ਸੀਏਏ ਦੇ ਵਿਰੋਧ ਦੇ ਨਾਂ ‘ਤੇ ਜ਼ਫ਼ਰਾਬਾਦ ‘ਚ ਹਿੰਸਾ

CAA

ਹੈੱਡ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ, ਡੀਸੀਪੀ ਜ਼ਖਮੀ

ਨਵੀਂ ਦਿੱਲੀ। ਉਪ ਰਾਜਪਾਲ ਅਨਿਲ ਬੈਜਲ ਨੇ ਸੋਮਵਾਰ ਨੂੰ ਦਿੱਲੀ ਪੁਲਿਸ ਕਮਿਸ਼ਨਰ ਨੂੰ ਉੱਤਰ-ਪੂਰਬੀ ਦਿੱਲੀ ਵਿਚ ਅਮਨ-ਕਾਨੂੰਨ ਦੀ ਸਥਿਤੀ ਪੈਦਾ ਕਰਨ ਦੇ ਨਿਰਦੇਸ਼ ਦਿੱਤੇ। ਸਿਟੀਜ਼ਨਸ਼ਿਪ (ਸੋਧ) ਐਕਟ (CAA) ਦੇ ਵਿਰੋਧ ਅਤੇ ਸਮਰਥਨ ਵਿੱਚ ਉੱਤਰ-ਪੂਰਬੀ ਦਿੱਲੀ ਦੇ ਕਈ ਇਲਾਕਿਆਂ ਵਿੱਚ ਪ੍ਰਦਰਸ਼ਨ ਹਿੰਸਕ ਹੋ ਗਏ ਅਤੇ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋਣ ਦੀਆਂ ਖ਼ਬਰਾਂ ਹਨ।

ਬੈਜਲ ਨੇ ਪੁਲਿਸ ਕਮਿਸ਼ਨਰ ਨੂੰ ਉੱਤਰ ਪੂਰਬੀ ਦਿੱਲੀ ‘ਚ ਅਮਨ-ਕਾਨੂੰਨ ਕਾਇਮ ਰੱਖਣ ਦੇ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ। ਦਿੱਲੀ ਪੁਲਿਸ  ਅਨੁਸਾਰ ਉੱਤਰ-ਪੂਰਬੀ ਜ਼ਿਲ੍ਹੇ ਦੇ ਪ੍ਰਭਾਵਿਤ ਹਿੱਸਿਆਂ ਵਿੱਚ ਧਾਰਾ 144 ਲਾਗੂ ਕੀਤੀ ਗਈ ਹੈਉਂ ਪੁਲਿਸ ਨੇ ਕਿਹਾ ਹੈ ਕਿ ਅਣਚਾਹੇ ਅਤੇ ਸ਼ਰਾਰਤੀ ਅਨਸਰਾਂ ਨਾਲ ਸਖਤੀ ਨਾਲ ਨਜਿੱਠਿਆ ਜਾਵੇਗਾਉਂ ਪੁਲਿਸ ਅਨੁਸਾਰ ਮੌਜਪੁਰ, ਕਰਦਮਪੁਰੀ, ਚੰਦ ਬਾਗ ਅਤੇ ਦਿਆਲਪੁਰ ਦੇ ਇਲਾਕਿਆਂ ‘ਚ ਹਿੰਸਾ ਅਤੇ ਅੱਗ ਲਗਾਉਣ ਦੀਆਂ ਘਟਨਾਵਾਂ ਵਾਪਰੀਆਂ ਹਨ। ਲੋਕਾਂ ਨੂੰ ਸ਼ਾਂਤੀ ਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕਰਦਿਆਂ ਪੁਲਿਸ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਝੂਠੀਆਂ ਅਫਵਾਹਾਂ ਵੱਲ ਧਿਆਨ ਨਹੀਂ ਦੇਣਾ ਚਾਹੀਦਾ।

ਗੋਕੁਲਪੁਰੀ ‘ਚ ਹਿੰਸਕ ਘਟਨਾਵਾਂ ‘ਚ ਜ਼ਖਮੀ ਹੋਏ ਦਿੱਲੀ ਪੁਲਿਸ ਦੇ ਇੱਕ ਹੈੱਡ ਕਾਂਸਟੇਬਲ ਦੀ ਮੌਤ ਹੋ ਗਈ ਹੈ ਅਤੇ ਇੱਕ ਡਿਪਟੀ ਕਮਿਸ਼ਨਰ ਪੁਲਿਸ ਦੇ ਵੀ ਜ਼ਖਮੀ ਹੋਣ ਦੀ ਖ਼ਬਰ ਹੈ। ਇਸ ਹਿੰਸਕ ਘਟਨਾ ‘ਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ”ਕਿਸੇ ਵੀ ਵਿਅਕਤੀ ਨੂੰ ਕਾਨੂੰਨ ਵਿਵਸਥਾ ਨੂੰ ਵਿਗਾੜਣ ਦੀ ਇਜ਼ਾਜਤ ਨਹੀਂ ਦਿੱਤੀ ਜਾ ਸਕਦੀ।”। ਉਨ੍ਹਾਂ ਲਿਖਿਆ, ”ਦਿੱਲੀ ਦੇ ਵੱਖ-ਵੱਖ ਖੇਤਰਾਂ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਾਰੇ ਬਹੁਤ ਦੁਖਦਾਈ ਖ਼ਬਰਾਂ ਆ ਰਹੀਆਂ ਹਨ। ਮੈਂ ਮਾਨਯੋਗ ਡਿਪਟੀ ਰਾਜਪਾਲ ਅਤੇ ਗ੍ਰਹਿ ਮੰਤਰੀ ਨੂੰ ਬੇਨਤੀ ਕਰਦਾ ਹਾਂ ਕਿ ਅਮਨ-ਕਾਨੂੰਨ ਦੀ ਸਥਿਤੀ ਨੂੰ ਸੁਧਾਰਿਆ ਜਾਵੇ, ਤਾਂ ਜੋ ਰਾਜਧਾਨੀ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਇਆ ਜਾ ਸਕੇ। ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਵੀ ਦਿੱਲੀ ਵਾਸੀਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।