Vigilance Bureau : ਐਸਐਚਓ ਤੇ ਏਐਸਆਈ ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਮਾਮਲਾ ਦਰਜ

Vigilance Bureau

50 ਹਜਾਰ ਰੁਪਏ ਰਿਸ਼ਵਤ ਦੇ ਕਰ ਚੁੱਕੇ ਸਨ ਪ੍ਰਾਪਤ | Vigilance Bureau

ਪਟਿਆਲਾ (ਖੁਸ਼ਵੀਰ ਸਿੰਘ ਤੂਰ)। Vigilance Bureau : ਵਿਜੀਲੈਂਸ ਬਿਊਰੋ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਮ ਥਾਣਾ ਭਾਦਸੋਂ ਦੇ ਐਸ.ਐਚ.ਓ. ਸਬ-ਇੰਸਪੈਕਟਰ ਇੰਦਰਜੀਤ ਸਿੰਘ ਅਤੇ ਉਸਦੇ ਸਾਥੀ ਸਹਾਇਕ ਸਬ-ਇੰਸਪੈਕਟਰ ਅਮਰਜੀਤ ਸਿੰਘ ਖ਼ਿਲਾਫ਼ 50000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ।

ਇਹ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਸ਼ਿਕਾਇਤਕਰਤਾ ਹਰਮਨ ਸਿੰਘ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉੱਪਰ ਉਕਤ ਦੋਵਾਂ ਪੁਲਿਸ ਮੁਲਾਜ਼ਮਾਂ ਵਿਰੁੱਧ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ।

ਰਿਸ਼ਵਤ ਵਜੋਂ ਹੋਰ ਮੰਗ ਰਹੇ ਸੀ 35,000 ਰੁਪਏ

ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਥਾਣਾ ਭਾਦਸੋਂ ਵਿਖੇ ਉਸਦੇ ਅਤੇ ਹੋਰਨਾਂ ਖਿਲਾਫ਼ ਮੁਕੱਦਮਾ ਦਰਜ ਸੀ ਅਤੇ ਇਸ ਕੇਸ ਵਿੱਚ ਉਕਤ ਐਸ.ਐਚ.ਓ. ਅਤੇ ਏ.ਐਸ.ਆਈ. ਨੇ ਦੋਸ਼ੀਆਂ ਦੀ ਮੱਦਦ ਕਰਨ ਬਦਲੇ ਪਹਿਲਾਂ ਹੀ ਉਹਨਾਂ ਤੋਂ ਰਿਸ਼ਵਤ ਵਜੋਂ 50,000 ਲੈ ਲਏ ਸਨ। ਉਹਨਾਂ ਨੇ ਅੱਗੇ ਦੱਸਿਆ ਕਿ ਦੋਵਾਂ ਧਿਰਾਂ ਵਿੱਚ ਸਮਝੌਤਾ ਹੋਣ ਉਪਰੰਤ ਹੁਣ ਦੋਵੇਂ ਪੁਲਿਸ ਅਧਿਕਾਰੀ ਉਕਤ ਐਫ.ਆਈ.ਆਰ. ਨੂੰ ਰੱਦ ਕਰਵਾਉਣ ਲਈ ਸ਼ਿਕਾਇਤਕਰਤਾ ਤੋਂ 35000 ਰੁਪਏ ਹੋਰ ਰਿਸ਼ਵਤ ਦੀ ਮੰਗ ਕਰ ਰਹੇ ਹਨ।

Read Also : ਬ੍ਰਿਟੇਨ ’ਚ ਪ੍ਰਦਰਸ਼ਨਕਾਰੀਆਂ ਨੇ ਹੋਟਲ ’ਚ ਲਾਈ ਅੱਗ

ਪੜਤਾਲ ਦੌਰਾਨ ਉਕਤ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਪਾਏ ਗਏ ਅਤੇ 35000 ਰੁਪਏ ਹੋਰ ਮੰਗਣ ਅਤੇ 50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਸਾਬਤ ਹੋ ਗਏ। ਉਹਨਾਂ ਅੱਗੇ ਦੱਸਿਆ ਕਿ ਇਸ ਜਾਂਚ ਦੇ ਅਧਾਰ ‘ਤੇ ਉਕਤ ਐਸ.ਐਚ.ਓ. ਅਤੇ ਏ.ਐਸ.ਆਈ. ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।