Punjab Industry News: ਉਪ ਚੇਅਰਮੈਨ ਜਸਕਰਨ ਸਿੰਘ ਬੰਦੇਸ਼ਾ ਵੱਲੋਂ ਅੰਮ੍ਰਿਤਸਰ ਨਵੇਂ ਫੋਕਲ ਪੁਆਇੰਟ ਦਾ ਕੀਤਾ ਦੌਰਾ

Sach Kahoon Punjabi Desk Picture
Published On

ਚੇਅਰਮੈਨ ਬੰਦੇਸ਼ਾ ਨੇ ਕਾਰੋਬਾਰੀਆਂ ਦੀਆਂ ਮੁਸ਼ਕਲਾਂ ਪਹਿਲ ਦੇ ਅਧਾਰ `ਤੇ ਹੱਲ ਕਰਨ ਦਾ ਭਰੋਸਾ ਦਿੱਤਾ

Punjab Industry News: (ਰਾਜਨ ਮਾਨ) ਅੰਮ੍ਰਿਤਸਰ। ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਕਾਰਪੋਰੇਸ਼ਨ ਦੇ ਉਪ ਚੇਅਰਮੈਨ ਜਸਕਰਨ ਸਿੰਘ ਬੰਦੇਸ਼ਾ ਵੱਲੋਂ ਅੱਜ ਅੰਮ੍ਰਿਤਸਰ ਦੇ ਨਿਊ ਫੋਕਲ ਪੁਆਇੰਟ ਦਾ ਦੌਰਾ ਕੀਤਾ ਗਿਆ। ਇਸ ਮੌਕੇ ਨਿਊ ਅੰਮ੍ਰਿਤਸਰ ਫੋਕਲ ਪੁਆਇੰਟ ਇੰਡਸਟਰੀ ਐਸੋਸੀਏਸ਼ਨ ਦੇ ਪ੍ਰਧਾਨ ਧੀਰਜ ਕਾਕਰੀਆ ਅਤੇ ਉਹਨਾਂ ਦੀ ਟੀਮ ਵੱਲੋਂ ਚੇਅਰਮੈਨ ਬੰਦੇਸ਼ਾ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਜੋਨਲ ਮੀਡੀਆ ਇੰਚਾਰਜ ਅਰਵਿੰਦਰ ਸਿੰਘ ਭੱਟੀ, ਟ੍ਰੇਡ ਕਮਿਸ਼ਨ ਹਲਕਾ ਪੂਰਬੀ ਚੇਅਰਮੈਨ ਕਪਿਲ ਚੱਢਾ ਤੇ ਕਾਰੋਬਾਰੀ ਰਮਨ ਕੁਮਾਰ, ਬਲਵਿੰਦਰ ਕਾਲਾ, ਵਿਸ਼ਵ ਸਹਿਜਪਾਲ ਉਚੇਚੇ ਤੌਰ `ਤੇ ਹਾਜ਼ਰ ਸਨ।

ਇਹ ਵੀ ਪੜ੍ਹੋ: Indian Air Force: ਪਾਕਿਸਤਾਨੀ ਸਰਹੱਦ ਨੇੜੇ ਫਿਰ ਗਰਜਣਗੇ ਭਾਰਤੀ ਹਵਾਈ ਫੌਜ ਦੇ ਲੜਾਕੂ ਜਹਾਜ਼

ਆਪਣੇ ਦੌਰੇ ਦੌਰਾਨ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਕਾਰਪੋਰੇਸ਼ਨ ਦੇ ਉਪ ਚੇਅਰਮੈਨ ਜਸਕਰਨ ਸਿੰਘ ਬੰਦੇਸ਼ਾ ਨੇ ਫੋਕਲ ਪੁਆਇੰਟ ਐਸੋਸੀਏਸ਼ਨ ਦੇ ਹੋਰ ਅਹੁਦੇਦਾਰਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਉਨ੍ਹਾਂ ਕਾਰੋਬਾਰੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਤੁਰੰਤ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਨਅਤਕਾਰਾਂ, ਕਾਰੋਬਾਰੀਆਂ ਅਤੇ ਵਪਾਰੀਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਨ੍ਹਾਂ ਵਰਗਾਂ ਦੀਆਂ ਜੋ ਵੀ ਮੰਗਾਂ ਜਾਂ ਲੋੜਾਂ ਹਨ ਉਨ੍ਹਾਂ ਨੂੰ ਪਹਿਲ ਦੇ ਅਧਾਰ `ਤੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਕਾਰੋਬਾਰ ਲਈ ਸੁਖਾਵਾਂ ਮਾਹੌਲ ਕਾਇਮ ਕਰਨ ਲਈ ਵਚਨਬੱਧ ਹੈ ਅਤੇ ਇਸ ਲਈ ਨਵੀਂ ਉਦਯੋਗਿਕ ਨੀਤੀ ਜਲਦ ਲਿਆਂਦੀ ਜਾ ਰਹੀ ਹੈ, ਜਿਸ ਵਿੱਚ ਕਾਰੋਬਾਰੀਆਂ ਨੂੰ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾਣਗੀਆਂ ਤਾਂ ਜੋ ਪੰਜਾਬ ਦੀ ਆਰਥਿਕਤਾ ਨੂੰ ਹੁਲਾਰਾ ਮਿਲੇਗਾ। Punjab Industry News

ਇਸ ਮੌਕੇ ਨਊ ਅੰਮ੍ਰਿਤਸਰ ਫੋਕਲ ਪੁਆਇੰਟ ਇੰਡਸਟਰੀ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਚੇਅਰਮੈਨ ਬੰਦੇਸ਼ਾ ਨੂੰ ਮੰਗ ਪੱਤਰ ਵੀ ਦਿੱਤਾ ਗਿਆ। ਉਪਰੰਤ ਐਸੋਸੀਏਸ਼ਨ ਵੱਲੋਂ ਚੇਅਰਮੈਨ ਦਾ ਵਿਸ਼ੇਸ਼ ਤੌਰ `ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਡਵੀਜਨ ਇੰਜੀਨੀਅਰ ਦਵਿੰਦਰ ਸਿੰਘ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

About The Author

Related Posts