ਵਿਕਾਸ ਦੂਬੇ ਪੁਲਿਸ ਮੁਕਾਬਲੇ ‘ਚ ਢੇਰ

ਵਿਕਾਸ ਦੂਬੇ ਪੁਲਿਸ ਮੁਕਾਬਲੇ ‘ਚ ਢੇਰ

ਕਾਨਪੁਰ। ਉੱਤਰ ਪ੍ਰਦੇਸ਼ ਦੇ ਕਾਨਪੁਰ ‘ਚ ਅੱਠ ਪੁਲਿਸ ਮੁਲਾਜ਼ਮਾਂ ਦੀ ਹੱਤਿਆ ਕਰਨ ਦਾ ਮੁੱਖ ਦੋਸ਼ੀ ਵਿਕਾਸ ਦੂਬੇ ਸ਼ੁੱਕਰਵਾਰ ਸਵੇਰੇ ਭੌਂਤੀ ਖੇਤਰ ਨੇੜੇ ਪੁਲਿਸ ਮੁਕਾਬਲੇ ਵਿਚ ਮਾਰਿਆ ਗਿਆ। ਸੀਨੀਅਰ ਪੁਲਿਸ ਸੁਪਰਡੈਂਟ ਦਿਨੇਸ਼ ਕੁਮਾਰ ਪੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਵਿਕਾਸ ਨੂੰ ਵੀਰਵਾਰ ਨੂੰ ਉਜੈਨ ਦੇ ਮਹਾਕਾਲ ਖੇਤਰ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਸੁਰੱਖਿਆ ਬਲਾਂ ਉਸ ਨੂੰ ਟਰਾਂਜਿਟ ਰਿਮਾਂਡ ‘ਤੇ ਕਾਨਪੁਰ ਲੈ ਆ ਰਹੇ ਸਨ ਕਿ ਭੌਂਟੀ ਖੇਤਰ ਨੇੜੇ ਗੱਡੀ ਪਲਟ ਗਈ, ਜਿਸ ਨਾਲ ਪੁਲਿਸ ਅਤੇ ਐਸਟੀਐਫ ਦੇ ਚਾਰ ਜਵਾਨ ਜ਼ਖਮੀ ਹੋ ਗਏ। ਉਸਨੇ ਦੱਸਿਆ ਕਿ ਜਿਵੇਂ ਹੀ ਸਿਪਾਹੀ ਜ਼ਖਮੀ ਹੋਏ, ਵਿਕਾਸ ਨੇ ਇੱਕ ਸਿਪਾਹੀ ਦੀ ਪਿਸਤੌਲ ਲੈ ਕੇ ਭੱਜਣ ਦੀ ਕੋਸ਼ਿਸ਼ ਕੀਤੀ।

ਪੁਲਿਸ ਟੀਮ ਨੇ ਉਸਨੂੰ ਘੇਰ ਲਿਆ ਅਤੇ ਉਸਨੂੰ ਆਤਮ ਸਮਰਪਣ ਕਰਨ ਲਈ ਕਿਹਾ ਪਰ ਉਹ ਰਾਜ਼ੀ ਨਹੀਂ ਹੋਇਆ ਅਤੇ ਉਸ ਨੇ ਮਾਰਨ ਦੇ ਇਰਾਦੇ ਨਾਲ ਪੁਲਿਸ ਟੀਮ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਿਸ ਨੇ ਸਵੈ-ਰੱਖਿਆ ਲਈ ਫਾਇਰਿੰਗ ਕੀਤੀ, ਜਿਸ ਵਿੱਚ ਵਿਕਾਸ ਜ਼ਖਮੀ ਹੋ ਗਿਆ। ਉਸ ਨੂੰ ਤੁਰੰਤ ਲਾਲਾ ਲਾਜਪਤ ਰਾਏ ਹਸਪਤਾਲ ਲਿਜਾਇਆ ਗਿਆ। ਜਿੱਥੇ ਇਲਾਜ ਦੌਰਾਨ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।

 

 

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

LEAVE A REPLY

Please enter your comment!
Please enter your name here