Vice President: ਨਵੀਂ ਦਿੱਲੀ। ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਅੱਜ ਐਤਵਾਰ, 9 ਮਾਰਚ ਦੀ ਸਵੇਰ ਨੂੰ ਨਵੀਂ ਦਿੱਲੀ ਦੇ ਏਮਜ਼ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਇੱਕ ਨਿਊਜ਼ ਏਜੰਸੀ ਦੀ ਰਿਪੋਰਟ ਮੁਤਾਬਕ ਜਗਦੀਪ ਧਨਖੜ ਨੂੰ ਬੇਚੈਨੀ ਅਤੇ ਛਾਤੀ ’ਚ ਦਰਦ ਮਹਿਸੂਸ ਹੋਣ ਤੋਂ ਬਾਅਦ ਤੁਰੰਤ ਹਸਪਤਾਲ ਲਿਜਾਇਆ ਗਿਆ।
ਦੇਸ਼ ਦੇ ਉਪਰਾਸ਼ਟਰਪਤੀ ਜਗਦੀਪ ਧਨਖੜ ਨੂੰ ਅੱਜ ਐਤਵਾਰ, 9 ਮਾਰਚ ਦੀ ਸਵੇਰ ਨੂੰ ਨਵੀਂ ਦਿੱਲੀ ਦੇ ਏਮਜ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਇੱਕ ਨਿਊਜ਼ ਏਜੰਸੀ ਦੀ ਰਿਪੋਰਟ ਮੁਤਾਬਕ, ਜਗਦੀਪ ਧਨਖੜ ਨੂੰ ਬੇਚੈਨੀ ਅਤੇ ਛਾਤੀ ’ਚ ਦਰਦ ਮਹਿਸੂਸ ਹੋਣ ਤੋਂ ਬਾਅਦ ਤੁਰੰਤ ਹਸਪਤਾਲ ਲਿਜਾਇਆ ਗਿਆ। Vice President
Read Also : Fazilka News: ਮਹਿਲਾ ਸ਼ਕਤੀ ਸੰਭਾਲ ਰਹੀ ਜ਼ਿਲ੍ਹਾ ਫਾਜ਼ਿਲਕਾ ਦੀ ਕਮਾਨ
ਉਪਰਾਸ਼ਟਰਪਤੀ ਜਗਦੀਪ ਧਨਖੜ ਦੀ ਅਚਾਨਕ ਤਬੀਅਤ ਵਿਗੜ ਗਈ ਹੈ। ਸੂਤਰਾਂ ਅਨੁਸਾਰ ਪਿਛਲੀ ਰਾਤ ਤਕਰੀਬਨ 2 ਵਜੇ ਉਨ੍ਹਾਂ ਨੂੰ ਦਿੱਲੀ ਦੇ ਏਮਜ ’ਚ ਭਰਤੀ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੇ ਦਿਲ ’ਚ ਸਟੰਟ ਡਲਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਰਾਤ ਦੌਰਾਨ ਉਨ੍ਹਾਂ ਨੂੰ ਸੌਂਦੇ ਸਮੇਂ ਬੇਚੈਨੀ ਅਤੇ ਛਾਤੀ ’ਚ ਦਰਦ ਮਹਿਸੂਸ ਹੋਇਆ ਸੀ। ਹਾਲਾਂਕਿ ਏਮਜ ਵੱਲੋਂ ਅਜੇ ਤੱਕ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ।