ਵਿੱਕੀ ਕੈਟਰੀਨਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਮਾਮਲਾ ਦਰਜ

ਵਿੱਕੀ ਕੈਟਰੀਨਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਮਾਮਲਾ ਦਰਜ

ਮੁੰਬਈ। ਅਦਾਕਾਰ ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਅਭਿਨੇਤਾ ਨੇ ਐਤਵਾਰ ਸ਼ਾਮ ਨੂੰ ਆਪਣੇ ਮੈਨੇਜਰ ਦੇ ਜ਼ਰੀਏ ਮੁੰਬਈ ਦੇ ਸਾਂਤਾਕਰੂਜ਼ ਪੁਲਿਸ ਸਟੇਸ਼ਨ ’ਚ ਸ਼ਿਕਾਇਤ ਦਰਜ ਕਰਵਾਈ। ਵਿੱਕੀ ਦਾ ਕਹਿਣਾ ਹੈ ਕਿ ਇੱਕ ਵਿਅਕਤੀ ਸੋਸ਼ਲ ਮੀਡੀਆ ’ਤੇ ਉਸਦੀ ਪਤਨੀ ਕੈਟਰੀਨਾ ਦਾ ਪਿੱਛਾ ਕਰ ਰਿਹਾ ਹੈ। ਉਸ ਨੇ ਮੈਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਹੈ। ਵਿੱਕੀ ਨੇ ਸ਼ਿਕਾਇਤ ਵਿੱਚ ਕਿਹਾ ਹੈ ਕਿ ਧਮਕੀਆਂ ਦੇਣ ਅਤੇ ਪਿੱਛਾ ਕਰਨ ਦਾ ਇਹ ਸਿਲਸਿਲਾ ਪਿਛਲੇ ਕਈ ਦਿਨਾਂ ਤੋਂ ਕੀਤਾ ਜਾ ਰਿਹਾ ਸੀ।

ਪੁਲਿਸ ਨੇ ਸ਼ਿਕਾਇਤ ਦਰਜ ਕਰਨ ਤੋਂ ਬਾਅਦ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਕੈਟਰੀਨਾ ਅਤੇ ਵਿੱਕੀ ਕੌਸ਼ਲ ਨੂੰ ਧਮਕੀਆਂ ਦੇਣ ਦੇ ਦੋਸ਼ ’ਚ ਮਨਵਿੰਦਰ ਸਿੰਘ ਨਾਂਅ ਦੇ ਵਿਅਕਤੀ ਨੂੰ ਮੁੰਬਈ ਪੁਲਿਸ ਨੇ ਗਿ੍ਰਫਤਾਰ ਕੀਤਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ