ਭਗਵੰਤ ਮਾਨ ਦੇ ਰੋਡ ਸ਼ੋਅ ਦਾ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਜ਼ਬਰਦਸਤ ਵਿਰੋਧ
ਲੌਂਗੋਵਾਲ (ਹਰਪਾਲ)। ਅੱਜ ਸਾਮ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੌਂਗੋਵਾਲ ਵਿਖੇ ਰੋਡ ਸ਼ੋਅ ਕੀਤਾ ਗਿਆ । ਉਨ੍ਹਾਂ ਦੇ ਰੋਡ ਸ਼ੋਅ ਦੌਰਾਨ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਜ਼ਬਰਦਸਤ ਵਿਰੋਧ ਕੀਤਾ ਗਿਆ। ਇਸ ਮੌਕੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਆਗੂ ਬੂਟਾ ਸਿੰਘ ਨੇ ਕਿਹਾ ਕਿ ਜਦੋਂ ਦੀ ਮਾਨ ਸਰਕਾਰ ਆਈ ਹੈ ਉਦੋਂ ਤੋਂ ਮਜ਼ਦੂਰਾਂ ਨੂੰ ਆਟਾ ਦਾਲ ਸਕੀਮ ਅਧੀਨ ਕੋਈ ਲਾਭ ਨਹੀਂ ਦਿੱਤਾ ਜਾ ਰਿਹਾ ਅਤੇ ਨਾ ਹੀ ਔਰਤਾਂ ਨੂੰ 1000 ਰੁਪਏ ਮਾਣ ਭੱਤਾ ਦਿੱਤਾ ਜਾ ਰਿਹਾ ਹੈ। (Bhagwant Mann Roadshow )
ਪ੍ਰੰਤੂ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਮਜ਼ਦੂਰਾਂ ਨਾਲ ਬੇਇਨਸਾਫ਼ੀ ਕੀਤੀ ਜਾ ਰਹੀ ਹੈ ਅਸੀਂ ਧਰਨਾ ਮੁੱਖ ਮੰਤਰੀ ਦੀ ਕੋਠੀ ਅੱਗੇ ਵੀ ਦੇ ਚੁੱਕੇ ਹਾਂ ਜਿਸ ਨੂੰ ਮੁੱਖ ਮੰਤਰੀ ਵੱਲੋਂ ਅਣਗੋਲਿਆਂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਮਜ਼ਦੂਰ ਆਗੂਆਂ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਚੰਡੀਗੜ੍ਹ ਵਿਖੇ ਬੁਲਾ ਕੇ ਮੀਟਿੰਗ ਨਾ ਕਰਨ ਦੇ ਰੋਸ ਵਜੋਂ ਅੱਜ ਮੁੱਖ ਮੰਤਰੀ ਦੇ ਰੋਡ ਸ਼ੋਅ ਦਾ ਮਜ਼ਦੂਰਾਂ ਵੱਲੋਂ ਵਿਰੋਧ ਕੀਤਾ ਗਿਆ। (Bhagwant Mann Roadshow )
ਉਨ੍ਹਾਂ ਕਿਹਾ ਕਿ ਇਸ ਤੋਂ ਸਰਕਾਰ ਦਾ ਮਜ਼ਦੂਰ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ। ਜਿਸ ਕਾਰਨ ਸਾਝਾਂ ਮਜਦੂਰ ਮੋਰਚੇ ਵੱਲੋਂ 18 ਜੂਨ ਤੋਂ ਲੈ ਕੇ 22 ਜੂਨ ਤੱਕ ਮਜ਼ਦੂਰਾਂ ਵੱਲੋ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਦੀਆਂ ਅਰਥੀਆਂ ਸਾੜੀਆਂ ਜਾ ਰਹੀਆਂ ਹਨ। 24 ਜੂਨ ਨੂੰ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਵਿਧਾਨ ਸਭਾ ਚੰਡੀਗੜ੍ਹ ਵੱਲ ਮਾਰਚ ਕੀਤੀ ਜਾਵੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ