ਵਿਜੀਲੈਂਸ ਵਿਭਾਗ ਨੇ ਪੰਜ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏਐੱਸਆਈ ਕੀਤਾ ਕਾਬੂ

DIG Inderbir Singh

(ਮਨੋਜ ਸ਼ਰਮਾ) ਬਰਨਾਲਾ। ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਚੌਂਕੀ, ਬੱਸ ਸਟੈਂਡ, ਬਰਨਾਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕਰਮਜੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ (Bribe ) ਮੰਗਣ ਅਤੇ ਲੈਣ ਲਈ ਗ੍ਰਿਫਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਤਪਾ ਸ਼ਹਿਰ ਦੇ ਰਹਿਣ ਵਾਲੇ ਅਨਿਲ ਕੁਮਾਰ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ।

ਹੋਰ ਵੇਰਵੇ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਪਰੋਕਤ ਪੁਲਿਸ ਕਰਮਚਾਰੀ ਨੇ ਸ਼ਿਕਾਇਤਕਰਤਾ ਵੱਲੋਂ ਬਰਨਾਲਾ ਸ਼ਹਿਰ ਥਾਣੇ ਵਿੱਚ ਦਰਜ ਕਰਵਾਏ ਇੱਕ ਕੇਸ ਵਿੱਚ ਸ਼ਾਮਲ ਮੁਲਜ਼ਮ ਨੂੰ ਗਿ੍ਰਫਤਾਰ ਕਰਨ ਬਦਲੇ 5,000 ਰੁਪਏ ਦੀ ਰਿਸ਼ਵਤ (Bribe ) ਵਜੋਂ ਮੰਗ ਕੀਤੀ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਪਿੱਛੋਂ ਵਿਜੀਲੈਂਸ ਬਿਊਰੋ ਦੇ ਪਟਿਆਲਾ ਰੇਂਜ ਦੀ ਇੱਕ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਪੁਲਿਸ ਮੁਲਾਜਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ’ਤੇ ਹੀ ਗਿ੍ਰਫਤਾਰ ਕਰ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ, ਪਟਿਆਲਾ ਰੇਂਜ ਵਿੱਚ ਮੁਲਜਮ ਏ.ਐਸ.ਆਈ. ਖਿਲਾਫ ਭਿ੍ਰਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ