ਵਿਜੀਲੈਂਸ ਬਿਊਰੋ ਵੱਲੋਂ ਮਾਲ ਪਟਵਾਰੀ ਤੇ ਕਰਿੰਦਾ 40,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

Sach Kahoon Punjabi Desk Picture
Published On

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਸੂਬੇ ’ਚ ਭਿ੍ਰਸ਼ਟਾਚਾਰ ਨੂੰ ਨੱਥ ਪਾਉਣ ਦੇ ਮਕਸਦ ਨਾਲ ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਸੁੱਕਰਵਾਰ ਨੂੰ ਮਾਲ ਹਲਕਾ ਪਾਂਛਟਾ, ਜਿਲ੍ਹਾ ਕਪੂਰਥਲਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਸੋਢੀ ਸਿੰਘ ਅਤੇ ਉਸ ਦੇ ਪ੍ਰਾਈਵੇਟ ਸਾਥੀ ਕੁਲਵਿੰਦਰ ਕੁਮਾਰ, ਵਾਸੀ ਸੁਭਾਸ਼ ਨਗਰ ਫਗਵਾੜਾ ਨੂੰ 40, 000 ਰੁਪਏ ਰਿਸਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ (Vigilance Bureau) ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਅਤੇ ਉਸ ਦੇ ਕਾਰਿੰਦੇ ਨੂੰ ਸਿਵਰਾਜ ਰਾਣਾ ਵਾਸੀ ਸਤਨਾਮਪੁਰਾ, ਫਗਵਾੜਾ ਦੀ ਸ਼ਿਕਾਇਤ ’ਤੇ ਗਿ੍ਰਫਤਾਰ ਕੀਤਾ ਗਿਆ ਹੈ। ਵਧੇਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ ਲਾਇਆ ਹੈ ਕਿ ਉਕਤ ਪਟਵਾਰੀ ਅਤੇ ਉਸ ਦੇ ਸਾਥੀ ਨੇ ਸ਼ਿਕਾਇਤਕਰਤਾ ਦੇ ਪਿਤਾ ਦੇ ਨਾਂਅ ’ਤੇ ਜ਼ਮੀਨ ਦਾ ਰਜਿਸਟਰੇਸ਼ਨ ਤੇ ਇੰਤਕਾਲ ਦਰਜ ਕਰਨ ਬਦਲੇ 70,000 ਰੁਪਏ ਦੀ ਰਿਸਵਤ ਦੀ ਮੰਗ ਕੀਤੀ ਹੈ।

ਉਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪਟਵਾਰੀ ਅਤੇ ਉਸ ਦੇ ਸਾਥੀ ਨੂੰ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ 40, 000 ਰੁਪਏ ਦੀ ਰਿਸ਼ਵਤ ਲੈਂਦਿਆਂ ਗਿ੍ਰਫਤਾਰ ਕਰ ਲਿਆ ਅਤੇ ਰਿਸਵਤ ਦੀ ਰਕਮ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਬਰਾਮਦ ਕਰ ਲਈ ਗਈ। ਉਨ੍ਹਾਂ ਦੱਸਿਆ ਕਿ ਦੋਵਾਂ ਦੋਸ਼ੀਆਂ ਖਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਖੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

About The Author

Related Posts