ਵਿਜੀਲੈਂਸ ਨੇ ਰਿਸ਼ਵਤ ਲੈਂਦੇ ਰੰਗੇ ਹੱਥੀ ਦਬੋਚਿਆ ਸਹਾਇਕ ਥਾਣੇਦਾਰ

ਡੀਐੱਸਪੀ ਰਾਜ ਕੁਮਾਰ ਸਾਮਾ ਦੀ ਅਗਵਾਈ ਹੇਠ ਕੀਤਾ ਐਕਸਾਈਜ਼ ਵਿਭਾਗ ਚ ਤਾਇਨਾਤ ਏਐੱਸਆਈ ਕਾਬੂ

ਗੁਰੂਹਰਸਹਾਏ (ਵਿਜੈ ਹਾਂਡਾ)। ਪੰਜਾਬ ਸਰਕਾਰ ਤੇ ਵਿਜੀਲੈਂਸ ਵਿਭਾਗ  ਵੱਲੋਂ ਰਿਸ਼ਵਤਖੋਰਾ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਜਿਲ੍ਹਾ ਫਾਜ਼ਿਲਕਾ ਵਿਜੀਲੈਂਸ ਦੇ ਡੀਐੱਸਪੀ ਰਾਜ ਕੁਮਾਰ ਸਾਮਾ ਦੀ ਅਗਵਾਈ ਹੇਠ ਉਹਨਾਂ ਦੀ ਟੀਮ ਵਲੋਂ ਐਕਸਾਈਜ਼ ਵਿਭਾਗ ਗੁਰੂਹਰਸਹਾਏ ਵਿਖੇ ਡਿਊਟੀ ਨਿਭਾ ਰਹੇ ਏਐੱਸਆਈ ਗੁਰਨਾਮ ਸਿੰਘ ਨੂੰ 5500 ਰੁਪਏ ਸਮੇਤ ਰਿਸ਼ਵਤ ਲੈਂਦਿਆ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਦੇ ਡੀਐੱਸਪੀ ਰਾਜ ਕੁਮਾਰ ਸਾਮਾ ਨੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਗੁਰਮੇਜ ਸਿੰਘ ਪਿੰਡ ਸਵਾਇਆ ਰਾਏ ਉਤਾੜ ਦੇ ਘਰ ਐਕਸਾਈਜ਼ ਵਿਭਾਗ ਵੱਲੋਂ ਰੇਡ ਕੀਤੀ ਗਈ ਸੀ ਤੇ ਕਾਬੂ ਕੀਤੇ ਗਏ ਉਕਤ ਸਹਾਇਕ ਥਾਣੇਦਾਰ ਵਲੋਂ ਗੁਰਮੇਜ ਸਿੰਘ ਤੇ ਉਹਨਾਂ ਦੇ ਪਰਿਵਾਰ ਉੱਪਰ ਝੂਠਾ ਪਰਚਾ ਦਰਜ ਕਰਨ ਦਾ ਦਬਾਅ ਬਣਾਇਆ ਜਾ ਰਿਹਾ ਸੀ ਤੇ ਪਰਚਾ ਦਰਜ ਨਾ ਕਰਨ ਦੇ ਬਦਲੇ 10 ਹਜਾਰ ਰੁਪਏ ਬਤੌਰ ਰਿਸ਼ਵਤ ਦੀ ਮੰਗ ਕੀਤੀ ਜਾ ਰਹੀ ਸੀ।

ਉਹਨਾਂ ਕਿਹਾ ਕਿ ਇਸ ਸਬੰਧੀ ਗੁਰਮੇਜ ਸਿੰਘ ਵਲੋਂ ਸਾਡੇ ਦਫਤਰ ਸ਼ਿਕਾਇਤ ਦਰਜ ਕਰਵਾਈ ਗਈ ਜਿਸ ਤੇ ਸਾਡੀ ਟੀਮ ਵਲੋਂ ਕਾਰਵਾਈ ਕਰਦਿਆਂ ਕਥਿਤ ਏਐੱਸਆਈ ਗੁਰਨਾਮ ਸਿੰਘ ਨੂੰ 5500 ਰੁਪਏ ਨਕਦ ਰਿਸ਼ਵਤ ਲੈਂਦਿਆ ਮੋਕੇ ‘ਤੇ ਗ੍ਰਿਫਤਾਰ ਕਰ ਲਿਆ ਗਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ