ਮਣੀਪੁਰ ’ਚ ਹਿੰਸਾ : ਦੰਗਾਕਾਰੀਆਂ ਨੂੰ ਦੇਖਦੇ ਹੀ ਗੋਲੀ ਮਾਰਨ ਦੇ ਹੁਕਮ, 8 ਜ਼ਿਲ੍ਹਿਆਂ ਵਿੱਚ ਫੌਜ ਤਾਇਨਾਤ

Violence In Manipur

ਕਬਾਇਲੀ ਅਤੇ ਗੈਰ ਕਬਾਇਲੀ ਭਾਈਚਾਰਿਆਂ ਦਰਮਿਆਨ ਕੱਲ ਹੋਈ ਸੀ ਝੜਪਾ

ਮਣੀਪੁਰ। ਆਲ ਇੰਡੀਆ ਟਰਾਈਬਲ ਸਟੂਡੈਂਟ ਯੂਨੀਅਨ ਨੇ ਬੁੱਧਵਾਰ ਨੂੰ ਕਬਾਇਲੀ ਏਕਤਾ ਮਾਰਚ ਦਾ ਸੱਦਾ ਦਿੱਤਾ ਸੀ। ਇਸ ਦੌਰਾਨ ਕਬਾਇਲੀ ਅਤੇ ਗੈਰ ਕਬਾਇਲੀ ਭਾਈਚਾਰਿਆਂ ਦਰਮਿਆਨ ਹਿਸੰਕ ਝੜਪ ਹੋ ਗਈ ਸੀ। (Violence In Manipur) ਇਸ ਦੌਰਾਨ ਦੰਗਾਕਾਰੀਆਂ ਵੱਲੋਂ ਘਰਾਂ ਤੇ ਦੁਕਾਨਾਂ ਨੂੰ ਅੱਗ ਦੇ ਹਵਾਲੇ ਕਰ ਦਿੱਤਾ ਸੀ। ਜਿਸ ਤੋਂ ਬਾਅਦ ਹਿੰਸਾ ਜਿਆਦਾ ਭੜਕ ਗਈ ਤੇ  ਜਿਸ ਨੂੰ ਕੰਟਰੋਲ ਕਰਨ ਲਈ ਫੌਜ ਅਤੇ ਅਸਾਮ ਰਾਈਫਲਜ਼ ਦੀਆਂ 55 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। 9000 ਲੋਕਾਂ ਨੂੰ ਰਾਹਤ ਕੈਂਪਾਂ ਵਿੱਚ ਭੇਜਿਆ ਗਿਆ ਹੈ।

ਧਾਰਾ 144 ਲਗਾਈ ਗਈ (Violence In Manipur)

ਸਰਕਾਰ ਨੇ ਹਿੰਸਾ ਵਿੱਚ ਸ਼ਾਮਲ ਦੰਗਾਕਾਰੀਆਂ ਨੂੰ ਦੇਖਦੇ ਹੀ ਗੋਲੀ ਮਾਰਨ ਦੇ ਹੁਕਮ ਦਿੱਤੇ ਹਨ। ਇਸ ਤੋਂ ਪਹਿਲਾਂ ਹਿੰਸਾ ਪ੍ਰਭਾਵਿਤ ਇਲਾਕਿਆਂ ‘ਚ ਧਾਰਾ 144 ਲਗਾਈ ਗਈ ਸੀ। ਸੂਬੇ ‘ਚ ਅਗਲੇ 5 ਦਿਨਾਂ ਲਈ ਇੰਟਰਨੈੱਟ ਸੇਵਾ ਮੁਅੱਤਲ ਕਰ ਦਿੱਤੀ ਗਈ ਹੈ। ਦਰਅਸਲ ਬੁੱਧਵਾਰ ਨੂੰ ਆਦਿਵਾਸੀਆਂ ਦੇ ਪ੍ਰਦਰਸ਼ਨ ਦੌਰਾਨ ਹਿੰਸਾ ਹੋਈ ਸੀ। ਇਸ ਤੋਂ ਬਾਅਦ 8 ਜ਼ਿਲਿਆਂ ‘ਚ ਕਰਫਿਊ ਲਗਾ ਦਿੱਤਾ ਗਿਆ।  (Violence In Manipur)

Violence In Manipur

ਜਿਕਰਯੋਗ ਹੈ ਕਿ ਕਬਾਇਲੀ ਭਾਈਚਾਰਾ ਗੈਰ-ਆਦੀਵਾਸੀ ਮੀਤੀ ਭਾਈਚਾਰੇ ਨੂੰ ਅਨੁਸੂਚਿਤ ਜਨਜਾਤੀ (ਐਸਟੀ) ਦਾ ਦਰਜਾ ਦੇਣ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਿਹਾ ਸੀ। ਮਣੀਪੁਰ ਹਾਈਕੋਰਟ ਨੇ ਰਾਜ ਸਰਕਾਰ ਨੂੰ ਮੇਤੀ ਭਾਈਚਾਰੇ ਦੀ ਮੰਗ ‘ਤੇ ਵਿਚਾਰ ਕਰਨ ਅਤੇ 4 ਮਹੀਨਿਆਂ ਦੇ ਅੰਦਰ ਕੇਂਦਰ ਨੂੰ ਸਿਫਾਰਿਸ਼ਾਂ ਭੇਜਣ ਦਾ ਨਿਰਦੇਸ਼ ਦਿੱਤਾ ਹੈ। ਇਸ ਹੁਕਮ ਤੋਂ ਬਾਅਦ ਆਦਿਵਾਸੀਆਂ ਅਤੇ ਗੈਰ-ਕਬਾਇਲੀਆਂ ਵਿਚਕਾਰ ਹਿੰਸਾ ਸ਼ੁਰੂ ਹੋ ਗਈ।

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਫੋਨ ਕਰਕੇ ਲਿਆ ਹਾਲਾਤਾਂ ਦਾ ਜਾਇਜ਼ਾ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੁੱਖ ਮੰਤਰੀ ਐਨ ਬੀਰੇਨ ਸਿੰਘ ਨਾਲ ਫੋਨ ‘ਤੇ ਗੱਲ ਕੀਤੀ ਅਤੇ ਸਥਿਤੀ ਬਾਰੇ ਜਾਣਕਾਰੀ ਲਈ। ਬੀਰੇਨ ਸਿੰਘ ਨੇ ਅੱਜ ਸਵੇਰੇ ਇੱਕ ਵੀਡੀਓ ਸੰਦੇਸ਼ ਜਾਰੀ ਕਰਕੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਕੇਂਦਰ ਨੇ ਉੱਤਰ-ਪੂਰਬੀ ਰਾਜ ਦੇ ਹਿੰਸਾ ਪ੍ਰਭਾਵਿਤ ਖੇਤਰਾਂ ਵਿੱਚ ਤਾਇਨਾਤੀ ਲਈ ਆਰਏਐਫ ਦੀਆਂ ਟੀਮਾਂ ਵੀ ਭੇਜੀਆਂ ਹਨ। ਸੂਤਰਾਂ ਅਨੁਸਾਰ ਆਰਏਐਫ ਦੀਆਂ ਪੰਜ ਕੰਪਨੀਆਂ ਨੂੰ ਇੰਫਾਲ ਭੇਜ ਦਿੱਤਾ ਗਿਆ ਹੈ, ਜਦਕਿ 15 ਹੋਰ ਜਨਰਲ ਡਿਊਟੀ ਕੰਪਨੀਆਂ ਨੂੰ ਸੂਬੇ ਵਿੱਚ ਤਾਇਨਾਤੀ ਲਈ ਤਿਆਰ ਰਹਿਣ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ : ਕਿਸਾਨਾਂ ਵੱਲੋਂ ਪੰਜਾਬ ਭਰ ਵਿੱਚ ਰੇਲਾਂ ਜਾਮ ਕਰਨ ਦਾ ਐਲਾਨ