ਵਿਜੈ ਇੰਦਰ ਸਿੰਗਲਾ ਨੇ ਲਾਭਪਾਤਰੀਆਂ ਨੂੰ 54 ਲੱਖ ਰੁਪਏ ਦੀ ਕਰਜ਼ਾ ਰਾਸ਼ੀ ਮਾਫ਼ ਕਰਨ ਦੇ ਸਰਟੀਫ਼ਿਕੇਟ ਸੌਂਪੇ

Vijay Inder Singla Sachkahoon

ਵਿਜੈ ਇੰਦਰ ਸਿੰਗਲਾ ਨੇ ਲਾਭਪਾਤਰੀਆਂ ਨੂੰ 54 ਲੱਖ ਰੁਪਏ ਦੀ ਕਰਜ਼ਾ ਰਾਸ਼ੀ ਮਾਫ਼ ਕਰਨ ਦੇ ਸਰਟੀਫ਼ਿਕੇਟ ਸੌਂਪੇ

(ਗੁਰਪ੍ਰੀਤ ਸਿੰਘ) ਸੰਗਰੂਰ। ਕੈਬਨਿਟ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਵਿਧਾਨ ਸਭਾ ਹਲਕਾ ਸੰਗਰੂਰ ਦੇ 128 ਲਾਭਪਾਤਰੀਆਂ ਨੂੰ ਐੱਸ.ਸੀ., ਬੀ.ਸੀ. ਕਾਰਪੋਰੇਸ਼ਨਾਂ ਨਾਲ ਸਬੰਧਿਤ ਕਰਜ਼ਾ ਰਾਸ਼ੀ ਮੁਆਫ਼ ਕਰਨ ਦੇ ਸਰਟੀਫ਼ਿਕੇਟ ਸੌਂਪੇ। ਰੈਸਟ ਹਾਊਸ ਵਿਖੇ ਇੱਕ ਇਕੱਤਰਤਾ ਦੌਰਾਨ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਲੋੜਵੰਦ ਵਿਅਕਤੀਆਂ ਦੇ 50 ਹਜ਼ਾਰ ਤੱਕ ਦੇ ਕਰਜ਼ੇ ਮਾਫ਼ ਕਰਕੇ ਸਰਕਾਰ ਵੱਲੋਂ ਇਸ ਵਰਗ ਨੂੰ ਵੱਡਾ ਵਿੱਤੀ ਲਾਭ ਪ੍ਰਦਾਨ ਕੀਤਾ ਹੈ ਅਤੇ ਇਨ੍ਹਾਂ ਪਰਿਵਾਰਾਂ ਉਤੋਂ ਕਰਜ਼ੇ ਦਾ ਬੋਝ ਉਤਰ ਸਕਿਆ ਹੈ।

ਉੁਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕ ਹਿੱਤਾਂ ਵਿੱਚ ਵੱਡੇ ਫ਼ੈਸਲੇ ਕੀਤੇ ਗਏ ਹਨ ਜਿਸ ਨਾਲ ਵੱਡੀ ਗਿਣਤੀ ਲੋਕਾਂ ਨੂੰ ਰਾਹਤ ਮਿਲੀ ਹੈ ਅਤੇ ਅਜਿਹੀਆਂ ਲੋਕ ਪੱਖੀ ਯੋਜਨਾਵਾਂ ਵਿੱਚ ਬਸੇਰਾ ਸਕੀਮ ਤਹਿਤ ਲੋੜਵੰਦ ਪਰਿਵਾਰਾਂ ਨੂੰ ਘਰਾਂ ਦੇ ਮਾਲਕਾਨਾ ਹੱਕ ਦਿੱਤੇ ਗਏ ਅਤੇ ਬਿਜਲੀ ਦੀਆਂ ਦਰਾਂ ’ਚ ਕਟੌਤੀ ਕੀਤੀ ਗਈ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਪੰਜ ਵਰਿਆਂ ਦੌਰਾਨ ਹਲਕੇ ਦਾ ਹਰ ਪੱਖੋਂ ਵਿਕਾਸ ਕਰਨ ਲਈ ਢੁਕਵੇਂ ਕਦਮ ਪੁੱਟੇ ਗਏ ਹਨ ਜਿਨ੍ਹਾਂ ਤਹਿਤ ਸਿੱਖਿਆ, ਖੇਡਾਂ, ਸਿਹਤ, ਸੜਕੀ ਨੈਟਵਰਕ, ਸੀਵਰੇਜ, ਪੀਣ ਲਈ ਸਾਫ਼ ਪਾਣੀ ਸਮੇਤ ਹੋਰ ਬੁਨਿਆਦੀ ਸੁਵਿਧਾਵਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਦੀਆਂ ਵਿਰਾਸਤੀ ਇਮਾਰਤਾਂ ਦੀ ਦਿੱਖ ਨੂੰ ਸੰਵਾਰਿਆ ਗਿਆ ਹੈ ਅਤੇ ਹਰ ਵਰਗ ਦੀਆਂ ਲੋੜਾਂ ਨੂੰ ਅੱਗੇ ਰੱਖਦੇ ਹੋਏ ਕਾਰਜ ਕੀਤੇ ਗਏ ਹਨ। ਕੈਬਨਿਟ ਮੰਤਰੀ ਨੇ ਇਸ ਦੌਰਾਨ ਕੁਝ ਔਰਤਾਂਲਾਭਪਾਤਰੀਆਂ ਨੂੰ ਪੈਨਸ਼ਨਾਂ ਦੇ ਮੰਜੂਰੀ ਪੱਤਰਾਂ ਦੀ ਵੰਡ ਵੀ ਕੀਤੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ