ਸਾਡੇ ਨਾਲ ਸ਼ਾਮਲ

Follow us

13.6 C
Chandigarh
Friday, February 13, 2026
More
    Home Breaking News ਵਿਜੀਲੈਂਸ ਦੀ ਟ...

    ਵਿਜੀਲੈਂਸ ਦੀ ਟੀਮ ਵੱਲੋਂ ਮਾਲੇਰਕੋਟਲਾ ’ਚ ਰਿਸ਼ਵਤ ਲੈਂਦਾ ਏ.ਐੱਸ.ਆਈ ਕਾਬੂ

    Bribe

    (ਗੁਰਤੇਜ ਜੋਸੀ) ਮਲੇਰਕੋਟਲਾ। ਵਿਜੀਲੈਂਸ ਬਿਊਰੋ ਲੁਧਿਆਣਾ ਦੀ ਟੀਮ ਵਲੋਂ ਅੱਜ ਦੇਰ ਸ਼ਾਮ ਮਲੇਰਕੋਟਲਾ ਦੇ ਮੁਬਾਰਕ ਮੰਜ਼ਿਲ ਨੇੜੇ ਪੰਜਾਬ ਪੁਲਿਸ ਦੇ ਇਕ ਏ.ਐੱਸ.ਆਈ. ਦਿਲਵਰ ਖਾਂ ਨੂੰ ਮੁਹੰਮਦ ਸਮੀਰ ਉਰਫ਼ ਪੱਪੀ ਨਾਂਅ ਦੇ ਇਕ ਵਿਅਕਤੀ ਕੋਲੋਂ 35 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕਰ ਲਿਆ । (Bribe)

    ਇਹ ਵੀ ਪੜ੍ਹੋ : ਕਿਸਾਨਾਂ ਨੇ ਪਾਵਰਕੌਮ ਦਾ ਮੁੱਖ ਦਫ਼ਤਰ ਘੇਰਿਆ, ਮੰਨੀਆਂ ਮੰਗਾਂ ਲਾਗੂ ਨਾ ਕਰਨ ਕਰਕੇ ਰੋਸ

    ਮਿਲੀ ਜਾਣਕਾਰੀ ਮੁਤਾਬਿਕ ਸਹਾਇਕ ਥਾਣੇਦਾਰ ਨੇ ਥਾਣਾ ਸਿਟੀ-2 ਵਿਖੇ ਦਰਜ ਇਕ ਐਫ.ਆਈ.ਆਰ. ਨੰਬਰ 52 ਦੇ ਸੰਬੰਧ ਵਿਚ ਦੋਵੇਂ ਧਿਰਾਂ ਦਰਮਿਆਨ ਹੋਏ ਸਮਝੌਤੇ ਪਿੱਛੋਂ ਅਦਾਲਤ ਵਿਚ ਮਾਮਲਾ ਰੱਦ ਕਰਨ ਦੀ ਰਿਪੋਰਟ ਪੇਸ਼ ਕਰਨ ਲਈ ਮੁਹੰਮਦ ਸਮੀਰ ਉਰਫ਼ ਪੱਪੀ ਕੋਲੋਂ ਕਥਿਤ ਤੌਰ ‘ਤੇ 50 ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ ਪ੍ਰੰਤੂ ਸੌਦਾ 45 ਹਜ਼ਾਰ ਰੁਪਏ ਵਿਚ ਤੈਅ ਹੋ ਗਿਆ ਤੈਅ ਸੌਦੇ ਅਨੁਸਾਰ ਏ.ਐੱਸ.ਆਈ. ਨੂੰ 10 ਹਜ਼ਾਰ ਰੁਪਏ ਦੀ ਰਕਮ ਪਹਿਲਾਂ ਦੇ ਦਿਤੀ ਗਈ ਜਦ ਕਿ ਬਾਕੀ ਬਚਦੀ 35 ਹਜ਼ਾਰ ਰੁਪਏ ਦੀ ਰਾਸ਼ੀ ਅੱਜ ਲੈਂਦਿਆਂ ਵਿਜੀਲੈਂਸ ਟੀਮ ਨੇ ਕਾਬੂ ਕਰ ਲਿਆ।

    LEAVE A REPLY

    Please enter your comment!
    Please enter your name here