ਦੇ ਮੁਵੱਕਿਲ ਨੂੰ ਛੁੱਟੀ ‘ਤੇ ਭੇਜੇ ਜਾਣ ਦੇ ਆਦੇਸ਼ ਦਾ ਕੋਈ ਅਧਾਰ ਨਹੀਂ ਹੈ ਨਰੀਮਨ ਨੇ ਕਿਹਾ ਕਿ ਜੇਕਰ ਕੋਈ ਗਲਤ ਹੋਇਆ, ਜਿਸ ਦੀ ਜਾਂਚ ਦੀ ਲੋੜ ਹੈ ਤਾਂ ਕਮੇਟੀ ਕੋਲ ਜਾਣਾ ਚਾਹੀਦਾ ਸੀ ਉਨ੍ਹਾਂ ਦਲੀਲ ਦਿੱਤੀ, ‘ਸੀਬੀਆਈ ਡਾਇਰੈਕਟਰ ਦੀ ਨਿਯੁਕਤੀ ਦੀ ਸਿਫਾਰਸ਼ ਪ੍ਰਧਾਨ ਮੰਤਰੀ, ਮੁੱਖ ਜੱਜ ਤੇ ਆਗੂ ਪ੍ਰਤੀਪਕਸ਼ ਕਰਦੇ ਹਨ ਦੋ ਸਾਲ ਦਾ ਕਾਰਜਕਾਲ ਨਿਯਮ ਦੇ ਅਨੁਸਾਰ ਹੈ ਸੀਨੀਅਰ ਵਕੀਲ ਨੇ ਕਿਹਾ ਕਿ ਕਾਨੂੰਨ ਖੁਦ ਕਹਿੰਦਾ ਹੈ ਕਿ ਸੀਬੀਆਈ ਡਾਇਰੈਕਟਰ ਦਾ ਤਬਾਦਲਾ ਇਸ ਤਰ੍ਹਾਂ ਨਹੀਂ ਹੋਵੇਗਾ ਉਨ੍ਹਾਂ ਦੇ ਮੁਵੱਕਿਲ ਨੂੰ ਚੋਣ ਕਮੇਟੀ ਨੇ ਚੁਣਿਆ ਸੀ ਤੇ ਉਨ੍ਹਾਂ ਛੁੱਟੀ ‘ਤੇ ਭੇਜਣ ਲਈ ਕਮੇਟੀ ਦੀ ਮਨਜ਼ੂਰੀ ਜ਼ਰੂਰੀ ਹੈ ਬਾਅਦ ‘ਚ ਬੈਂਚ ‘ਚ ਸ਼ਾਮਲ ਜਸਟਿਸ ਕੇਐਮ ਜੋਸੇਫ ਨੇ ਕਈ ਸਵਾਲ ਖੜੇ ਕੀਤੇ
ਇਸ ਮਾਮਲੇ ‘ਚ ਸਭ ਤੋਂ ਵੱਡੇ ਵਿਰੋਧੀ ਪਾਰਟੀ ਦੇ ਆਗੂ ਮਲਿਕਾਅਰਜੁਨ ਖੜਗੇ ਵੱਨੋਂ ਸੀਨੀਅਰ ਵੀਕਲ ਤੇ ਸਾਬਕਾ ਕੇਂਦਰੀ ਕਾਨੂੰਨੀ ਮੰਤਰੀ ਕਪਿੱਲ ਸਿੱਬਲ ਨੇ ਬਹਿਸ ਕੀਤੀ ਉਨ੍ਹਾਂ ਕਿਹਾ, ਸੀਵੀਸੀ ਦੀਆਂ ਸ਼ਕਤੀਆਂ ਦਾ ਦਾਇਰਾ ਸੀਮਤ ਹੈ ਉਹ ਸੀਬੀਆਈ ਡਾਇਰੈਕਟਰ ਨੂੰ ਹਟਾਉਣ ਲਈ ਇਸ ਦੀ ਵਰਤੋਂ ਨਹੀਂ ਕਰ ਸਕਦੇ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ