ਵਿਜੀਲੈਂਸ ਵੱਲੋਂ ਏਐਸਆਈ 14 ਹਜਾਰ ਰਿਸ਼ਵਤ ਲੈਦਾ ਰੰਗੇ ਹੱਥੀਂ ਕਾਬੂ

Vigilance, Taken, Control, ASI, 14Thousand, Bribe, Painted, Hands

ਹੌਲਦਾਰ ਅਤੇ ਦਰਜ਼ਾ ਚਾਰ ਮੁਲਾਜ਼ਮ ਨੂੰ ਵੀ ਕੀਤਾ ਗਿਆ ਨਾਮਜ਼ਦ

ਪਟਿਆਲਾ, (ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ਼)। ਵਿਜੀਲੈਂਸ ਬਿਊਰੋ ਵੱਲੋਂ ਇੱਕ ਏਐਸਆਈ ਨੂੰ 14 ਹਜ਼ਾਰ ਰੁਪਏ ਦੀ ਵੱਢੀ ਲੈਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਵੱਲੋਂ ਇਸ ਮਾਮਲੇ ਸਬੰਧੀ ਇੱਕ ਹੋਲਦਾਰ ਅਤੇ ਇੱਕ ਦਰਜਾ ਚਾਰ ਮੁਲਾਜ਼ਮ ਨੂੰ ਵੀ ਨਾਮਜਦ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਵਿਜੀਲੈਂਸ ਬਿਊਰੋ ਦੇ ਐਸਐਸਪੀ ਜਸਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਤਰਨਜੀਤ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਅਫਸਰ ਨਗਰ ਸਰਹਿੰਦ ਰੋਡ ਪਟਿਆਲਾ ਜੋਂ ਕਿ ਭਾਰਤ ਨਗਰ ਵਿਖੇ ਮੁਬਾਇਲਾਂ ਦੀ ਦੁਕਾਨ ਕਰਦਾ ਹੈ, ਦੇ ਖਿਲਾਫ਼ ਸ਼ਰਾਬ ਦਾ ਝੂਠਾ ਪਰਚਾ ਦਰਜ਼ ਕਰਨ ਦਾ ਡਰਾਵਾ ਦੇ ਕੇ 30 ਹਜਾਰ ਰੁਪਏ ਦੀ ਮੰਗ ਕੀਤੀ ਗਈ ਅਤੇ ਸੌਦਾ 20 ਹਜਾਰ ਰੁਪਏ ਵਿੱਚ ਤਹਿ ਹੋ ਗਿਆ।

ਉਨ੍ਹਾਂ ਦੱਸਿਆ ਕਿ ਤਰਨਜੀਤ ਸਿੰਘ ਕੋਲ ਸਿਰਫ਼ 14 ਹਜਾਰ ਰੁਪਏ ਦਾ ਹੀ ਇੰਤਜਾਮ ਹੋਣ ਤੇ ਅੱਜ ਵਿਜੀਲੈਂਸ ਦੀ ਟੀਮ ਵੱਲੋਂ ਏਐਸਆਈ ਗੁਰਮੀਤ ਸਿੰਘ ਥਾਣਾ ਅਨਾਜ ਮੰਡੀ ਪਟਿਆਲਾ ਨੂੰ 14 ਹਜਾਰ ਰੁਪਏ ਦੀ ਰਿਸ਼ਵਤ ਲੈਦਿਆ ਡੀਐਸਪੀ ਕੇ.ਡੀ. ਸ਼ਰਮਾ ਦੀ ਅਗਵਾਈ ਹੇਠਲੀ ਟੀਮ ਵੱਲੋਂ ਰੰਗੇ ਹੱਥੀ ਗ੍ਰਿਫਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਹੌਲਦਾਰ ਹਰਜਿੰਦਰ ਸਿੰਘ ਥਾਣਾ ਅਨਾਜ ਮੰਡੀ ਅਤੇ ਅਸ਼ੋਕ ਕੁਮਾਰ ਦਰਜ਼ਾ ਚਾਰ ਮੁਲਾਜ਼ਮ ਪੀਐਸਓ, ਐਸਐਚਓ ਥਾਣਾ ਅਨਾਜ ਮੰਡੀ ਨੂੰ ਵੀ ਰਿਸ਼ਵਤ ਵਾਲੀ ਰਕਮ ਵਿੱਚੋਂ ਹਿੱਸਾ ਮਿਲਣਾ ਸੀ, ਜਿਸ ਸਬੰਧੀ ਉਨ੍ਹਾਂ ਨੂੰ ਵੀ ਨਾਮਜਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵਿਜੀਲੈਂਸ ਵੱਲੋਂ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕੀਤੀ ਜਾ ਰਹੀ ਹੈ। ਲਿਆ।