ਆਂਧਰਾ ਪ੍ਰਦੇਸ਼ ’ਚ ਹਿੰਸਕ ਪ੍ਰਦਰਸ਼ਨ, ਪੁਲਿਸ ’ਤੇ ਕੀਤੀ ਪੱਥਰਬਾਜੀ, ਟਰਾਂਸਪੋਰਟ ਮੰਤਰੀ ਦੀ ਕੋਠੀ ਨੂੰ ਲਾਈ ਅੱਗ

ander pardes

ਭੀੜ ਨੇ ਅਮਲਾਪੁਰਮ ਸ਼ਹਿਰ ਵਿੱਚ ਟਰਾਂਸਪੋਰਟ ਮੰਤਰੀ ਅਤੇ ਵਿਧਾਇਕ ਦੇ ਘਰ ਨੂੰ ਸਾੜ ਦਿੱਤਾ; ਪਥਰਾਅ ‘ਚ 20 ਪੁਲਿਸ ਮੁਲਾਜ਼ਮ ਜ਼ਖ਼ਮੀ

(ਸੱਚ ਕਹੂੰ ਨਿਊਜ਼) ਆਂਧਰਾ ਪ੍ਰਦੇਸ਼। ਆਂਧਰਾ ਪ੍ਰਦੇਸ਼ ਦੇ ਕੋਨਾਸੀਮਾ ਜ਼ਿਲ੍ਹੇ ’ਚ ਪੁਲਿਸ ਤੇ ਪ੍ਰਦਰਸ਼ਨਕਾਰੀਆਂ ਦਰਮਿਆਨ ਹਿੰਸਕ ਝੜਪ ਹੋ ਗਈ। ਜਿਸ ਦੌਰਾਨ ਪਲਿਸ ਦੇ 20 ਤੋਂ ਵੱਧ ਜਵਾਨ ਜਖਮੀ ਹੋ ਗਏ ਹਨ। ਸ਼ਹਿਰ ਦਾ ਨਾਂਅ ਬਦਲੇ ਜਾਣ ਦੇ ਵਿਰੋਧ ’ਚ ਲੋਕ ਰੋਸ ਪ੍ਰਦਰਸ਼ਨ ਕਰ ਰਹੇ ਸਨ ਤੇ ਇਸ ਦੌਰਾਨ ਉਨ੍ਹਾਂ ਦੀ ਪੁਲਿਸ ਨਾਲ ਝੜਪ ਹੋ ਗਈ ਤੇ ਪੁਲਿਸ ਨੂੰ ਲਾਠੀਚਾਰਜ ਤੱਕ ਕਰਨਾ ਪਿਆ। ਜਿਸ ਤੋਂ ਬਾਅਦ ਹਿੰਸਾ ਭੜਕ ਗਈ ਤੇ ਗੁਸਾਈ ਭੀੜ ਨੇ ਪੁਲਿਸ ਤੇ ਪੱਥਰਬਾਜ਼ੀ ਕੀਤੀ ਤੇ ਵਾਹਨਾਂ ਨੂੰ ਅੱਗ ਲਾ ਦਿੱਤੀ ਗਈ।

ਇਸ ਤੋਂ ਇਲਾਵਾ ਹਿੰਸਾਕਾਰੀਆਂ ਨੇ ਟਰਾਂਸਪੋਰਟ ਮੰਤਰੀ ਪੀ. ਵਿਸ਼ਵਰੂੁਪਾ ਤੇ ਵਿਧਾਇਕ ਪੀ. ਸਤੀਸ਼ ਦੇ ਘਰ ’ਚ ਅੱਗ ਲਾ ਦਿੱਤੀ। ਪੁਲਿਸ ਮੁਲਾਜ਼ਮਾਂ ਨੇ ਬੜੀ ਮੁਸ਼ਕਲ ਨਾਲ ਮੰਤਰੀ ਤੇ ਉਨ੍ਹਾਂ ਦੇ ਪਰਿਵਾਰ ਨੂੰ ਸਰੁੱਖਿਆ ਸਥਾਨ ’ਤੇ ਪਹੁੰਚਾਇਆ। ਪੁਲਿਸ ਦੇ ਇੱਕ ਗੱਡੀ ਤੇ ਇੱਕ ਬੱਸ ਨੂੰ ਵੀ ਅੱਗ ਦੇ ਹਵਾਲੇ ਕਰ ਦਿੱਤਾ। ਪੁਲਿਸ ਤੇ ਹਿੰਸਕ ਪ੍ਰਦਰਸ਼ਨਕਾਰੀਆਂ ਵੱਲੋਂ ਪੁਲਿਸ ’ਤੇ ਖੂਬ ਇੱਟਾਂ ਰੋੜੇ ਚਲਾਏ ਗਏ ਜਿਸ ਦੌਰਾਨ 20 ਤੋਂ ਵੱਧ ਪੁਲਿਸ ਮੁਲਾਜ਼ਮ ਜਖਮੀ ਹੋ ਗਏ।

ਰਾਜ ਸਰਕਾਰ ਵੱਲੋਂ ਕੋਨਾਸੀਮਾ ਦਾ ਨਾਂਅ ਬਦਲ ਕੇ ਬੀ.ਆਰ. ਅੰਬੇਡਕਰ ਰੱਖਿਆ ਗਿਆ ਹੈ, ਜਿਸ ਤੋਂ ਬਾਅਦ ਲੋਕਾਂ ਵੱਲੋਂ ਲਗਾਤਾਰ ਵਿਰੋਧ ਪ੍ਰਦਰਸ਼ਨ ਹੋ ਰਹੇ ਹੈ। ਮੰਗਲਵਾਰ ਨੂੰ ਪੁਲਿਸ ਨੇ ਪ੍ਰਦਰਸ਼ਨਕਾਰੀਆਂ ‘ਤੇ ਲਾਠੀਚਾਰਜ ਕੀਤਾ, ਜਿਸ ਤੋਂ ਬਾਅਦ ਹਿੰਸਾ ਭੜਕ ਗਈ। ਸੂਬੇ ਦੇ ਗ੍ਰਹਿ ਮੰਤਰੀ ਨੇ ਕਿਹਾ ਕਿ ਅਸੀਂ ਇਸ ਮਾਮਲੇ ਦੀ ਜਾਂਚ ਕਰਾਂਗੇ ਅਤੇ ਜੋ ਵੀ ਦੋਸ਼ੀ ਹੋਵੇਗਾ, ਉਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ