ਸਾਡੇ ਨਾਲ ਸ਼ਾਮਲ

Follow us

14.9 C
Chandigarh
Friday, January 23, 2026
More
    Home Breaking News Bikram Majith...

    Bikram Majithia: ਬਿਕਰਮ ਮਜੀਠੀਆ ਦੇ ਘਰ ਵਿਜੀਲੈਂਸ ਦਾ ਛਾਪਾ

    Bikram Majithia
    Bikram Majithia: ਬਿਕਰਮ ਮਜੀਠੀਆ ਦੇ ਘਰ ਵਿਜੀਲੈਂਸ ਦਾ ਛਾਪਾ

    Bikram Majithia: ਅੰਮ੍ਰਿਤਸਰ। ਸ੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਅੰਮ੍ਰਿਤਸਰ ਵਾਲੇ ਘਰ ਪੰਜਾਬ ਵਿਜੀਲੈਂਸ ਦੀ ਟੀਮ ਨੇ ਛਾਪੇਮਾਰੀ ਕੀਤੀ ਹੈ। ਵਿਜੀਲੈਂਸ ਦੀ ਟੀਮ ਸਵੇਰੇ ਤੋਂ ਹੀ ਬਿਕਰਮ ਮਜੀਠੀਆ ਦਾ ਘਰ ਖੰਗਾਲ ਰਹੀ ਹੈ। ਮਿਲੀ ਜਾਣਕਾਰੀ ਮੁਤਾਬਿਕ ਬਿਕਰਮ ਸਿੰਘ ਮਜੀਠੀਆ ਅਤੇ ਉਨ੍ਹਾਂ ਦੀ ਪਤਨੀ ਗਨੀਵ ਕੌਰ ਮਜੀਠੀਆ ਘਰ ਵਿਚ ਹੀ ਮੌਜੂਦ ਹਨ। Bikram Majithia

    26 ਥਾਵਾਂ ‘ਤੇ ਛਾਪੇਮਾਰੀ

    ਵਿਜੀਲੈਂਸ ਤੇ ਪੰਜਾਬ ਪੁਲਿਸ ਵੱਲੋਂ ਸਾਂਝੇ ਆਪ੍ਰੇਸ਼ਨ ਵਿੱਚ 26 ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

    • ਅੰਮ੍ਰਿਤਸਰ-9
    • ਸੰਗਰੂਰ-3
    • ਮਜੀਠਾ-2
    • ਤਰਨਤਾਰਨ-4
    • ਲੁਧਿਆਣਾ-2
    • ਪਠਾਨਕੋਟ ਅਤੇ ਹੁਸ਼ਿਆਰਪੁਰ ਵਿੱਚ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ।

    ਇਸ ਦੌਰਾਨ ਬਿਕਰਮ ਸਿੰਘ ਮਜੀਠੀਆ ਨੇ ਆਪਣੇ ਟਵਿੱਟਰ ਹੈਂਡਲ ’ਤੇ ਪੋਸਟ ਵੀ ਸਾਂਝੀ ਕੀਤੀ ਹੈ ਉਨ੍ਹਾਂ ਪੋਸਟ ਸਾਂਝੀ ਕਰਦਿਆਂ ਲਿਖਿਆ ਹੈ ਕਿ ਮੈਂ ਬਹੁਤ ਪਹਿਲਾਂ ਹੀ ਦੱਸ ਦਿੱਤਾ ਸੀ ਕਿ ਜਦੋਂ ਨਸ਼ਿਆਂ ਦੇ ਝੂਠੇ ਕੇਸ ਵਿਚ ਮੇਰੇ ਖਿਲਾਫ਼ ਭਗਵੰਤ ਮਾਨ ਸਰਕਾਰ ਨੂੰ ਕੁਝ ਨਹੀਂ ਲੱਭਾ ਤਾਂ ਹੁਣ ਮੇਰੇ ਖਿਲਾਫ਼ ਇਕ ਨਵਾਂ ਝੂਠਾ ਕੇਸ ਦਰਜ ਕਰਨ ਦੀ ਤਿਆਰੀ ਹੈ।
    ਅੱਜ ਵਿਜੀਲੈਂਸ ਦੇ ਐਸਐਸਪੀ ਦੀ ਅਗਵਾਈ ਹੇਠ ਟੀਮ ਨੇ ਮੇਰੇ ਛਾਪੇਮਾਰੀ ਕੀਤੀ ਹੈ।
    ਭਗਵੰਤ ਮਾਨ ਜੀ ਇਹ ਗੱਲ ਸਮਝ ਲਓ, ਜਿੰਨੇ ਮਰਜ਼ੀ ਪਰਚੇ ਦੇ ਦਿਓ, ਨਾ ਤਾਂ ਮੈਂ ਡਰਾਂ ਤੇ ਨਾ ਹੀ ਤੁਹਾਡੀ ਸਰਕਾਰ ਮੇਰੀ ਆਵਾਜ਼ ਦਬਾ ਸਕਦੀ ਹੈ।
    ਪੰਜਾਬ ਦੇ ਮੁੱਦਿਆਂ ਦੀ ਹਮੇਸ਼ਾ ਗੱਲ ਕੀਤੀ ਹੈ ਤੇ ਅੱਗੇ ਵੀ ਕਰਾਂਗਾ।
    ਮੈਨੂੰ ਅਕਾਲ ਪੁਰਖ਼, ਗੁਰੂ ਸਾਹਿਬ ’ਤੇ ਪੂਰਨ ਭਰੋਸਾ ਹੈ।
    ਅੰਤ ਜਿੱਤ ਸੱਚ ਦੀ ਹੋਵੇਗੀ!