ਜਲੰਧਰ ਜ਼ਿਮਨੀ ਚੋਣ ’ਚ ‘ਆਪ’ ਦੀ ਜਿੱਤ ’ਤੇ ਖੁਸ਼ੀ ਦਾ ਪ੍ਰਗਟਾਵਾ

Jalandhar By Election
ਜਲੰਧਰ ਜ਼ਿਮਨੀ ਚੋਣ ’ਚ ‘ਆਪ’ ਦੀ ਜਿੱਤ ’ਤੇ ਖੁਸ਼ੀ ਦਾ ਪ੍ਰਗਟਾਵਾ

ਪੰਜਾਬ ਸਰਕਾਰ ਦੇ ਕੀਤੇ ਗਏ ਲੋਕ ਪੱਖੀ ਕੰਮਾਂ ਦੀ ਜਿੱਤ (Jalandhar By Election)

(ਨਰੇਸ਼ ਕੁਮਾਰ) ਸੰਗਰੂਰ। ਵਿਧਾਨ ਸਭਾ ਹਲਕਾ ਜਲੰਧਰ ਦੀ ਜ਼ਿਮਨੀ ਚੋਣ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੋਹਿੰਦਰ ਭਗਤ  ਬਹੁਤ ਵੱਡੇ ਮਾਰਜਨ ਨਾਲ ਜਿੱਤ ਗਏ ਹਨ ਇਸ ਜਿੱਤ ਦੀ ਖੁਸ਼ੀ ਵਿੱਚ ਅੱਜ ਸੰਗਰੂਰ ਵਿਖੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਚਰਨਜੀਤ ਸਿੰਘ ਚੰਨ ਦੀ ਅਗਵਾਈ ਹੇਠ ਉਹਨਾਂ ਦੇ ਦਫ਼ਤਰ ਦੇ ਬਾਹਰ ਆਮ ਲੋਕਾਂ ਨੂੰ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ। (Jalandhar By Election)

ਇਹ ਵੀ ਪੜ੍ਹੋ: ਸ਼ਿਵ ਸੈਨਾ ਆਗੂ ਸੰਦੀਪ ਗੋਰਾ ਥਾਪਰ ਨੂੰ ਮਿਲੀ ਹਸਪਤਾਲ ’ਚੋਂ ਛੁੱਟੀ

ਉਨ੍ਹਾਂ ਕਿਹਾ ਕਿ ਇਹ ਜਿੱਤ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕੀਤੇ ਗਏ ਲੋਕ ਪੱਖੀ ਕੰਮਾਂ ਦੀ ਜਿੱਤ ਹੈ। ਨਵੇਂ ਚੁਣੇ ਵਿਧਾਇਕ ਮਹਿੰਦਰ ਭਗਤ ਨੂੰ ਜਿੱਤ ਦੀਆਂ ਬਹੁਤ ਬਹੁਤ ਮੁਬਾਰਕਾਂ ਦਿੱਤੀਆਂ ਅਤੇ ਜਲੰਧਰ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਇਸ ਮੌਕੇ ਆਪ ਬਲਾਕ ਪ੍ਰਧਾਨ ਚਰਨਜੀਤ ਸਿੰਘ ਚੰਨੀ ਦੇ ਨਾਲ ਪੰਹੁਚੇ ਯੂਥ ਆਗੂ ਸੋਨੂੰ ਸਿੰਘ, ਗੋਬਿੰਦ ਛਾਬੜਾ, ਰਾਕੇਸ਼ ਅਰੋੜਾ, ਹਰਪਾਲ ਸਿੰਘ ਮੈਨੇਜਰ, ਹਰਿੰਦਰ ਸ਼ਰਮਾ, ਡਾਕਟਰ ਧਨਵੰਤ ਸਿੰਘ, ਰਜਿੰਦਰ ਸਿੰਘ ਰਾਜੂ, ਨਰਿੰਦਰ ਵਰਮਾ, ਗੁਲਜ਼ਾਰ ਸਿੰਘ,ਦੀਪ ਸਿੰਘ, ਜੋਗਿੰਦਰ ਪੁੱਡਾ, ਅਨਿਲ ਰੌਕੀ, ਪਰਵਿੰਦਰ ਸਿੰਘ ਪਿੰਕੀ, ਨਿਰਮਲ ਸਿੰਘ, ਅਮਰਦੀਪ ਸਿੰਘ, ਰਘਬੀਰ ਸਿੰਘ ਤੋਂ ਇਲਾਵਾ ਹੋਰ ਵੀ ਬਹੁਤ ਵੱਡੀ ਗਿਣਤੀ ਵਿਚ ਸਾਥੀ ਹਾਜ਼ਰ ਸਨ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਉਨ੍ਹਾਂ ਦੇ ਪਤਨੀ ਡਾ: ਗੁਰਪ੍ਰੀਤ ਕੌਰ, ਭੈਣ ਮਨਪ੍ਰੀਤ ਕੌਰ ਅਤੇ ਮਾਤਾ ਹਰਪਾਲ ਕੌਰ ਅਤੇ ਪਾਰਟੀ ਵਰਕਰਾਂ ਦੀ ਮਿਹਨਤ ਸਦਕਾ ਮਹਿੰਦਰ ਭਗਤ ਦੀ ਜਿੱਤ ਯਕੀਨੀ ਹੋਈ ਹੈ।

LEAVE A REPLY

Please enter your comment!
Please enter your name here