ਸਾਡੇ ਨਾਲ ਸ਼ਾਮਲ

Follow us

18.3 C
Chandigarh
Thursday, February 26, 2026
More
    Home Breaking News ਬਤੌਰ ਕਮਿਸ਼ਨ 30...

    ਬਤੌਰ ਕਮਿਸ਼ਨ 30 ਹਜ਼ਾਰ ਦੀ ਰਿਸ਼ਵਤ ਲੈਂਦਾ ਵਣ ਵਿਭਾਗ ਦਾ ਖੇਤਰੀ ਮੈਨੇਜਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

    Bribe

    ਲੁਧਿਆਣਾ (ਜਸਵੀਰ ਸਿੰਘ ਗਹਿਲ)। ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਨੇ ਪੰਜਾਬ ਜੰਗਲਾਤ ਵਿਭਾਗ ਦੇ ਖੇਤਰੀ ਮੈਨੇਜਰ ਨੂੰ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗਿ੍ਰਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ ਮੁਤਾਬਕ ਖੇਤਰੀ ਮੈਨੇਜ਼ਰ ਨੇ ਉਸ ਪਾਸੋਂ 35 ਹਜ਼ਾਰ ਰੁਪਏ ਬਤੌਰ ਕਮਿਸ਼ਨ ਮੰਗ ਕੀਤੀ ਸੀ, ਜਿਸ ਦੀ ਪਹਿਲੀ ਕਿਸ਼ਤ ਉਹ ਦੇ ਚੁੱਕਾ ਹੈ। (Bribe)

    ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜ਼ਿਲਾ ਜਲੰਧਰ ਦੇ ਕਸਬਾ ਫਿਲੌਰ ਵਿਖੇ ਤਾਇਨਾਤ ਸੁਖਮਿੰਦਰ ਸਿੰਘ ਹੀਰਾ ਪੀ.ਐਫ.ਐਸ. ਨੂੰ ਜੰਗਲਾਤ ਠੇਕੇਦਾਰ ਬਲਕਾਰ ਸਿੰਘ ਵਾਸੀ ਪਿੰਡ ਕਾਲਸ ਕਲਾਂ (ਜ਼ਿਲਾ ਲੁਧਿਆਣਾ) ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ’ਤੇ ਗਿ੍ਰਫਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਪੰਜਾਬ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਯੂ.) ਲੁਧਿਆਣਾ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਜੰਗਲਾਤ ਅਧਿਕਾਰੀ ਨੇ ਉਸਦੀ ਫਰਮ ਨੂੰ ਅਲਾਟ ਕੀਤੇ ਟੈਂਡਰ ਤਹਿਤ ਦਰੱਖਤਾਂ ਦੀ ਕਟਾਈ ਬਦਲੇ ਉਸ ਤੋਂ 35 ਹਜ਼ਾਰ ਰੁਪਏ ਬਤੌਰ ਕਮਿਸ਼ਨ ਦੇਣ ਦੀ ਮੰਗ ਕੀਤੀ ਹੈ।

    ਇਸ ਦਿਨ ਤੱਕ ਬੰਦ ਰਹਿਣਗੇ ਸਾਰੇ ਸਕੂਲ! ਜਾਣੋ ਵਜ੍ਹਾ

    ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਸੁਖਮਿੰਦਰ ਸਿੰਘ ਨੇ ਉਸ ਨੂੰ ਧਮਕਾਇਆ ਹੈ ਕਿ ਜੇਕਰ ਉਸਨੇ ਇਸ ਕਮਿਸ਼ਨ ਨਹੀਂ ਦੇਵੇਗਾ ਤਾਂ ਭਵਿੱਖ ਵਿੱਚ ਉਸ (ਸ਼ਿਕਾਇਤਕਰਤਾ) ਨੂੰ ਅਜਿਹਾ ਕੋਈ ਟੈਂਡਰ ਅਲਾਟ ਨਹੀਂ ਕਰਨ ਦੇਵੇਗਾ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਉਂਦਿਆਂ ਦੱਸਿਆ ਕਿ ਉਹ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਪਰ ਮਜਬੂਰੀ ਵੱਸ ਉਸਨੂੰ ਪਹਿਲੀ ਕਿਸ਼ਤ ਵਜੋਂ 5 ਹਜ਼ਾਰ ਰੁਪਏ ਉਕਤ ਵਣ ਅਧਿਕਾਰੀ ਨੂੰ ਦੇਣੇ ਪਏ ਅਤੇ ਹੁਣ ਉਹ ਬਕਾਇਆ ਪੈਸਿਆਂ ਦੀ ਮੰਗ ਕਰ ਰਿਹਾ ਹੈ। (Bribe)

    ਉਨਾਂ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਈ.ਓ.ਡਬਲਯੂ. ਲੁਧਿਆਣਾ ਦੀ ਇੱਕ ਟੀਮ ਨੇ ਉਕਤ ਵਣ ਅਧਿਕਾਰੀ ਨੂੰ ਦੋ ਅਧਿਕਾਰੀਆਂ ਦੇ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸਤ ਵਜੋਂ 30 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਮੁਲਜ਼ਮ ਖਿਲਾਫ਼ ਈ.ਓ.ਡਬਲਯੂ. ਵਿਜੀਲੈਂਸ ਬਿਉਰੋ ਦੇ ਥਾਣਾ ਲੁਧਿਆਣਾ ਵਿਖੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

    LEAVE A REPLY

    Please enter your comment!
    Please enter your name here