ਪੀਐਸਪੀਸੀਐਲ ਦਾ ਐਸਡੀਓ ਤੇ ਆਰ.ਏ. ਰਿਸ਼ਵਤ ਲੈਂਦੇ ਵਿਜੀਲੈਂਸ ਵੱਲੋਂ ਕਾਬੂ

Bribe

(ਗੁਰਪ੍ਰੀਤ ਸਿੰਘ /ਨਰੇਸ਼ ਕੁਮਾਰ) ਸੰਗਰੂਰ। ਸੂਬੇ ਵਿੱਚ ਭਿ੍ਰਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਅੱਜ ਪੀਐਸਪੀਸੀਐਲ ਦਫਤਰ ਭਵਾਨੀਗੜ੍ਹ, ਸੰਗਰੂਰ ਜ਼ਿਲ੍ਹੇ ’ਚ ਤਾਇਨਾਤ ਸਬ ਡਵੀਜ਼ਨਲ ਅਫਸਰ (ਐਸ.ਡੀ.ਓ.) ਹਰਬੰਸ ਸਿੰਘ ਅਤੇ ਮਾਲ ਲੇਖਾਕਾਰ (ਆਰ.ਏ.) ਖੁਸਵੰਤ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਭਵਾਨੀਗੜ੍ਹ ਵਿਖੇ ਰਾਈਸ ਸੈਲਰ ਦੇ ਮਾਲਕ ਹੈਪੀ ਸ਼ਰਮਾ ਦੀ ਸ਼ਿਕਾਇਤ ’ਤੇ ਬਿਜਲੀ ਵਿਭਾਗ ਦੇ ਇਹਨਾਂ ਮੁਲਾਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ। Bribe

ਇਹ ਵੀ ਪੜ੍ਹੋ: ਕੀ ਹੁੰਦੀ ਹੈ MSP ? ਕੌਣ ਤੈਅ ਕਰਦਾ ਹੈ ਅਤੇ ਕਿਉਂ ਕਿਸਾਨ ਕਰ ਰਹੇ ਹਨ MSP ਕਾਨੂੰਨ ਦੀ ਮੰਗ

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਮੁਲਾਜ਼ਮ ਉਸ ਦੇ ਰਾਈਸ ਸੈਲਰ ਦੇ ਪਾਵਰ ਲੋਡ ’ਚ ਫ਼ਰਕ ਕਾਰਨ ਹੋਏ ਕਰੀਬ 3.5 ਲੱਖ ਰੁਪਏ ਦੇ ਜੁਰਮਾਨੇ ਦਾ ਨਿਪਟਾਰਾ ਕਰਨ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕਰ ਰਹੇ ਸਨ।

ਇਹ ਵੀ ਪੜ੍ਹੋ: Cabinet Minister ਦਾ ਪੰਜਾਬ ਦੀਆਂ ਸੜਕਾਂ ਲਈ ਵੱਡਾ ਬਿਆਨ, ਦੱਸਿਆ ਇਸ ਤਰ੍ਹਾਂ ਹੋ ਰਿਹੈ ਕੰਮ

ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਕਰਨ ਉਪਰੰਤ ਪਟਿਆਲਾ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਦੋਵੇਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। Bribe