ਚੰਡੀਗੜ੍ਹ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Channi) ’ਤੇ ਵਿਜੀਲੈਂਸ ਵੱਲੋਂ ਸ਼ਿਕੰਜਾ ਕੱਸਿਆ ਗਿਆ ਹੈ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਿਆ ਹੈ ਕਿ ਉਨ੍ਹਾਂ ਨੂੰ ਵਿਜੀਲੈਂਸ ਨੇ ਨੋਟਿਸ ਭੇਜਿਆ ਹੈ। ਇਹ ਨੋਟਿਸ ਵਿਜੀਲੈਂਸ ਬਿਊਰੋ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਜਾਰੀ ਕੀਤਾ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਨੇ ਚਰਨਜੀਤ ਸਿੰਘ ਚੰਨੀ (Charanjit Channi) ਨੂੰ ਪੁੱਛਗਿੱਛ ਲਈ ਬੁੱਧਵਾਰ ਸਵੇਰੇ ਮੁੱਖ ਦਫ਼ਤਰ ਬੁਲਾਇਆ ਹੈ ਅਤੇ ਉਨ੍ਹਾਂ ਨੂੰ ਆਪਣੀ ਜਾਇਦਾਦ ਦਾ ਵੇਰਵਾ ਦੇਣ ਲਈ ਵੀ ਕਿਹਾ ਗਿਆ ਹੈ। ਚੰਨੀ ਖਿਲਾਫ਼ ਲੁੱਕ ਆਊਟ ਨੋਟਿਸ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ।