ਵਿਜੀਲੈਂਸ ਵੱਲੋਂ ਫੰਡਾਂ ਵਿੱਚ ਘਪਲੇ ਦੇ ਦੋਸ਼ ਹੇਠ ਨਗਰ ਕੌਂਸਲ ਸੁਨਾਮ ਦਾ ਸਾਬਕਾ ਪ੍ਰਧਾਨ ਗ੍ਰਿਫਤਾਰ

Vigilance Bureau

(ਕਰਮ ਥਿੰਦ/ਖੁਸ਼ਪ੍ਰੀਤ ਜੋਸ਼ਨ) ਸੁਨਾਮ ਊਧਮ ਸਿੰਘ ਵਾਲਾ। ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਸੰਗਰੂਰ ਜ਼ਿਲ੍ਹੇ ਦੀ ਨਗਰ ਕੌਂਸਲ ਸੁਨਾਮ ਦੇ ਸਾਬਕਾ ਪ੍ਰਧਾਨ ਭਗੀਰਥ ਰਾਏ ਨੂੰ ਸਰਕਾਰੀ ਫੰਡਾਂ ਵਿੱਚ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਵੱਲੋਂ ਨਗਰ ਕੌਂਸਲ ਸੁਨਾਮ ਵਿੱਚ ਫੰਡਾਂ ਦੇ ਘਪਲੇ ਦੀ ਗਜਿਨ ਜਾਂਚ ਕੀਤੀ ਗਈ ਜਿਸ ਦੌਰਾਨ ਪਤਾ ਲੱਗਾ ਕਿ ਭਗੀਰਥ ਰਾਏ ਨੇ ਆਪਣੀ ਸਰਕਾਰੀ ਗੱਡੀ ਦੀ ਮੁਰੰਮਤ ਦੇ ਜਾਅਲੀ ਬਿੱਲ ਤਿਆਰ ਕੀਤੇ ਸਨ।

ਇਹ ਵੀ ਪੜ੍ਹੋ : ਇੱਕ ਕਰੋੜ ਤੋਂ ਵੱਧ ਕਰਮਚਾਰੀਆਂ ਲਈ ਪ੍ਰਧਾਨ ਮੰਤਰੀ ਨੇ ਕੀਤਾ ਵੱਡਾ ਐਲਾਨ

ਇਸ ਤੋਂ ਇਲਾਵਾ ਉਸ ਨੇ ਆਪਣੇ ਦੋ ਵਾਰੀ ਦੇ ਕਾਰਜਕਾਲ ਦੌਰਾਨ ਸੂਬਾ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਨਿਰਧਾਰਤ ਇਸ਼ਤਿਹਾਰ ਨੀਤੀ ਨੂੰ ਨਗਰ ਕੌਂਸਲ ਵਿੱਚ ਸਹੀ ਢੰਗ ਨਾਲ ਲਾਗੂ ਨਹੀਂ ਕੀਤਾ ਜਿਸ ਕਾਰਨ ਸਰਕਾਰੀ ਖਜ਼ਾਨੇ ਨੂੰ ਕਰੀਬ 4 ਲੱਖ ਰੁਪਏ ਦਾ ਵਿੱਤੀ ਨੁਕਸਾਨ ਹੋਇਆ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ