ਟਰੈਫਿਕ ਨਿਯਮਾਂ ਦੀ ਕੀਤੀ ਉਲੰਘਣਾ ਤਾਂ ਹੋਵੇਗਾ ਮੋਟਾ ਚਲਾਨ | Punjab Traffic Fines
Punjab Traffic Fines: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਕਸਬਾ ਚੀਮਾ ਮੰਡੀ ਵਿਖੇ ਸ੍ਰੀਮਾਨ ਸੰਤ ਬਾਬਾ ਅਤਰ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਚੱਲ ਰਹੇ ਤਿੰਨ ਰੋਜ਼ਾ ਸਮਾਗਮ ‘ਚ ਦੂਰੋ-ਨੇੜਿਓਂ ਵੱਡੀ ਗਿਣਤੀ ਦੇ ਵਿੱਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚ ਦੀਆਂ ਹਨ। ਇਸ ਦੌਰਾਨ ਸੰਗਤਾਂ ਨੂੰ ਕੋਈ ਦਿੱਕਤ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਉਸ ਲਈ ਪੁਲਿਸ ਵੱਲੋਂ ਵੀ ਪੁਖਤਾ ਪ੍ਰਬੰਧ ਕੀਤੇ ਹੋਏ ਹਨ। ਇਸ ਦੇ ਚਲਦੇ ਹੋਏ ਟਰੈਫਿਕ ਪੁਲਿਸ ਸੁਨਾਮ ਦੇ ਇੰਚਾਰਜ ਏ.ਐਸ.ਆਈ ਨਿਰਭੈ ਸਿੰਘ ਦੀ ਅਗਵਾਹੀ ਦੇ ਵਿੱਚ ਪੁਲਿਸ ਵੱਲੋਂ ਟਰੈਫਿਕ ਨੂੰ ਸੁਚੱਜੇ ਢੰਗ ਨਾਲ ਚਲਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ: Food Safety Department: ਫੂਡ ਸੇਫਟੀ ਵਿਭਾਗ ਵੱਲੋਂ ਸ਼ਹਿਰ ’ਚ ਖਾਣ-ਪੀਣ ਦੀਆਂ ਚੀਜ਼ਾਂ ਦੇ ਲਏ ਸੈਂਪਲ
ਇਸ ਦੌਰਾਨ ਪੁਲਿਸ ਵੱਲੋਂ ਬੁਲੇਟ ਮੋਟਰਸਾਈਕਲਾਂ ਦੇ ਪਟਾਕੇ ਮਾਰਨ, ਨੰਬਰ ਪਲੇਟਾਂ ‘ਤੇ ਨੰਬਰ ਲਿਖਣ ਦੀ ਬਜਾਏ ਸ਼ੇਅਰੋ ਸ਼ਾਇਰੀ ਲਿਖਣ, ਚਾਰ-ਚਾਰ ਜਣੇ ਬੈਠਕੇ ਦੋ ਪਹੀਆ ਵਾਹਨ ਚਲਾਉਣ ਵਾਲੇ ਅਤੇ ਮਨਚਲਿਆਂ ਦੀ ਸ਼ਾਮਤ ਆ ਗਈ ਜਦੋਂ ਟ੍ਰੇੈਫਿਕ ਪੁਲਿਸ ਵੱਲੋਂ ਉਨ੍ਹਾਂ ਦੇ ਚਲਾਨ ਕੱਟੇ ਗਏ। ਇਸ ਸਬੰਧੀ ਟਰੈਫਿਕ ਇੰਚਾਰਜ ਏਐਸਆਈ ਨਿਰਭੈ ਸਿੰਘ ਨੇ ਕਿਹਾ ਹੁੱਲੜਬਾਜ਼ੀ ਕਰਨ ਵਾਲੇ, ਤਿੰਨ-ਤਿੰਨ ਸਵਾਰਾਂ ਅਤੇ ਹੋਰ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕਰੀਬ 35 ਵਾਹਨਾਂ ਦੇ ਚਲਾਨ ਕੀਤੇ ਗਏ ਹਨ, ਉਹਨਾਂ ਕਿਹਾ ਕਿ ਨੌਜਵਾਨਾਂ ਵੱਲੋਂ ਹੁੱਲੜਬਾਜੀ ਅਤੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਤਾਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਜਿਸ ਲਈ ਉਹਨਾਂ ਤੇ ਬਣਦੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ। Punjab Traffic Fines