ਸਾਡੇ ਨਾਲ ਸ਼ਾਮਲ

Follow us

18.1 C
Chandigarh
Thursday, February 26, 2026
More
    Home Breaking News ਹਾਈਕੋਰਟ ਤੋਂ ਨ...

    ਹਾਈਕੋਰਟ ਤੋਂ ਨਹੀਂ ਮਿਲੀ ਵਿਜੇ ਸਿੰਗਲਾ ਨੂੰ ਜਮਾਨਤ

    ਹਾਈਕੋਰਟ ਤੋਂ ਨਹੀਂ ਮਿਲੀ ਵਿਜੇ ਸਿੰਗਲਾ ਨੂੰ ਜਮਾਨਤ

    ਚੰਡੀਗੜ੍ਹ। ਪੰਜਾਬ ਦੇ ਬਰਖ਼ਾਸਤ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਨੂੰ ਜ਼ਮਾਨਤ ਨਹੀਂ ਮਿਲ ਸਕੀ। ਉਸ ਦੀ ਪਟੀਸ਼ਨ ’ਤੇ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਸੁਣਵਾਈ ਹੋਈ। ਇਸ ਦੌਰਾਨ ਸਿੰਗਲਾ ਦੇ ਵਕੀਲ ਨੇ ਕਿਹਾ ਕਿ ਉਸ ਕੋਲੋਂ ਕੋਈ ਪੈਸਾ ਬਰਾਮਦ ਨਹੀਂ ਹੋਇਆ ਹੈ। ਨਾ ਹੀ ਉਸ ਨੇ ਕੋਈ ਜੁਰਮ ਕਬੂਲ ਕੀਤਾ ਹੈ। ਸਿੰਗਲਾ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਹਨ। ਹਾਲਾਂਕਿ ਪੰਜਾਬ ਸਰਕਾਰ ਦੇ ਵਕੀਲ ਨੇ ਇਸ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਹਾਈ ਕੋਰਟ ਵਿੱਚ ਸਟੇਟਸ ਰਿਪੋਰਟ ਦਾਇਰ ਕਰ ਦਿੱਤੀ ਗਈ ਹੈ। ਜਿਸ ’ਤੇ ਹਾਈਕੋਰਟ ਨੇ ਕਿਹਾ ਕਿ ਉਹ ਸਰਕਾਰ ਦਾ ਪੱਖ ਦੇਖ ਕੇ ਫੈਸਲਾ ਦੇਣਗੇ।

    ਮਾਮਲੇ ਦੀ ਅਗਲੀ ਸੁਣਵਾਈ 4 ਜੁਲਾਈ ਨੂੰ ਹੋਵੇਗੀ। ਹਾਈ ਕੋਰਟ ਵਿੱਚ ਸਿੰਗਲਾ ਦੇ ਵਕੀਲ ਨੇ ਕਿਹਾ ਕਿ ਰਿਕਾਰਡਿੰਗ ਵਿੱਚ ਜੋ ਆਵਾਜ਼ ਸਬੂਤ ਵਜੋਂ ਦੱਸੀ ਜਾ ਰਹੀ ਹੈ, ਉਹ ਸਪੱਸ਼ਟ ਨਹੀਂ ਹੈ। ਸਿੰਗਲਾ ਪਹਿਲਾਂ ਵੀ ਆਪਣੀ ਆਵਾਜ਼ ਦੇ ਨਮੂਨੇ ਦੇ ਚੁੱਕੇ ਹਨ। ਉਨ੍ਹਾਂ ਕੋਲੋਂ ਪੈਸੇ ਦੀ ਬਰਾਮਦਗੀ ਦਾ ਕੋਈ ਸਬੂਤ ਨਹੀਂ ਹੈ। ਹਾਲਾਂਕਿ ਹਾਈ ਕੋਰਟ ਨੇ ਕਿਹਾ ਕਿ ਇਹ ਮਾਮਲਾ ਵਿਵਾਦਪੂਰਨ ਹੈ। ਉਹ ਪੰਜਾਬ ਸਰਕਾਰ ਦੀ ਸਟੇਟਸ ਰਿਪੋਰਟ ਦੇਖ ਕੇ ਹੀ ਕੋਈ ਫੈਸਲਾ ਦੇਣਗੇ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here