ਸਾਡੇ ਨਾਲ ਸ਼ਾਮਲ

Follow us

12.9 C
Chandigarh
Saturday, February 7, 2026
More
    Home Breaking News Bribe: ਵਿਜੀਲੈ...

    Bribe: ਵਿਜੀਲੈਂਸ ਬਿਊਰੋ ਨੇ ਪੀਐਸਪੀਸੀਐਲ ਦੇ ਜੇਈ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

    Bribe
    Bribe: ਵਿਜੀਲੈਂਸ ਬਿਊਰੋ ਨੇ ਪੀਐਸਪੀਸੀਐਲ ਦੇ ਜੇਈ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

    ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਰੰਗੇ ਹੱਥੀਂ ਕੀਤਾ ਕਾਬੂ | Bribe 

    Bribe: (ਗੁਰਪ੍ਰੀਤ ਪੱਕਾ) ਫ਼ਰੀਦਕੋਟ, ਚੰਡੀਗੜ੍ਹ। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ, ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਦੇ ਸਬ-ਡਵੀਜ਼ਨ ਦਫ਼ਤਰ ਵਿੱਚ ਤਾਇਨਾਤ ਜੂਨੀਅਰ ਇੰਜੀਨੀਅਰ (ਜੇਈ) ਜਰਨੈਲ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਫਰੀਦਕੋਟ ਦੇ ਕੋਠੇ ਚਾਹਲ ਸਿੰਘ ਦੇ ਇੱਕ ਵਸਨੀਕ ਵੱਲੋਂ ਦਾਇਰ ਕੀਤੀ ਗਈ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ।

    ਇਹ ਵੀ ਪੜ੍ਹੋ:Faridkot Police Encounter: ਲਾਰੈਂਸ ਗੈਂਗ ਅਤੇ ਜੱਗੂ ਭਗਵਾਨਪੁਰੀਆਂ ਗੈਂਗ ਦੇ ਦੋ ਗੁਰਗੇ ਮੁਕਾਬਲੇ ਦੌਰਾਨ ਕੀਤੇ ਕਾਬੂ…

    ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਪਰੋਕਤ ਜੇਈ ਨੇ ਉਸਦੇ ਟਿਊਬਵੈੱਲ ਕੁਨੈਕਸ਼ਨ ਨੂੰ ਬਦਲਣ ਅਤੇ ਉਸਦੀ ਜਾਣਕਾਰ ਦੇ ਘਰ ਘਰੇਲੂ ਬਿਜਲੀ ਮੀਟਰ ਲਗਾਉਣ ਬਦਲੇ 20000 ਰੁਪਏ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਦੀ ਬੇਨਤੀ ‘ਤੇ ਉਕਤ ਜੇਈ ਦੋ ਕਿਸ਼ਤਾਂ ਵਿੱਚ ਰਿਸ਼ਵਤ ਦੀ ਰਕਮ ਲੈਣ ਲਈ ਸਹਿਮਤ ਹੋ ਗਿਆ। Bribe

    ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਤਸਦੀਕ ਤੋਂ ਬਾਅਦ ਫਿਰੋਜ਼ਪੁਰ ਰੇਂਜ ਦੀ ਇੱਕ ਵਿਜੀਲੈਂਸ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਉਪਰੋਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 10000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਉਕਤ ਜੇਈ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਜੇਈ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਹੋਰ ਜਾਂਚ ਜਾਰੀ ਹੈ।