ਵਿਜੀਲੈਂਸ ਵੱਲੋਂ ਹੈੱਡ ਕਾਂਸਟੇਬਲ 5 ਹਜ਼ਾਰ ਦੀ ਰਿਸ਼ਵਤ ਲੈਂਦੇ ਕਾਬੂ

Vigilance Bureau

(ਜਸਵੀਰ ਸਿੰਘ ਗਹਿਲ) ਲੁਧਿਆਣਾ। ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਸੂਬੇ ਵਿੱਚ ਭਿ੍ਰਸਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਇੱਕ ਸਹਾਇਕ ਸਬ ਇੰਸਪੈਕਟਰ ਏ.ਐਸ.ਆਈ. ਸੁਰਜੀਤ ਸਿੰਘ ਅਤੇ ਜਗਪ੍ਰੀਤ ਸਿੰਘ ਹੈੱਡ ਕਾਂਸਟੇਬਲ (ਐਚ.ਸੀ.) ਨੂੰ ਕਾਬੂ ਕੀਤਾ ਹੈ। ਵਿਜੀਲੈਂਸ ਵੱਲੋਂ 5 ਹਜ਼ਾਰ ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗਿਰਫਤਾਰ ਕੀਤੇ ਗਏ ਉਕਤ ਮੁਲਾਜ਼ਮ ਥਾਣਾ ਡੇਹਲੋਂ ( ਲੁਧਿਆਣਾ) ਵਿੱਚ ਤਾਇਨਾਤ ਸਨ।

ਇਹ ਵੀ ਪੜ੍ਹੋ : ਪੁਲਿਸ ਨੇ ਲੁੱਟਾਂ ਖੋਹਾਂ ਤੇ ਚੋਰੀਆਂ ਕਰਨ ਵਾਲੇ ਤਿੰਨ ਦਬੋਚੇ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਵਿਅਕਤੀਆਂ ਨੂੰ ਪੁਲਿਸ ਨੇ ਆਤਮਾ ਸਿੰਘ ਵਾਸੀ ਸਿਆਣ ਕਲਾਂ ਜ਼ਿਲ੍ਹਾ ਲੁਧਿਆਣਾ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਹੈ। ਸਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਪੁਲਿਸ ਅਧਿਕਾਰੀਆਂ ਨੇ ਐਨਡੀਪੀਐਸ ਕੇਸ ਵਿੱਚ ਗ੍ਰਿਫਤਾਰ ਕੀਤੇ ਉਸਦੇ ਲੜਕੇ ਦਾ ਮੋਟਰਸਾਈਕਲ ਛੁਡਾਉਣ ਲਈ 20 ਹਜ਼ਾਰ ਰੁਪਏ ਦੀ ਮੰਗ ਕੀਤੀ ਪਰ ਸੌਦਾ 10 ਹਜ਼ਾਰ ਰੁਪਏ ਵਿੱਚ ਹੋਇਆ। ਸਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ ਏ.ਐਸ.ਆਈ ਨੇ 5 ਹਜ਼ਾਰ ਰੁਪਏ ਲਏ ਹਨ। ਬੁਲਾਰੇ ਨੇ ਦੱਸਿਆ ਕਿ ਲੁਧਿਆਣਾ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਪੁਲਿਸ ਅਧਿਕਾਰੀਆਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ’ਤੇ ਹੀ ਕਾਬੂ ਕਰ ਲਿਆ ਗਿਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here