ਕੱਚੇ ਅਧਿਆਪਕਾਂ ਤੇ ਪੁਲਿਸ ਵਿਚਾਲੇ ਜ਼ੋਰਦਾਰ ਝੜਪ, ਕਈ ਜਖ਼ਮੀ, ਹਿਰਾਸਤ ’ਚ ਲਈਆਂ ਅਧਿਆਪਕਾਵਾਂ

Teachers

ਸੰਗਰੂਰ (ਗੁਰਪ੍ਰੀਤ ਸਿੰਘ)। ਸੰਗਰੂਰ ’ਚ ਕੱਚੇ ਅਧਿਆਪਕਾਂ (Teachers) ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕਰਨ ਮੌਕੇ ਪੁਲਿਸ ਨਾਲ ਝੜਪ ਹੋ ਗਈ। ਅਧਿਆਪਕ ਕੋਠੀ ਵੱਲ ਵਧ ਰਹੇ ਸਨ ਕਿ ਪੁਲਿਸ ਨੇ ਉਨ੍ਹਾਂ ਰੋਕ ਲਿਆ। ਕੱਚੇ ਅਧਿਆਪਕਾਂ ਦਾ ਪੁਲਿਸ ਵੱਲੋਂ ਜ਼ੋਰਦਾਰ ਕੁਟਾਪਾ ਵੀ ਕੀਤਾ ਗਿਆ। ਅੱਜ ਇਹ ਕੱਚੇ ਅਧਿਆਪਕ ਆਪਣੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਮੂਹਰੇ ਘਿਰਾਓ ਕਰਨ ਜਾ ਰਹੇ ਸਨ। ਪੁਲਿਸ ਨੇ ਉਨ੍ਹਾਂ ਨੂੰ ਪਿੰਡ ਖੁਰਾਣਾ ਕੋਲ ਰੋਕ ਲਿਆ।

ਇਹ ਵੀ ਪੜ੍ਹੋ : ਭਤੀਜੀ ਨੇ ਚਾਚੇ ’ਤੇ ਲਾਏ ਗੰਭੀਰ ਦੋਸ਼, ਪੁਲਿਸ ਵੱਲੋਂ ਗ੍ਰਿਫ਼ਤਾਰ

ਪੁਲਿਸ ਨੇ ਝੜਪਾਂ ਤੋਂ ਬਾਅਦ ਅਧਿਆਪਕਾਂ ਨੂੰ ਹਿਰਾਸਤ ਵਿੱਚ ਲੈ ਲਿਆ। ਮਿਲੀਆਂ ਰਿਪੋਰਟਾਂ ਅਨੁਸਾਰ ਪੁਲਿਸ ਨੇ ਇਨ੍ਹਾਂ ਬੇਰੁਜ਼ਗਾਰ ਅਧਿਆਪਕਾਂ ’ਤੇ ਜ਼ੋਰਦਾਰ ਪੁਲਿਸ ਬਲ ਦੀ ਵਰਤੋਂ ਕੀਤੀ ਹੈ। ਕਈ ਅਧਿਆਪਕਾਂ ਤੇ ਅਧਿਆਪਕਾਵਾਂ ਦੇ ਸੱਟਾਂ ਵੀ ਲੱਗਣ ਦੀ ਖ਼ਬਰ ਮਿਲੀ ਹੈ। ਵੱਡੀ ਗਿਣਤੀ ਵਿੱਚ ਅਧਿਆਪਕਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।

LEAVE A REPLY

Please enter your comment!
Please enter your name here