ਕਈ ਲੜਕੀਆਂ ਨੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼
ਮੋਹਾਲੀ। ਚੰਡੀਗੜ੍ਹ ਯੂਨੀਵਰਸਿਟੀ ’ਚ ਪੜ੍ਹਦੀਆਂ 60 ਵਿਦਿਆਰਥਣਾਂ ਦੀ ਇਤਰਾਜ਼ਯੋਗ ਵੀਡੀਓ ਵਾਇਰਲ ਹੋਈ ਹੈ। ਇਸ ਘਟਨਾ ਤੋਂ ਬਾਅਦ ਕਈ ਵਿਦਿਆਰਥਣਾਂ ਨੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਹੈ। ਇਨ੍ਹਾਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਬਣੀ ਹੋਈ ਹੈ। ਇਹ ਵੀਡੀਓ ਇੱਕ ਸਾਥੀ ਵਿਦਿਆਰਥੀ ਨੇ ਬਣਾਇਆ ਸੀ ਅਤੇ ਉਸ ਨੇ ਸ਼ਿਮਲਾ ਵਿੱਚ ਇੱਕ ਦੋਸਤ ਨੂੰ ਭੇਜਿਆ ਸੀ। ਉਸ ਨੇ ਇਹ ਵੀਡੀਓ ਸੋਸ਼ਲ ਮੀਡੀਆ ’ਤੇ ਪੋਸਟ ਕੀਤਾ ਹੈ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸ਼ਨੀਵਾਰ-ਐਤਵਾਰ ਦੀ ਰਾਤ ਨੂੰ ਚੰਡੀਗੜ੍ਹ ਯੂਨੀਵਰਸਿਟੀ ’ਚ ਭਾਰੀ ਹੰਗਾਮਾ ਹੋਇਆ, ਜੋ ਹੁਣ ਤੱਕ ਜਾਰੀ ਹੈ।
चंडीगढ़ यूनिवर्सिटी में एक लड़की ने कई छात्राओं के आपत्तिजनक वीडियो रिकॉर्ड करके Viral किए हैं। ये बेहद संगीन और शर्मनाक है। इसमें शामिल सभी दोषियों को कड़ी से कड़ी सजा मिलेगी। पीड़ित बेटियाँ हिम्मत रखें। हम सब आपके साथ हैं। सभी संयम से काम लें।
— Arvind Kejriwal (@ArvindKejriwal) September 18, 2022
1/2 ਚੰਡੀਗੜ੍ਹ ਯੂਨਿਵਰਸਿਟੀ ਵਿਚ ਵਾਪਰੀ ਮੰਦਭਾਗੀ ਘਟਨਾ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ਹੈ। ਇਹ ਮਾਮਲਾ ਬਹੁਤ ਸੰਵੇਦਨਸ਼ੀਲ ਹੋਣ ਕਰਕੇ ਮੇਰੀ ਸਭ ਨੂੰ ਗੁਜ਼ਾਰਿਸ਼ ਹੈ ਕਿ ਅਣ-ਪ੍ਰਮਾਣਿਤ ਖ਼ਬਰਾਂ ਨੂੰ ਅੱਗੇ ਭੇਜਣ ਤੋਂ ਗੁਰੇਜ਼ ਕੀਤਾ ਜਾਵੇ। ਕਿਸੇ ਵੀ ਵਿਦਿਆਰਥਣ ਦੀ ਖ਼ੁਦਕੁਸ਼ੀ ਦੀ ਕੋਈ ਖ਼ਬਰ ਨਹੀਂ ਹੈ।
— Gurmeet Singh Meet Hayer (@meet_hayer) September 18, 2022
ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੁਲਿਸ ਦੀ ਇੱਕ ਟੀਮ ਲੜਕੇ ਦੀ ਭਾਲ ਵਿੱਚ ਸ਼ਿਮਲਾ ਭੇਜੀ ਗਈ ਹੈ, ਜਿਸ ਨੇ ਵੀਡੀਓ ਸੋਸ਼ਲ ਮੀਡੀਆ ’ਤੇ ਪਾਈ। ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਅਤੇ ਪਰਿਵਾਰਕ ਮੈਂਬਰਾਂ ਦੀ ਭਾਰੀ ਭੀੜ ਹੈ। ਹੰਗਾਮਾ ਚੱਲ ਰਿਹਾ ਹੈ। ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।
ਐਸਐਸਪੀ ਨੇ ਦੋਸ਼ਾਂ ਨੂੰ ਨਕਾਰਿਆ
ਮੋਹਾਲੀ ਦੇ ਐਸਐਸਪੀ ਵਿਵੇਕਸ਼ੀਲ ਨੇ ਬੀਤੀ ਰਾਤ ਮੋਹਾਲੀ ਦੀ ਨਿੱਜੀ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਲੜਕੀਆਂ ਵੱਲੋਂ ਕੀਤੇ ਗਏ ਹੰਗਾਮੇ ਬਾਰੇ ਸਪਸ਼ਟੀਕਰਨ ਦਿੰਦਿਆਂ ਕਿਹਾ ਹੈ ਕਿ ਜਿਸ ਤਰ੍ਹਾਂ ਦੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ, ਉਨ੍ਹਾਂ ਵਿੱਚ ਕੋਈ ਸੱਚਾਈ ਨਹੀਂ ਹੈ। ਐਸ.ਐਸ.ਪੀ ਮੋਹਾਲੀ ਵਿਵੇਕਸ਼ੀਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਕਿਸੇ ਵੀ ਲੜਕੀ ਨੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਨਹੀਂ ਕੀਤੀ, ਜਦਕਿ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ 8 ਲੜਕੀਆਂ ਨੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਹੈ ਅਤੇ ਇਨ੍ਹਾਂ ਵਿੱਚੋਂ 2 ਲੜਕੀਆਂ ਦੀ ਮੌਤ ਹੋ ਗਈ ਹੈ, ਜੋ ਕਿ ਬਿਲਕੁਲ ਝੂਠ ਹੈ ਅਤੇ ਅਜਿਹੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ