ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਤੋਂ ਵਿਜੀਲੈਂਸ ਨੇ ਕੀਤੀ ਪੁੱਛਗਿੱਛ

Brahm Mohindra

ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਕੀਤੀ ਕਾਰਵਾਈ

(ਐੱਮ.ਕੇ.ਸ਼ਾਇਨਾ) ਮੋਹਾਲੀ। ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਬ੍ਰਹਮ ਮਹਿੰਦਰਾ ਸੁੱਕਰਵਾਰ ਨੂੰ ਵਿਜੀਲੈਂਸ ਦਫਤਰ ਪੁੱਜੇ ਜਿੱਥੇ ਉਨ੍ਹਾਂ ਤੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪੁੱਛਗਿੱਛ ਕੀਤੀ ਗਈ ਇਸ ਤੋਂ ਪਹਿਲਾਂ ਬ੍ਰਹਮ ਮਹਿੰਦਰਾ (Brahm Mohindra) ਨੂੰ ਵਿਜੀਲੈਂਸ ਦੀ ਜਾਂਚ ਟੀਮ ਵੱਲੋਂ ਵੱਖ-ਵੱਖ ਸਮੇਂ ਪੁੱਛਗਿੱਛ ਲਈ ਤਿੰਨ ਨੋਟਿਸ ਭੇਜੇ ਗਏ ਸਨ ਪਰ ਸਿਹਤ ਖਰਾਬ ਹੋਣ ਕਾਰਨ ਉਹ ਪੇਸ ਨਹੀਂ ਹੋ ਸਕੇ ਸਨ। ਇਸ ਤੋਂ ਪਹਿਲਾਂ ਬ੍ਰਹਮ ਮਹਿੰਦਰਾ ਵੱਲੋਂ ਵਿਜੀਲੈਂਸ ਕਮਿਸਨ ਕੋਲ ਪਟੀਸਨ ਦਾਇਰ ਕੀਤੀ ਗਈ ਸੀ।

ਇਸ ਵਿੱਚ ਉਨ੍ਹਾਂ ਵਿਜੀਲੈਂਸ ਵੱਲੋਂ ਆਪਣੇ ਖਿਲਾਫ ਕੀਤੀ ਜਾ ਰਹੀ ਕਾਰਵਾਈ ਨੂੰ ਗਲਤ ਕਰਾਰ ਦਿੱਤਾ ਸੀ ਪਰ ਕਮਿਸਨ ਵੱਲੋਂ ਉਨ੍ਹਾਂ ਨੂੰ ਦਖਲ ਨਾ ਦੇਣ ਲਈ ਕਿਹਾ ਗਿਆ ਸੀ। ਇਸ ਦੇ ਨਾਲ ਹੀ ਜਾਂਚ ਟੀਮ ਨੂੰ ਕਾਰਵਾਈ ਬਾਰੇ ਵੀ ਵਿਚਾਰ ਕਰਨ ਲਈ ਕਿਹਾ ਗਿਆ। ਵਰਨਣਯੋਗ ਹੈ ਕਿ ਪੰਜਾਬ ਵਿਜੀਲੈਂਸ ਨੇ ਹੁਣ ਤੱਕ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਸਾਬਕਾ ਮੰਤਰੀ ਭਾਰਤ ਭੂਸਣ ਆਸੂ, ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਅਤੇ ਸਾਬਕਾ ਮੰਤਰੀ ਸੁੰਦਰ ਸਾਮ ਅਰੋੜਾ ਵਿਰੁੱਧ ਕਾਨੂੰਨੀ ਕਾਰਵਾਈ ਕਰਦਿਆਂ ਹੁਣ ਸਾਬਕਾ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਬ੍ਰਹਮ ਮਹਿੰਦਰਾ ਦੇ ਖਿਲਾਫ ਵੀ ਆਮਦਨ ਤੋਂ ਵੱਧ ਜਾਇਦਾਦ ਹੋਣ ਤੇ ਕਾਨੂੰਨੀ ਕਾਰਵਾਈ ਕੀਤੀ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਕਾਂਗਰਸ ਆਗੂ ਭਾਰਤ ਭੂਸਣ ਆਸੂ ਗ੍ਰਿਫ਼ਤਾਰੀ ਤੋਂ ਬਾਅਦ ਹੀ ਜੇਲ੍ਹ ‘ਚ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here