ਸੰਗਰੂਰ (ਨਰੇਸ਼ ਕੁਮਾਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਬੀਰ ਕਲਾਂ ਵਾਸੀ ਗੁਰਪ੍ਰੀਤ ਸਿੰਘ ਨਾਮਕ ਇੱਕ ਵਿਅਕਤੀ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਉਸੇ ਦੇ ਪਿੰਡ ਦੇ ਰਹਿਣ ਵਾਲੇ ਖੁਸ਼ਪਾਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਵਧੇਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਉਕਤ ਮੁਲਜਮ ਗੁਰਪ੍ਰੀਤ ਸਿੰਘ ਨੇ ਸ਼ਿਕਾਇਤਕਰਤਾ ਖੁਸ਼ਪਾਲ ਸਿੰਘ ਵੱਲੋਂ ਪਿੰਡ ’ਚ ਚਲਾਏ ਜਾ ਰਹੇ। Sangrur News
ਬਾਇਓ ਗੈਸ ਪਲਾਂਟ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸ਼ਿਕਾਇਤ ਦਿੱਤੀ ਸੀ। ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਸਬੰਧਤ ਪਟਵਾਰੀ ਨੇ ਖੁਸ਼ਪਾਲ ਸਿੰਘ ਤੇ ਉਸ ਦੇ ਪਿਤਾ ਨੂੰ ਪੜਤਾਲ ’ਚ ਸ਼ਾਮਲ ਹੋ ਕੇ ਆਪਣੇ ਬਿਆਨ ਦਰਜ ਕਰਾਉਣ ਲਈ ਕਹਿ ਰਿਹਾ ਸੀ। ਇਸੇ ਦੌਰਾਨ ਉਕਤ ਗੁਰਪ੍ਰੀਤ ਸਿੰਘ ਨੇ ਇਸ ਮਾਮਲੇ ’ਚ ਦਖਲ ਦਿੰਦੇ ਹੋਏ ਸ਼ਿਕਾਇਤਕਰਤਾ ਨੂੰ ਇਹ ਕਹਿ ਕੇ 2.50 ਲੱਖ ਰੁਪਏ ਦੀ ਰਿਸ਼ਵਤ ਦੇਣ ਲਈ ਕਿਹਾ ਕਿ ਇਹ ਪੈਸੇ ਹੋਰ ਸਰਕਾਰੀ ਅਧਿਕਾਰੀਆਂ ਨੇ ਵੀ ਸਾਂਝੇ ਕਰਨੇ ਹਨ ਤੇ ਸ਼ਿਕਾਇਤ ਖਤਮ ਹੋ ਜਾਵੇਗੀ। ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਤੇ ਉਸਨੇ ਸ਼ਿਕਾਇਤ ਲੈ ਕੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ।
Read This : ਪੰਜਾਬ ਦੇ ਨੌਜਵਾਨ ਨੇ ਮਾਪਿਆਂ ਦਾ ਨਾਂਅ ਕੀਤਾ ਰੌਸ਼ਨ, ਕੈਨੇਡਾ ’ਚ ਬਣਿਆ ਪਾਇਲਟ
ਕਿ ਉਕਤ ਵਿਅਕਤੀ ਗੁਰਪ੍ਰੀਤ ਸਿੰਘ ਉਸਦੀ ਸ਼ਿਕਾਇਤ ਦਾ ਨਿਪਟਾਰਾ ਕਰਾਉਣ ਲਈ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਤੇ ਉਕਤ ਗੁਰਪ੍ਰੀਤ ਸਿੰਘ ਨੂੰ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ’ਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਕਮ ਲੈਂਦੇ ਹੋਏ ਗ੍ਰਿਫਤਾਰ ਕਰ ਲਿਆ ਗਿਆ। ਇਸ ਸਬੰਧੀ ਮੁਲਜਮ ਖਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ’ਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜਮਾਂ ਨੂੰ ਭਲਕੇ ਸਮਰੱਥ ਅਦਾਲਤ ’ਚ ਪੇਸ਼ ਕੀਤਾ ਜਾਵੇਗਾ ਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ। Sangrur News