ਸਾਡੇ ਨਾਲ ਸ਼ਾਮਲ

Follow us

13.1 C
Chandigarh
Wednesday, February 11, 2026
More
    Home Breaking News ਪੱਤਰਕਾਰ ਹੋਣ ਦ...

    ਪੱਤਰਕਾਰ ਹੋਣ ਦਾ ਡਰਾਵਾ ਦਿਖਾ ਕੇ ਰਿਸ਼ਵਤ ਲੈਂਦੇ ਦੋ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

    Bribe

    (ਐੱਮ ਕੇ ਸ਼ਾਇਨਾ) ਮੋਹਾਲੀ। ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਸੂਬੇ ’ਚ ਭਿ੍ਰਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਦੋ ਪ੍ਰਾਈਵੇਟ ਵਿਅਕਤੀਆਂ ਨੂੰ ਪੱਤਰਕਾਰ ਹੋਣ ਦਾ ਡਰਾਵਾ ਦੇ ਕੇ ਇੱਕ ਸਰਕਾਰੀ ਮੁਲਾਜ਼ਮ ਤੋਂ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਗਿ੍ਰਫਤਾਰ ਕੀਤੇ ਆਪਣੇ ਆਪ ਨੂੰ ਮੀਡੀਆ ਕਰਮੀ ਦੱਸਣ ਵਾਲੇ ਦੋ ਮੁਲਜ਼ਮਾਂ ਦੀ ਪਛਾਣ ਅੰਮ੍ਰਿਤਪਾਲ ਸਿੰਘ ਪੁੱਤਰ ਦਰਸਨ ਸਿੰਘ ਵਾਸੀ ਪਿੰਡ ਪਥਰੇੜੀ ਅਤੇ ਜਤਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਜ਼ਿਲ੍ਹਾ ਰੂਪਨਗਰ ਵਜੋਂ ਹੋਈ ਹੈ। ਉਕਤ ਦੋਵਾਂ ਮੁਲਜ਼ਮਾਂ ਨੂੰ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜਨੀਅਰ (ਜੇ.ਈ.) ਸੋਮ ਨਾਥ ਦੀ ਸਿਕਾਇਤ ‘ਤੇ ਗਿ੍ਰਫਤਾਰ ਕੀਤਾ ਗਿਆ ਹੈ। (Vigilance Bureau)

    ਇਹ ਵੀ ਪੜ੍ਹੋ : ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨ ਦਾ ਅਸਲਾ ਲਾਇਸੰਸ ਮੁਅੱਤਲ

    ਉਨ੍ਹਾਂ ਅੱਗੇ ਦੱਸਿਆ ਕਿ ਉਕਤ ਜੇ.ਈ. ਨੇ ਮੋਹਾਲੀ ਹੈੱਡਕੁਆਰਟਰ ਵਿਖੇ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸਾਖਾ (ਈ.ਓ.ਡਬਲਯੂ.) ਕੋਲ ਪਹੁੰਚ ਕੇ ਦੋਸ਼ ਲਾਇਆ ਕਿ ਆਪਣੇ ਆਪ ਨੂੰ ਪੱਤਰਕਾਰ ਦੱਸ ਰਹੇ ਦੋ ਵਿਅਕਤੀਆਂ ਨੇ ਉਸ ਕੋਲੋਂ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਰਿਸ਼ਵਤ ਨਾ ਦੇਣ ਦੀ ਸੂਰਤ ਵਿੱਚ ਸੋਸਲ ਮੀਡੀਆ ਪਲੇਟਫਾਰਮਾਂ ‘ਤੇ ਉਸਦੀ ਵੀਡੀਓ ਕਲਿੱਪ ਅਪਲੋਡ ਕਰਨ ਦੀ ਧਮਕੀ ਦਿੱਤੀ। (Vigilance Bureau)

    ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ, ਆਰਥਿਕ ਅਪਰਾਧ ਸਾਖਾ ਨੇ ਕਾਰਵਾਈ ਕਰਦਿਆਂ ਉਕਤ ਦੋਹਾਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸਵਤ ਲੈਂਦਿਆਂ ਮੌਕੇ ’ਤੇ ਹੀ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਦੋਵਾਂ ਅਖੌਤੀ ਪੱਤਰਕਾਰਾਂ ਖਿਲਾਫ਼ ਭਿ੍ਰਸਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ-1, ਥਾਣਾ ਮੋਹਾਲੀ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ।

    LEAVE A REPLY

    Please enter your comment!
    Please enter your name here