ਮਸ਼ਹੂਰ ਅਦਾਕਾਰ ਨੇ ਛੱਡੀ ਭਾਜਪਾ, ਅੱਗੇ ਕੀ ਹੋਵੇਗਾ…

BJP

ਹੈਦਰਾਬਾਦ। ਤੇਲੰਗਾਨਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਬਕਾ ਸਾਂਸਦ ਤੇ ਦਿੱਗਜ ਅਦਾਕਾਰਾ ਵਿਜੇਸ਼ਾਂਤੀ ਨੇ ਭਾਰਤੀ ਜਨਤਾ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੂਤਰਾਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਸੂਤਰਾਂ ਮੁਤਾਬਿਕ ਵਿਜੈਸ਼ਾਂਤੀ ਦੇ 17 ਨਵੰਬਰ ਨੂੰ ਕਾਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਮੌਜ਼ੂਦਗੀ ’ਚ ਪਾਰਟੀ ’ਚ ਸ਼ਾਮਲ ਹੋਣ ਦੀ ਸੰਭਾਵਨਾ ਹੈ। ਉਹ ਹਾਲ ਦੇ ਦਿਨਾਂ ’ਚ ਭਾਜਪਾ ਦੇ ਪ੍ਰੋਗਰਾਮਾਂ ’ਚ ਸਰਗਰਮੀ ਨਾਲ ਹਿੱਸਾ ਨਹੀਂ ਲੈ ਰਹੀ ਸੀ। (Vijayashanti)

ਅਦਾਕਾਰਾ ਤੋਂ ਨੇਤਾ ਬਣੀ ਵਿਜੈਸ਼ਾਂਤੀ ਨੇ 2009 ’ਚ ਆਪਣਾ ਸਿਆਸੀ ਕਰੀਅਰ ਸ਼ੁਰੂ ਕੀਤਾ ਸੀ ਅਤੇ ਬੀਆਰਐੱਸ (ਉਦੋਂ ਟੀਆਰਐੱਸ) ਦੀ ਟਿਕਟ ’ਤੇ ਮੇਡਕ ਲੋਕ ਸਭਾਂ ਸੀਟ ਤੋਂ ਸੰਸਦ ਮੈਂਬਰ ਚੁਣੀ ਗਈ ਸੀ।

Also Read : ਅੰਮ੍ਰਿਤਸਰ ’ਚ ਵੱਡੀ ਵਾਰਦਾਤ, ASI ਦਾ ਗੋਲੀਆਂ ਮਾਰ ਕੇ ਕਤਲ

ਬਾਅਦ ’ਚ ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਨਾਲ ਮਤਭੇਦਾਂ ਕਾਰਨ ਉਹ ਕਾਂਗਰਸ ’ਚ ਸ਼ਾਮਲ ਹੋ ਗਈ ਸੀ ਅਤੇ ਉਸੇ ਹਲਕੇ ਤੋਂ ਦੁਬਾਰਾ ਚੋਣ ਲੜੀ, ਜਿਸ ’ਚ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਵਿਜੈਸ਼ਾਂਤੀ 2020 ’ਚ ਭਾਜਪਾ ’ਚ ਸ਼ਾਮਲ ਹੋ ਗਈ ਸੀ। (Vijayashanti)