ਉੱਘੇ ਅਦਾਕਾਰ ਰਮੇਸ਼ ਦੇਵ ਦਾ ਦਿਹਾਂਤ

Ramesh Deo Sachkahoon

ਉੱਘੇ ਅਦਾਕਾਰ ਰਮੇਸ਼ ਦੇਵ ਦਾ ਦਿਹਾਂਤ

ਪੁਣੇ। ਮਰਾਠੀ ਅਤੇ ਹਿੰਦੀ ਫਿਲਮਾਂ ਦੇ ਦਿੱਗਜ ਅਦਾਕਾਰ ਰਮੇਸ਼ ਦੇਵ (Ramesh Deo) ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਉਹ 93 ਸਾਲ ਦੇ ਸਨ। ਉਹਨਾਂ ਦੇ ਬੇਟੇ ਅਦਾਕਾਰ ਅਜਿੰਕਯ ਦੇਵ ਨੇ ਆਪਣੇ ਪਿਤਾ ਦੇ ਦਿਹਾਂਤ ਦੀ ਜਾਣਕਾਰੀ ਦਿੱਤੀ। ਉਹਨਾਂ ਨੇ ਆਪਣਾ ਕਰੀਅਰ ਥੀਏਟਰ ਅਤੇ ਟੈਲੀਵਿਜ਼ਨ ਨਾਲ ਸ਼ੁਰੂ ਕੀਤਾ ਅਤੇ ਬਾਅਦ ਵਿੱਚ ਮਰਾਠੀ ਫਿਲਮਾਂ ਨਾਲ ਪ੍ਰਸਿੱਧੀ ਪ੍ਰਾਪਤ ਕੀਤੀ। ਸੰਨ 1955 ਵਿੱਚ ਉਹਨਾਂ ਨੇ ਆਪਣੇ ਫਿਲਮੀ ਕਰੀਅਰ ਦੀ ਸ਼ੁਰੂਆਤ ਕੀਤੀ ਅਤੇ ਆਪਣੇ ਪੂਰੇ ਕਰੀਅਰ ਵਿੱਚ 450 ਤੋਂ ਵੱਧ ਫਿਲਮਾਂ ਵਿੱਚ ਕੰਮ ਕੀਤਾ।

ਉਨ੍ਹਾਂ ਦੇ ਪਰਿਵਾਰ ਦੇ ਸੂਤਰਾਂ ਨੇ ਦੱਸਿਆ, ਰਮੇਸ਼ ਦੇਵ (Ramesh Deo) ਨੇ ਮਰਾਠੀ ਫਿਲਮ ‘ਪਤਾਲਾਚੀ ਪੋਰ’ ਨਾਲ ਆਪਣੀ ਸ਼ੁਰੂਆਤ ਕੀਤੀ ਸੀ। 2013 ਵਿੱਚ ਉਹਨਾਂ ਨੂੰ ਮਰਾਠੀ ਫਿਲਮ ਉਦਯੋਗ ਵਿੱਚ ਉਹਨਾਂ ਦੇ ਯੋਗਦਾਨ ਲਈ 11ਵੇਂ ਪੁਣੇ ਇੰਟਰਨੈਸ਼ਨਲ ਫਿਲਮ ਫੈਸਟੀਵਲ ਵਿੱਚ ਲਾਈਫਟਾਈਮ ਅਚੀਵਮੈਂਟ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ। ਆਪਣੇ ਫਿਲਮੀ ਕਰੀਅਰ ਵਿੱਚ ਉਹਨਾਂ ਨੇ ਕਈ ਫਿਲਮਾਂ, ਦਸਤਾਵੇਜ਼ੀ ਅਤੇ ਟੀਵੀ ਲੜੀਵਾਰਾਂ ਦਾ ਨਿਰਦੇਸ਼ਨ ਕੀਤਾ ਅਤੇ ਕੁਝ ਫੀਚਰ ਫਿਲਮਾਂ ਦਾ ਨਿਰਮਾਣ ਕੀਤਾ। ਉਹਨਾਂ ਨੂੰ ਉਨ੍ਹਾਂ ਦੇ ਕੰਮ ਲਈ ਰਾਜ ਅਤੇ ਰਾਸ਼ਟਰੀ ਪੱਧਰ ’ਤੇ ਕਈ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ