Breaking News : ਵਿਕਰਮਾਦਿਤਿਆ ਸਿੰਘ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ | Himachal Rajya Sabha Elections 2024

Himachal Rajya Sabha Elections 2024

ਸ਼ਿਮਲਾ। ਹਿਮਾਚਲ ਪ੍ਰਦੇਸ਼ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਹਿਮਾਚਲ-ਪ੍ਰਦੇਸ਼ ਦੇ ਲੋਕ ਨਿਰਮਾਣ ਮੰਤਰੀ ਵਿਕਰਮਾਦਿੱਤਿਆ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਵਿਕਰਮਾਦਿੱਤਿਆ ਸਿੰਘ ਨੇ ਕਿਹਾ ਕਿ ਮੈਂ ਇਸ ਸਰਕਾਰ ਵਿੱਚ ਨਹੀਂ ਰਹਾਂਗਾ। ਵਿਕਰਮਾਦਿੱਤਿਆ ਸਿੰਘ ਨੇ ਬੁੱਧਵਾਰ ਨੂੰ ਮੀਡੀਆ ਸਾਹਮਣੇ ਖੁੱਲ੍ਹ ਕੇ ਆਪਣੇ ਵਿਚਾਰ ਪ੍ਰਗਟ ਕੀਤੇ ਅਤੇ ਸੁਖਵਿੰਦਰ ਸਿੰਘ ਸੁੱਖੂ ’ਤੇ ਕਈ ਦੋਸ਼ ਲਾਏ। ਵਿਕਰਮਾਦਿੱਤਿਆ ਨੇ ਕਿਹਾ ਕਿ ਵਿਧਾਇਕਾਂ ਦੀਆਂ ਸ਼ਿਕਾਇਤਾਂ ਦਾ ਹੱਲ ਨਹੀਂ ਹੋਇਆ। ਅਜਿਹਾ ਵਿਧਾਇਕਾਂ ਦੀ ਅਣਗਹਿਲੀ ਕਾਰਨ ਹੋਇਆ ਹੈ। (Himachal Rajya Sabha Elections 2024)

ਹਿਮਾਚਲ ਤੋਂ ਭਾਜਪਾ ਦੇ ਹਰਸ਼ ਮਹਾਜਨ ਨੇ ਜਿੱਤੀਆਂ ਰਾਜ ਸਭਾ ਚੋਣਾਂ | Himachal Rajya Sabha Elections 2024

ਹਿਮਾਚਲ-ਪ੍ਰਦੇਸ਼ ਰਾਜ ਸਭਾ ਦੀ ਇੱਕ ਸੀਟ ਲਈ ਮੰਗਲਵਾਰ ਨੂੰ ਵਿਧਾਨ ਸਭਾ ਕੰਪਲੈਕਸ ਵਿੱਚ ਹੋਈ ਵੋਟਿੰਗ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਭਾਰਤੀ ਜਨਤਾ ਪਾਰਟੀ ਦੇ ਹਰਸ ਮਹਾਜਨ ਨੇ ਸੱਤਾਧਾਰੀ ਪਾਰਟੀ ਕਾਂਗਰਸ ਦੇ ਉਮੀਦਵਾਰ ਅਤੇ ਦਿੱਗਜ ਨੇਤਾ ਅਭਿਸ਼ੇਕ ਮਨੂ ਸਿੰਘਵੀ ਨੂੰ ਹਰਾ ਕੇ ਨਾ ਸਿਰਫ ਇਤਿਹਾਸ ਰਚਿਆ ਸਗੋਂ ਰਾਜ ਸਭਾ ਚੋਣਾਂ ਵੀ ਜਿੱਤੀਆਂ। ਦੋਵਾਂ ਪਾਰਟੀਆਂ ਦੇ ਉਮੀਦਵਾਰਾਂ ਨੂੰ 34-34 ਵੋਟਾਂ ਮਿਲੀਆਂ। ਇਸ ਤੋਂ ਬਾਅਦ ਪਰਚੀ ਰਾਹੀਂ ਫੈਸਲਾ ਲਿਆ ਗਿਆ ਜਿਸ ਵਿੱਚ ਭਾਜਪਾ ਦੀ ਜਿੱਤ ਹੋਈ। (Himachal Rajya Sabha Elections 2024)

Gaganyaan Mission : ਗਗਨਯਾਨ ਮਿਸ਼ਨ ਲਈ ਭਾਰਤ ਦੇ 4 ਪੁਲਾੜ ਯਾਤਰੀਆਂ ਦੇ ਨਾਂਅ ਆਏ ਸਾਹਮਣੇ, ਵੇਖੋ

ਹਿਮਾਚਲ ਪ੍ਰਦੇਸ ਤੋਂ ਰਾਜ ਸਭਾ ਸੀਟ ਲਈ ਮੰਗਲਵਾਰ ਨੂੰ ਵਿਧਾਨ ਸਭਾ ਕੰਪਲੈਕਸ ’ਚ ਹੋਈ ਵੋਟਿੰਗ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਭਾਜਪਾ ਦੇ ਹਰਸ਼ ਮਹਾਜਨ ਨੇ ਸੱਤਾਧਾਰੀ ਪਾਰਟੀ ਕਾਂਗਰਸ ਦੇ ਉਮੀਦਵਾਰ ਅਭਿਸ਼ੇਕ ਮਨੂ ਸਿੰਘਵੀ ਨੂੰ ਹਰਾ ਕੇ ਰਾਜ ਸਭਾ ਚੋਣਾਂ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਦੋਵਾਂ ਪਾਰਟੀਆਂ ਦੇ ਉਮੀਦਵਾਰਾਂ ਨੂੰ 34-34 ਵੋਟਾਂ ਮਿਲੀਆਂ। ਇਸ ਤੋਂ ਬਾਅਦ ਪਰਚੀ ਰਾਹੀਂ ਫੈਸਲਾ ਲਿਆ ਗਿਆ ਜਿਸ ਵਿੱਚ ਭਾਜਪਾ ਦੀ ਜਿੱਤ ਹੋਈ। ਕਾਂਗਰਸੀ ਵਿਧਾਇਕਾਂ ਦੀ ਕਰਾਸ ਵੋਟਿੰਗ ਕਾਰਨ ਭਾਜਪਾ ਜਿੱਤ ਦੇ ਨੇੜੇ ਪਹੁੰਚ ਗਈ। (Himachal Rajya Sabha Elections 2024)