ਵਿਜੀਲੈਂਸ ਨੇ ਏਐਸਆਈ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਦਾਜ ਮਾਮਲੇ ‘ਚ ਰਿਸ਼ਵਤ ਲੈਣ ’ਤੇ

(ਸੱਚ ਕਹੂੰ ਨਿਊਜ਼) ਲੁਧਿਆਣਾ। ਜ਼ਿਲ੍ਹਾ ਲੁਧਿਆਣਾ ਵਿੱਚ ਵਿਜੀਲੈਂਸ ਨੇ ਏਐਸਆਈ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਮੁਲਜ਼ਮ ਏਐਸਆਈ ਦਾਜ ਦੇ ਕੇਸ ਵਿੱਚ ਅਦਾਲਤ ਵਿੱਚ ਚਲਾਨ ਪੇਸ਼ ਕਰਨ ਲਈ ਲੜਕੀ ਵਾਲੇ ਪਾਸੋਂ 5,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਸੂਚਨਾ ਮਿਲਣ ’ਤੇ ਵਿਜੀਲੈਂਸ ਨੇ ਜਾਲ ਵਿਛਾ ਕੇ ਮੁਲਜ਼ਮ ਨੂੰ ਕਾਬੂ ਕਰ ਲਿਆ। ਰਿਸ਼ਵਤ ਲੈਣ ਵਾਲੇ ਏਐਸਆਈ ਦੀ ਪਛਾਣ ਕੁਲਵਿੰਦਰ ਸਿੰਘ ਵਜੋਂ ਹੋਈ ਹੈ। ਵਿਜੀਲੈਂਸ ਨੇ ਮੁਲਜ਼ਮ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ।

ਇਹ ਵੀ ਪੜ੍ਹੋ : ਪੰਜਾਬ ’ਚ ਅਕਾਲੀ ਨੇਤਾ ਦਾ ਗੋਲੀਆਂ ਮਾਰ ਕੇ ਕਤਲ

ਵਿਜੀਲੈਂਸ ਟੀਮ ਨੇ ਪੂਰੀ ਪਲਾਨਿੰਗ ਨਾਲ 5 ਹਜ਼ਾਰ ਦੇ ਨੋਟ ‘ਤੇ ਕੈਮੀਕਲ ਲਗਾਇਆ ਸੀ। ਰਿਸ਼ਵਤ ਲੈਂਦਿਆਂ ਹੀ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ। ਵਿਜੀਲੈਂਸ ਵੱਲੋਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਉਸ ਦਾ ਮੋਬਾਈਲ ਫ਼ੋਨ ਵੀ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਮੁਲਜ਼ਮ ਤੋਂ ਪੁਲਿਸ ਹੋਰ ਪੁਛਗਿਛ ਕਰੇਗੀ ਤਾਂ ਜੋ ਪਤਾ ਲਾਇਆ ਜੇ ਸਕੇ ਹੋਰ ਕਿਹੜੇ ਮਾਮਲਿਆਂ ’ਚ ਉਸ ਨੇ ਰਿਸ਼ਵਤ ਲਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ