ਸਾਡੇ ਨਾਲ ਸ਼ਾਮਲ

Follow us

15.4 C
Chandigarh
Wednesday, February 11, 2026
More
    Home Breaking News ਵਿਜੀਲੈਂਸ ਵੱਲੋ...

    ਵਿਜੀਲੈਂਸ ਵੱਲੋਂ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ਵਕੀਲ ਖ਼ਿਲਾਫ਼ ਕੇਸ ਦਰਜ

    Vigilance Bureau

    ਮੁਲਜ਼ਮ ਵਕੀਲ ਨੇ ਐਕੁਆਇਰ ਹੋਈ ਜ਼ਮੀਨ ਦਾ ਮੁਆਵਜ਼ਾ ਜਾਰੀ ਕਰਵਾਉਣ ਬਦਲੇ ਮੰਗੇ ਸਨ 20 ਲੱਖ ਰੁਪਏ (Punjab Vigilance Bureau)

    • ਵਿਜੀਲੈਂਸ ਵੱਲੋਂ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ

    (ਰਾਜਨ ਮਾਨ) ਅੰਮ੍ਰਿਤਸਰ। ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਸੁਧਾਰ ਟਰੱਸਟ, ਅੰਮ੍ਰਿਤਸਰ ਦੇ ਸਰਕਾਰੀ ਵਕੀਲ ਗੌਤਮ ਮਜੀਠੀਆ ਖ਼ਿਲਾਫ਼ ਐਕੁਆਇਰ ਕੀਤੀ 20 ਵਿੱਘੇ ਜ਼ਮੀਨ ਦਾ ਮੁਆਵਜ਼ਾ ਜਾਰੀ ਕਰਵਾਉਣ ਬਦਲੇ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। (Punjab Vigilance Bureau) ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਵਕੀਲ ਖ਼ਿਲਾਫ਼ ਇਹ ਕੇਸ ਜਤਿੰਦਰ ਸਿੰਘ ਵਾਸੀ ਪ੍ਰਤਾਪ ਐਵੀਨਿਊ, ਅੰਮ੍ਰਿਤਸਰ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ।

    ਉਨ੍ਹਾਂ ਦੱਸਿਆ ਕਿ ਜਤਿੰਦਰ ਸਿੰਘ ਨੇ 18 ਮਈ, 2023 ਨੂੰ ਐਂਟੀ ਕੁਰੱਪਸ਼ਨ ਪੋਰਟਲ ‘ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਵੱਲੋਂ 25 ਮਾਰਚ, 2022 ਨੂੰ ਗ੍ਰਹਿਣ ਕੀਤੀ ਗਈ 20 ਵਿੱਘੇ ਜ਼ਮੀਨ ਦਾ ਵਾਧੂ ਮੁਆਵਜ਼ਾ ਜਾਰੀ ਕਰਵਾਉਣ ਬਦਲੇ ਐਡਵੋਕੇਟ ਗੌਤਮ ਮਜੀਠੀਆ ਨੇ ਉਸ ਕੋਲੋਂ 20 ਲੱਖ ਰੁਪਏ ਰਿਸ਼ਵਤ ਮੰਗੀ। ਅਦਾਲਤ ਨੇ ਉਕਤ 20 ਵਿੱਘੇ ਜ਼ਮੀਨ ਦਾ 20 ਫੀਸਦੀ ਵਾਧੂ ਮੁਆਵਜ਼ਾ ਜਤਿੰਦਰ ਸਿੰਘ ਨੂੰ ਜਾਰੀ ਕਰਨ ਦੇ ਹੁਕਮ ਕੀਤੇ ਸਨ ਅਤੇ ਜਦੋਂ ਸ਼ਿਕਾਇਤਕਰਤਾ ਨੇ ਵਾਧੂ ਮੁਆਵਜ਼ੇ ਲਈ ਉਕਤ ਐਡਵੋਕੇਟ ਕੋਲ ਪਹੁੰਚ ਕੀਤੀ ਤਾਂ ਉਸਨੇ ਮੁਆਵਜ਼ਾ ਜਾਰੀ ਕਰਵਾਉਣ ਬਦਲੇ ਉਸ ਕੋਲੋਂ 20 ਲੱਖ ਰੁਪਏ ਰਿਸ਼ਵਤ ਮੰਗੀ, ਜਿਸ ਵਿੱਚੋਂ 8 ਲੱਖ ਰੁਪਏ ਉਹ ਪਹਿਲਾਂ ਹੀ ਲੈ ਚੁੱਕਾ ਹੈ। (Punjab Vigilance Bureau)

    ਇਹ ਵੀ ਪੜ੍ਹੋ : ਥਾਰ ਸਵਾਰ ਨੌਜਵਾਨਾਂ ਨੇ ਸਰਪੰਚ ’ਤੇ ਕੀਤਾ ਤੇਜ਼ ਤਰਾਰ ਹਥਿਆਰਾਂ ਨਾਲ ਹਮਲਾ

    ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਉਕਤ ਵਕੀਲ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿੱਚ ਐਫ.ਆਈ.ਆਰ. ਨੰ. 19 ਮਿਤੀ 04-07-2023 ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਐਡਵੋਕੇਟ ਗੌਤਮ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

    LEAVE A REPLY

    Please enter your comment!
    Please enter your name here