ਪਿੰਡ ਗੱਜੂਮਾਜਰਾ ਬਣਿਆ ਪੰਜਾਬ ਦਾ ਪਹਿਲਾ ਡਿਜ਼ੀਟਲ ਤੇ ਕੈਸ਼ਲੈੱਸ ਪਿੰਡ

Village, Gajumajra ,Punjab's, First digital , Cashless village

ਪਿੰਡ ਦੇ ਨੌਜਵਾਨਾਂ ਵੱਲੋਂ ਯੋਨੋ ਐਪ ਰਾਹੀਂ ਕੀਤੀ ਜਾ ਰਹੀ ਟਰਾਜੈਕਸ਼ਨ

ਖੁਸ਼ਵੀਰ ਸਿੰਘ ਤੂਰ/ਪਟਿਆਲਾ।  ਪਟਿਆਲਾ ਜ਼ਿਲ੍ਹੇ ਦਾ ਪਿੰਡ ਗੱਜੂਮਾਜਰਾ ਪੰਜਾਬ ਦਾ ਪਹਿਲਾ ਡਿਜ਼ੀਟਲ ਅਤੇ ਕੈਸ਼ਲੈਸ ਪਿੰਡ ਬਣ ਗਿਆ ਹੈ। ਇੱਥੋਂ ਤੱਕ ਕਿ ਪਿੰਡ ‘ਚ ਕੁਲਚਿਆਂ ਦੀ ਰੇਹੜੀ ਲਗਾਉਣ ਵਾਲਾ ਵੀ 10 ਰੁਪਏ ਤੱਕ ਦੀ ਪੇਮੈਂਟ ਡਿਜ਼ੀਟਲ ਹੀ ਲੈਂਦਾ ਹੈ। ਪਿੰਡ ਦੀਆਂ ਔਰਤਾਂ ਸਮਾਨ ਖਰੀਦਣ ਲਈ ਅੰਗੂਠਾ ਲਗਾਕੇ ਆਪਣੇ ਖਾਤੇ ਰਾਹੀਂ ਹੀ ਪੈਸੇ ਦਾ ਭੁਗਤਾਨ ਕਰਦੀਆਂ ਹਨ। ਡਿਜ਼ੀਟਲ ਅਤੇ ਕੈਸ਼ਲੈਸ ਬਣਨ ਵਾਲਾ ਇਹ ਪਿੰਡ ਸਟੇਟ ਬੈਂਕ ਆਫ਼ ਇੰਡੀਆ ਦੇ ਸਹਿਯੋਗ ਨਾਲ ਹੀ ਪੰਜਾਬ ਦਾ ਪਹਿਲਾ ਪਿੰਡ ਬਣਿਆ ਹੈ।

ਇਕੱਤਰ ਕੀਤੀ ਜਾਣਕਾਰੀ ਅਨੁਸਾਰ ਲਗਭਗ 3 ਹਜ਼ਾਰ ਦੀ ਅਬਾਦੀ ਵਾਲਾ ਪਿੰਡ ਗੱਜੂਮਾਜਰਾ ਪਟਿਆਲਾ ਤੋਂ ਲਗਭਗ 30 ਕਿਲੋਮੀਟਰ ਦੂਰ ਸੰਗਰੂਰ ਜ਼ਿਲ੍ਹੇ ਦੀ ਹੱਦ ਨਾਲ ਲੱਗਦਾ ਹੈ। ਇਸ ਪਿੰਡ ਦੀ ਖਾਸ ਵਿਸ਼ੇਸਤਾ ਇਹ ਹੈ ਕਿ ਪਿੰਡ ਵਿੱਚ ਐਸਬੀਆਈ ਦੀ ਬ੍ਰਾਂਚ, ਕੋਆਪਰੇਟਿਵ ਬੈਂਕ, ਡਾਕਖਾਨਾ, ਟੈਲੀਫੋਨ ਐਕਸਚੇਂਜ਼, ਬਿਜਲੀ ਗ੍ਰਿੱਡ ਆਦਿ ਸਹੂਲਤਾਂ ਹਨ। ਇਸ ਪਿੰਡ ਨੂੰ ਡਿਜ਼ੀਟਲ ਬਣਾਉਣ ਦਾ ਬੀੜਾ ਸਟੇਟ ਬੈਂਕ ਆਫ਼ ਇੰਡੀਆ ਵੱਲੋਂ ਚੁੱਕਿਆ ਗਿਆ, ਜੋ ਕਿ ਦੋ ਮਹੀਨਿਆਂ ਦੀ ਜੱਦੋਂ ਜ਼ਹਿਦ ਤੋਂ ਬਾਅਦ ਇਹ ਪਿੰਡ 8 ਨਵੰਬਰ ਨੂੰ ਪੰਜਾਬ ਦਾ ਪਹਿਲਾ ਡਿਜੀਟਲ ਪਿੰਡ ਬਣ ਗਿਆ। ਪਿੰਡ ਵਿੱਚ ਲਗਭਗ 15 ਦੁਕਾਨਾਂ ਹਨ, ਜਿਨ੍ਹਾਂ ਵਿੱਚ ਕਰਿਆਣਾ ਸਟੋਰ, ਜਨਰਲ ਸਟੋਰ, ਨਾਈ ਦੀਆਂ ਦੁਕਾਨਾਂ, ਫਾਸਟਫੂਡ ਆਦਿ ਸ਼ਾਮਲ ਹਨ, ਜਿੱਥੇ ਕਿ ਡਿਜੀਟਲ ਪੇਮੈਂਟ ਦਾ ਹੀ ਭੁਗਤਾਨ ਹੁੰਦਾ ਹੈ।

ਇਨ੍ਹਾਂ ਦੁਕਾਨਦਾਰਾਂ ਵੱਲੋਂ ਐਸਬੀਆਈ ਦਾ ਮੋਬਾਇਲ ਐਪਲੀਕੇਸ਼ਨ ਡਾਊਨਲੋਡ ਕੀਤਾ ਹੋਇਆ ਹੈ, ਜਿਸ ਨਾਲ ਕਿ ਇਨ੍ਹਾਂ ਦਾ ਖਾਤਾ ਜੁੜਿਆ ਹੋਇਆ ਹੈ। ਪਿੰਡ ‘ਚ ਕੁਲਚਿਆਂ ਦੀ ਰੇਹੜੀ ਲਾਉਣ ਵਾਲੇ ਨੇ ਦੱਸਿਆ ਕਿ ਪਹਿਲਾਂ ਉਸ ਨੂੰ ਕੁਝ ਮੁਸ਼ਕਿਲ ਆਈ ਸੀ, ਪਰ ਹੁਣ ਜਿਆਦਾਤਰ ਲੋਕ ਡਿਜੀਟਲ ਹੀ ਭਗਤਾਨ ਕਰਦੇ ਹਨ। ਦੂਜੇ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਆਮ ਲੋਕਾਂ ਵਿੱਚ ਕੈਸਲੈਸ ਦਾ ਰੁਝਾਨ ਵੱਧ ਗਿਆ ਹੈ ਅਤੇ ਡਿਜੀਟਲ ਅਦਾਇਗੀ ਹੀ ਕੀਤੀ ਜਾ ਰਹੀ ਹੈ। ਕਰਿਆਣਾ ਦੁਕਾਨਦਾਰ ਸਤਨਾਮ ਸਿੰਘ ਨੇ ਦੱਸਿਆ ਕਿ ਲੋਕਾਂ ਦੇ ਖਾਤੇ ਅਧਾਰ ਕਾਰਡ ਨਾਲ ਲਿੰਕ ਹੋਣ ਕਾਰਨ ਥੰਬ ਲਗਾਉਣ ਤੋਂ ਬਾਅਦ ਸਬੰਧਿਤ ਪੈਮੇਂਟ ਦਾ ਭੁਗਤਾਨ ਹੋ ਜਾਂਦਾ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।