ਵਿਜੀਲੈਂਸ ਵੱਲੋਂ ਰਿਸ਼ਵਤ ਮੰਗਣ ਦੇ ਦੋਸ਼ ’ਚ ਸਹਾਇਕ ਸਬ ਇੰਸਪੈਕਟਰ ਕਾਬੂ

Sach Kahoon Punjabi Desk Picture
Published On

(ਜਸਵੀਰ ਸਿੰਘ ਗਹਿਲ) ਲੁਧਿਆਣਾ। ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਥਾਣਾ ਸਮਰਾਲਾ ਵਿਖੇ ਤਾਇਨਾਤ ਰਹੇ ਇੱਕ ਸਹਾਇਕ ਸਬ ਇੰਸਪੈਕਟਰ ਨੂੰ 18 ਹਜ਼ਾਰ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ਾਂ ’ਚ ਕਾਬੂ ਕੀਤਾ ਹੈ ਜੋ ਹਾਲ ਦੀ ਘੜੀ ਥਾਣਾ ਦੋਰਾਹਾ ਵਿਖੇ ਤਾਇਨਾਤ ਹੈ। ਸਰਕਾਰੀ ਬੁਲਾਰੇ ਨੇ ਖੁਲਾਸਾ ਕੀਤਾ ਕਿ ਉਕਤ ਪੁਲਿਸ ਮੁਲਾਜ਼ਮ ਸਿਕੰਦਰ ਰਾਜ ਵਿਰੁੱਧ ਇਹ ਮੁਕੱਦਮਾ ਸੈਕਟਰ 32- ਏ, ਚੰਡੀਗੜ੍ਹ ਰੋਡ, ਲੁਧਿਆਣਾ ਦੇ ਵਸਨੀਕ ਰਵਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। Bribe

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੇ ਬਿਆਨ ਦਰਜ ਕਰਵਾਏ ਸਨ ਕਿ 13 ਮਾਰਚ 2021 ਨੂੰ ਉਸਦੇ ਡਰਾਈਵਰ ਰਾਜਦੀਪ ਸਿੰਘ ਵਾਸੀ ਖਡੂਰ ਸਾਹਿਬ (ਜ਼ਿਲ੍ਹਾ ਤਰਨਤਾਰਨ) ਅਤੇ ਹੈਲਪਰ ਬਿਰਜੂ ਵਾਸੀ ਸੰਜੇ ਗਾਂਧੀ ਕਲੋਨੀ ਲੁਧਿਆਣਾ ਨੇੜੇ ਨੀਲੋਂ ਪੁਲ ਸਮਰਾਲਾ ਵਿਖੇ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਸਨ। ਉਸ ਦਿਨ ਥਾਣਾ ਸਮਰਾਲਾ ਤੋਂ ਏਐੱਸਆਈ ਸਿਕੰਦਰ ਰਾਜ ਹੋਰ ਪੁਲਿਸ ਮੁਲਾਜ਼ਮਾਂ ਦੇ ਨਾਲ ਮੌਕੇ ’ਤੇ ਪਹੁੰਚਿਆ ਅਤੇ ਦੋਵੇਂ ਵਾਹਨਾਂ ਨੂੰ ਥਾਣੇ ਲੈ ਗਏ।

Bribe
ਲੁਧਿਆਣਾ : ਵਿਜੀਲੈਂਸ ਬਿਉਰੋਂ ਰੇਂਜ ਲੁਧਿਆਣਾ ਦੀ ਟੀਮ ਦੀ ਗ੍ਰਿਫ਼ਤਾਰ ’ਚ ਪੁਲਿਸ ਮੁਲਾਜ਼ਮ।

ਇਹ ਵੀ ਪੜ੍ਹੋ: ਟਰਾਂਸਫਾਰਮਰ ਨੂੰ ਲੱਗੀ ਅੱਗ, ਵੱਡਾ ਹਾਦਸਾ ਹੋਣੋਂ ਟਲਿਆ

ਇਸ ਤੋਂ ਬਾਅਦ ਏਐੱਸਆਈ ਸਿਕੰਦਰ ਰਾਜ ਨੇ ਸ਼ਿਕਾਇਤਕਰਤਾ ਤੋਂ ਉਸਦੇ ਡਰਾਈਵਰ ਨੂੰ ਜ਼ਮਾਨਤ ਦਿਵਾਉਣ, ਉਸਦੀ ਗੱਡੀ ਵਿੱਚ ਲੱਦਿਆ ਸਮਾਨ ਛੱਡਣ ਅਤੇ ਉਸਦੇ ਡਰਾਈਵਰ ਖਿਲਾਫ ਦਰਜ ਹੋਏ ਹਾਦਸੇ ਦੇ ਕੇਸ ’ਚੋਂ ਬਰੀ ਕਰਵਾਉਣ ਬਦਲੇ 20 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਆਖਰਕਾਰ ਸੌਦਾ 18 ਹਜ਼ਾਰ ਰੁਪਏ ਵਿੱਚ ਤੈਅ ਹੋਇਆ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਉਕਤ ਪੁਲਿਸ ਮੁਲਾਜ਼ਮ ਵੱਲੋਂ ਰਿਸ਼ਵਤ ਦੀ ਮੰਗ ਸਬੰਧੀ ਗੱਲਬਾਤ ਰਿਕਾਰਡ ਕਰ ਲਈ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ। ਜਿਸ ਦੀ ਜਾਂਚ ਦੌਰਾਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਅਤੇ ਦਰੁੱਸਤ ਪਾਏ ਗਏ ਹਨ। ਇਸ ਤੋਂ ਬਾਅਦ ਥਾਣਾ ਦੋਰਾਹਾ ਵਿਖੇ ਤਾਇਨਾਤ ਏਐਸਆਈ ਸਿਕੰਦਰ ਰਾਜ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਕਤ ਮੁਲਜ਼ਮ ਨੂੰ ਬੁੱਧਵਾਰ ਨੂੰ ਬਿਉਰੋ ਦੀ ਲੁਧਿਆਣਾ ਰੇਂਜ ਦੀ ਟੀਮ ਵੱਲੋਂ ਥਾਣਾ ਦੋਰਾਹਾ ਤੋਂ ਗ੍ਰਿਫਤਾਰ ਕਰ ਲਿਆ ਗਿਆ ਅਤੇ ਅੱਜ ਵੀਰਵਾਰ ਨੂੰ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। Bribe

About The Author

Related Posts