ਵਿਜੀਲੈਂਸ ਨੇ ਨਿਗਮ ਮੁਲਾਜ਼ਮਾਂ ਦੇ ਨਾਂਅ ’ਤੇ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਵਾਲਾ ਕੀਤਾ ਕਾਬੂ

Vigilance

ਕੰਮ ਨਾ ਹੋਣ ਕਾਰਨ ਰਕਮ ਵਾਪਸੀ ਲਈ ਦਿੱਤੇ ਗਏ ਚੈੱਕ ਦੇ ਪਾਸ ਨਾ ਹੋਣ ’ਤੇ ਫ਼ਸਿਆ ਅਮਰਦੀਪ : ਬੁਲਾਰਾ | Vigilance

ਲੁਧਿਆਣਾ (ਜਸਵੀਰ ਸਿੰਘ ਗਹਿਲ)। ਵਿਜੀਲੈਂਸ ਬਿਊਰੋ (Vigilance) ਰੇਂਜ ਲੁਧਿਆਣਾ ਨੇ ਸਥਾਨਕ ਵਸਨੀਕ ਇੱਕ ਵਿਅਕਤੀ ਨੂੰ ਨਗਰ ਨਿਗਮ ਦੇ ਮੁਲਾਜ਼ਮਾਂ ਦੇ ਨਾਂਅ ’ਤੇ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਹੈ। ਬਿਊਰੋ ਦੇ ਬੁਲਾਰੇ ਮੁਤਾਬਕ ਗ੍ਰਿਫ਼ਤਾਰ ਵਿਅਕਤੀ ਨੇ ਸ਼ਿਕਾਇਤਕਰਤਾ ਪਾਸੋਂ ਇਤਰਾਜ਼ਹੀਣਤਾ ਸਰਟੀਫਿਕੇਟ ਜਾਰੀ ਕਰਵਾਉਣ ਬਦਲੇ 30 ਹਜ਼ਾਰ ਰੁਪਏ ਹਾਸਲ ਕੀਤੇ।

ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅਮਰਦੀਪ ਸਿੰਘ ਬਾਂਗੜ ਵਾਸੀ ਅਮਰਪੁਰਾ (ਲੁਧਿਆਣਾ) ਉਕਤ ਨੂੰ ਪ੍ਰੀਤ ਨਗਰ ਸ਼ਿਮਲਾਪੁਰੀ (ਲੁਧਿਆਣਾ) ਦੇ ਵਸਨੀਕ ਨਰੇਸ਼ ਕੁਮਾਰ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਅਮਰਦੀਪ ਸਿੰਘ ਸਥਾਨਕ ਜਗਜੀਤ ਨਗਰ ’ਚ ਆਪਣਾ ਦਫ਼ਤਰ ਚਲਾ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਦੋਸ਼ੀ ਅਮਰਦੀਪ ਸਿੰਘ ਬਾਂਗੜ ਨੇ ਨਗਰ ਨਿਗਮ ਲੁਧਿਆਣਾ ਤੋਂ ਇਤਰਾਜ਼ਹੀਣਤਾ ਸਰਟੀਫਿਕੇਟ (ਐਨ.ਓ.ਸੀ.) ਜਾਰੀ ਕਰਵਾਉਣ ਬਦਲੇ ਉਸ ਕੋਲੋਂ 30 ਹਜ਼ਾਰ ਰੁਪਏ ਰਿਸ਼ਵਤ ਲਈ ਸੀ। (Vigilance)

Vigilance

ਬੁਲਾਰੇ ਨੇ ਦੱਸਿਆ ਕਿ ਮਿਲੀ ਸ਼ਿਕਾਇਤ ਦੀ ਪੜਤਾਲ ਦੌਰਾਨ ਪਾਇਆ ਗਿਆ ਕਿ ਸ਼ਿਕਾਇਤਕਰਤਾ ਦੇ ਪਿਤਾ ਮਦਨ ਲਾਲ ਨੇ ਸਾਲ 2022 ਵਿੱਚ ਮਕਾਨ ਖਰੀਦਿਆ ਸੀ ਅਤੇ ਉਸ ਨੂੰ ਉਕਤ ਮਕਾਨ ਨੂੰ ਅੱਗੇ ਵੇਚਣ ਲਈ ਐਨ.ਓ.ਸੀ. ਦੀ ਜ਼ਰੂਰਤ ਸੀ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਹੈ ਕਿ ਅਮਰਦੀਪ ਸਿੰਘ ਬਾਂਗੜ ਨੇ ਦਾਅਵਾ ਕੀਤਾ ਸੀ ਕਿ ਉਹ ਗਿੱਲ ਪਿੰਡ ਦੇ ਪਟਵਾਰਖਾਨੇ (ਮਾਲ ਦਫ਼ਤਰ) ਵਿੱਚ ਕੰਮ ਕਰਦਾ ਹੈ ਅਤੇ ਉਹ 30 ਹਜ਼ਾਰ ਰੁਪਏ ਰਿਸ਼ਵਤ ਦੇ ਕੇ ਜਲਦ ਐਨ.ਓ.ਸੀ. ਜਾਰੀ ਕਰਵਾ ਸਕਦਾ ਹੈ ਕਿਉਂਕਿ ਉਹ ਨਗਰ ਨਿਗਮ ਲੁਧਿਆਣਾ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਜਾਣਦਾ ਹੈ। ਇਸ ਭਰੋਸੇ ’ਤੇ ਉਸਨੇ ਅਮਰਦੀਪ ਸਿੰਘ ਬਾਂਗੜ ਨੂੰ 30 ਹਜ਼ਾਰ ਰੁਪਏ ਆਪਣੇ ਦੋਸਤ ਓਮ ਪ੍ਰਕਾਸ਼ ਦੀ ਮੌਜੂਦਗੀ ’ਚ ਉਸ ਦੇ ਦਫ਼ਤਰ ਵਿਖੇ ਦੇ ਦਿੱਤੇ।

Virat Kohli : ਵਿਰਾਟ-ਅਨੁਸ਼ਕਾ ਦੇ ਘਰ ਆਇਆ ਨਵਾਂ ਮਹਿਮਾਨ, ਸੋਸ਼ਲ ਮੀਡੀਆ ’ਤੇ ਹੋਇਆ ਵਾਇਰਲ

ਐਨ.ਓ.ਸੀ ਜਾਰੀ ਕਰਵਾਉਣ ਵਿੱਚ ਅਸਫ਼ਲ ਰਹਿਣ ’ਤੇ ਦੋਸ਼ੀ ਅਮਰਦੀਪ ਸਿੰਘ ਬਾਂਗੜ ਨੇ ਸ਼ਿਕਾਇਤਕਰਤਾ ਨੂੰ 40 ਹਜ਼ਾਰ ਰੁਪਏ ਦਾ ਚੈੱਕ ਦਿੱਤਾ ਅਤੇ ਰੁਪਏ ਕਢਵਾਉਣ ਤੋਂ ਬਾਅਦ ਉਸਨੂੰ 10 ਹਜ਼ਾਰ ਰੁਪਏ ਵਾਪਸ ਕਰਨ ਲਈ ਕਿਹਾ ਪਰ ਦਸਤਖਤ ਮੇਲ ਨਾ ਹੋਣ ਕਾਰਨ ਇਹ ਚੈੱਕ ਪਾਸ ਨਹੀਂ ਹੋ ਸਕਿਆ। ਬੁਲਾਰੇ ਨੇ ਅੱਗੇ ਦੱਸਿਆ ਕਿ ਤਫਤੀਸ਼ ਦੌਰਾਨ ਸ਼ਿਕਾਇਤਕਰਤਾ ਵੱਲੋਂ ਲਗਾਏ ਦੋਸ਼ ਸਹੀ ਪਾਏ ਗਏ। ਜਿਸ ਤੋਂ ਬਾਅਦ ਅਮਰਦੀਪ ਸਿੰਘ ਬਾਂਗੜ ਦੇ ਖਿਲਾਫ਼ ਥਾਣਾ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਅਤੇ ਆਈਪੀਸੀ ਦੀ ਧਾਰਾ 420 ਤਹਿਤ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।