ਵਿਜੇ ਕੁਮਾਰ ਸਾਥੀ ਮੁੜ ਕਾਂਗਰਸ ‘ਚ ਸ਼ਾਮਲ

Vijay Kumar Sathi, Congress, Again

ਚੰਡੀਗੜ੍ਹ । ਜਗਮੀਤ ਬਰਾੜ ਦੇ ਖਾਸਮ-ਖਾਸ ਅਤੇ ਕਰੀਬੀ ਮੰਨੇ ਜਾਂਦੇ ਸਾਬਕਾ ਵਿਧਾਇਕ ਵਿਜੇ ਕੁਮਾਰ ਸਾਥੀ ਅੱਜ ਮੁੜ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਵਿਜੇ ਕੁਮਾਰ ਨੇ ਜਗਮੀਤ ਬਰਾੜ ਨੂੰ ਕਾਂਗਰਸ ‘ਚੋਂ ਕੱਢੇ ਜਾਣ ਦੇ ਰੋਸ ਵਜੋਂ ਪਾਰਟੀ ਛੱਡੀ ਸੀ ਅਤੇ ਹੁਣ ਉਹ ਮੁੜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕਾਂਗਰਸ ‘ਚ ਸ਼ਾਮਲ ਹੋ ਗਏ ਹਨ। ਸਾਥੀ ਨੇ ਕਿਹਾ ਕਿ ਜਗਮੀਤ ਬਰਾੜ ਨੇ ਸਮਰਥਕਾਂ ਨੂੰ ਪੁੱਛੇ ਬਿਨਾਂ ਹੀ ਸਾਰੇ ਫੈਸਲੇ ਲਏ ਹਨ। ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਜੇ ਕੁਮਾਰ ਦਾ ਮੁੜ ਕਾਂਗਰਸ ‘ਚ ਸ਼ਾਮਲ ਹੋਣ ‘ਤੇ ਸਵਾਗਤ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਵਿਜੇ ਕੁਮਾਰ ਇਕ ਤਜ਼ਰਬੇਕਾਰ ਲੀਡਰ ਹਨ ਅਤੇ ਉਨ੍ਹਾਂ ਦੇ ਤਜ਼ਰਬੇ ਦਾ ਪਾਰਟੀ ਨੂੰ ਫਾਇਦਾ ਹੋਵੇਗਾ। ਕੈਪਟਨ ਨੇ ਕਿਹਾ ਕਿ ਕਾਂਗਰਸ ਵਿਚ ਉਨ੍ਹਾਂ ਦਾ ਮਾਣ-ਸਨਮਾਨ ਕੀਤਾ ਜਾਵੇਗਾ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here