ਅਨਿਰੁੱਧ ਤਿਵਾੜੀ ਦੀ ਥਾਂ ਹੋਏ ਨਿਯੁਕਤ
(ਅਸ਼ਵਨੀ ਚਾਵਲਾ) ਚੰਡੀਗੜ੍ਹ। 1989 ਬੈਚ ਦੇ ਆਈ.ਏ.ਐਸ. ਅਧਿਕਾਰੀ ਵਿਜੇ ਕੁਮਾਰ ਜੰਜੂਆ (Vijay Kumar Janjua) ਨੇ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਸਕੱਤਰ ਦਾ ਅਹੁਦਾ ਸੰਭਾਲ ਲਿਆ। ਜੰਜੂਆ ਨੇ ਅਨਿਰੁੱਧ ਤਿਵਾੜੀ ਦੀ ਥਾਂ ਪੰਜਾਬ ਦੇ ਨਵੇਂ ਮੁੱਖ ਸਕੱਤਰ ਦਾ ਅਹੁਦਾ ਸਾਂਭਿਆ ਜਿਨਾਂ ਨੂੰ ਹੁਣ ਮਹਾਤਮਾ ਗਾਂਧੀ ਰਾਜ ਲੋਕ ਪ੍ਰਸਾਸਨ ਸੰਸਥਾ ਦਾ ਡਾਇਰੈਕਟਰ ਜਨਰਲ ਲਗਾਇਆ ਹੈ। ਸੂਬਾ ਸਰਕਾਰ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਸ੍ਰੀ ਜੰਜੂਆ ਮੁੱਖ ਸਕੱਤਰ ਦੇ ਮੌਜੂਦਾ ਅਹੁਦੇ ਦੇ ਨਾਲ ਪ੍ਰਮੁੱਖ ਸਕੱਤਰ ਪਰਸੋਨਲ ਤੇ ਵਿਜੀਲੈਂਸ ਦਾ ਵਾਧੂ ਚਾਰਜ ਵੀ ਸੰਭਾਲਣਗੇ।
ਜਿਕਰਯੋਗ ਹੈ ਕਿ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕੀਤਾ ਜਿਸ ਵਿੱਚ ਪੇਂਡੂ ਵਿਕਾਸ, ਉਦਯੋਗ, ਕਿਰਤ, ਪਸੂ ਪਾਲਣ ਆਦਿ ਸਾਮਲ ਹਨ। ਉਨਾਂ ਭਾਰਤ ਸਰਕਾਰ ਵਿਚ ਹੁੰਦਿਆਂ ਉਦਯੋਗਿਕ ਨੀਤੀ ਅਤੇ ਪ੍ਰੋਤਸਾਹਨ ਵਿਭਾਗ ਵਿੱਚ ਡਾਇਰੈਕਟਰ (ਉਦਯੋਗ) ਵਜੋਂ ਤਿੰਨ ਸਾਲ ਲਈ ਸੇਵਾ ਨਿਭਾਈ। ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਡਿਪਟੀ ਕਮਿਸਨਰ ਵਜੋਂ ਆਪਣੇ ਕਾਰਜਕਾਲ ਦੌਰਾਨ ਸ੍ਰੀ ਜੰਜੂਆ ਨੇ ਐਨ.ਆਈ.ਸੀ. ਦੀ ਮੱਦਦ ਨਾਲ ਇੱਕ ਸਾਫਟਵੇਅਰ ਪੀ.ਆਰ.ਆਈ.ਐਸ.ਐਮ. (ਪ੍ਰੀਜਮ) ਤਿਆਰ ਕੀਤਾ ਅਤੇ ਪੰਜਾਬ ਵਿੱਚ ਪਹਿਲੀ ਵਾਰ ਜਾਇਦਾਦਾਂ ਦੀ ਕੰਪਿਊਟਰਾਈਜਡ ਰਜਿਸਟ੍ਰੇਸਨ ਸੁਰੂ ਕੀਤੀ।
ਪੰਜਾਬ ਦੇ ਨਵੇਂ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਵੱਲੋਂ ਅਹੁਦਾ ਸੰਭਾਲਣ ਮੌਕੇ ਅਹੁਦਾ ਛੱਡ ਰਹੇ ਮੁੱਖ ਸਕੱਤਰ ਅਨਿਰੁੱਧ ਤਿਵਾੜੀ ਵੀ ਹਾਜ਼ਰ ਸਨ। ਇਸ ਮੌਕੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਣੂੰ ਪ੍ਰਸਾਦ ਤੋਂ ਇਲਾਵਾ ਸੀਨੀਅਰ ਸਿਵਲ ਅਧਿਕਾਰੀ ਤੇਜਵੀਰ ਸਿੰਘ, ਹੁਸਨ ਲਾਲ, ਅਜੋਏ ਸਰਮਾ, ਰਜਤ ਅਗਰਵਾਲ, ਅਭਿਨਵ ਤਿ੍ਰਖਾ, ਸੋਨਾਲੀ ਗਿਰੀ, ਸੁਮੀਤ ਜਾਰੰਗਲ, ਕੁਮਾਰ ਅਮਿਤ, ਅੰਮ੍ਰਿਤ ਕੌਰ ਗਿੱਲ, ਅਪਨੀਤ ਰਿਆਤ, ਗਿਰੀਸ ਦਿਆਲਨ ਤੇ ਅਮਿਤ ਤਲਵਾੜ ਵੀ ਹਾਜ਼ਰ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ