ਵਿਜੀਲੈਂਸ ਬਿਊਰੋ ਨੇ 10,000 ਰਿਸ਼ਵਤ ਰੁਪਏ ਦੀ ਦੂਜੀ ਕਿਸ਼ਤ ਲੈਂਦਾ ਏਐਸਆਈ ਕੀਤਾ ਕਾਬੂ

Vigilance Bureau

ਫਾਜ਼ਿਲਕਾ (ਰਜਨੀਸ਼ ਰਵੀ)। ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਦਰ ਫਾਜ਼ਿਲਕਾ ਅਧੀਨ ਪੈਂਦੀ ਪੁਲਿਸ ਚੌਕੀ ਲਾਧੂਕਾ ਮੰਡੀ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਬਲਦੇਵ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਏਐਸਆਈ ਨੂੰ ਪਰਵੀਨ ਕੁਮਾਰ ਵਾਸੀ ਮੰਡੀ ਲਾਧੂਕਾ, ਜ਼ਿਲ੍ਹਾ ਫਾਜ਼ਿਲਕਾ ਵੱਲੋਂ ਦਰਜ ਕਰਵਾਈ ਸ਼ਿਕਾਇਤ ’ਤੇ ਗਿ੍ਰਫ਼ਤਾਰ ਕੀਤਾ ਗਿਆ ਹੈ। (Vigilance Bureau)

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਕਤ ਮੁਲਜ਼ਮ ਪੁਲਿਸ ਮੁਲਾਜ਼ਮ ਝਗੜੇ ਨਾਲ ਸਬੰਧਤ ਪੁਲਿਸ ਸ਼ਿਕਾਇਤ ਵਿੱਚ ਉਸਦਾ ਨਾਮ ਸ਼ਾਮਲ ਨਾ ਕਰਨ ਬਦਲੇ ਹੋਰ 10,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਉਕਤ ਛੋਟਾ ਥਾਣੇਦਾਰ ਪਹਿਲਾਂ ਹੀ ਇਸ ਸਬੰਧੀ 20,000 ਰੁਪਏ ਲੈ ਚੁੱਕਾ ਹੈ। ਹੁਣ ਉਸ ਨੇ 10,000 ਰੁਪਏ ਦੀ ਵਾਧੂ ਰਿਸ਼ਵਤ ਦੇਣ ਲਈ ਕਿਹਾ ਹੈ। (Vigilance Bureau)

ਚੀਨ ’ਚ ਫੈਲੀ ਰਹੱਸਮਈ ਬੀਮਾਰੀ ਨੂੰ ਲੈ ਕੇ ਰਾਜ਼ਸਥਾਨ ’ਚ ਅਲਰਟ ਜਾਰੀ

ਸ਼ਿਕਾਇਤਕਰਤਾ ਨੇ ਇਸ ਮਾਮਲੇ ਵਿੱਚ ਪੁਲਿਸ ਅਧਿਕਾਰੀ ਵੱਲੋਂ ਰਿਸ਼ਵਤ ਦੀ ਮੰਗ ਕਰਦੇ ਸਮੇਂ ਕੀਤੀ ਗਈ ਗੱਲਬਾਤ ਨੂੰ ਰਿਕਾਰਡ ਕਰ ਲਿਆ ਹੈ ਅਤੇ ਇਸ ਮਾਮਲੇ ਵਿੱਚ ਸਬੂਤ ਵਜੋਂ ਵਿਜੀਲੈਂਸ ਨੂੰ ਸੌਂਪ ਦਿੱਤਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ, ਫਿਰੋਜ਼ਪੁਰ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਏਐਸਆਈ ਬਲਦੇਵ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।ਉਨਾਂ ਦੱਸਿਆ ਕਿ ਮੁਲਜ਼ਮ ਏ.ਐਸ.ਆਈ ਖਿਲਾਫ ਵਿਜੀਲੈਂਸ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। (Vigilance Bureau)