Vocational Teachers Protest: ਵੋਕੇਸ਼ਨਲ ਅਧਿਆਪਕਾਂ ਵੱਲੋਂ ਕੌਮੀ ਮਾਰਗ ’ਤੇ ਕਈ ਘੰਟੇ ਰੋਡ ਜਾਮ ਕਰਕੇ ਪ੍ਰਦਰਸ਼ਨ

Vocational-Teachers-Protest
ਦਿੜਬਾ : ਵੋਕੇਸਨਲ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ ਦਿੜ੍ਹਬਾ ਵਿਖੇ ਕੌਮੀ ਮਾਰਗ ਤੇ ਰੋਡ ਜਾਮ ਕਰਕੇ ਰੋਸ਼ ਪ੍ਰਦਰਸ਼ਨ ਕਰਦੇ ਹੋਏ।

ਸਰਕਾਰ ਦੇ ਲਾਰੇ ਲੱਪਿਆਂ ਤੋਂ ਤੰਗ ਆ ਕੇ ਖਜਾਨਾ ਮੰਤਰੀ ਦੇ ਦਫ਼ਤਰ ਅੱਗੇ ਪੁਤਲਾ ਫੂਕਿਆ

Vocational Teachers Protest: (ਪ੍ਰਵੀਨ ਗਰਗ) ਦਿੜ੍ਹਬਾ ਮੰਡੀ। ਵੋਕੇਸ਼ਨਲ ਅਧਿਆਪਕਾਂ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਲਾਰੇ ਲੱਪਿਆਂ ਦੀ ਨੀਤੀ ਤੋਂ ਤੰਗ ਆ ਕੇ ਖਜਾਨਾ ਮੰਤਰੀ ਹਰਪਾਲ ਚੀਮਾ ਦੇ ਦਿੜ੍ਹਬਾ ਦਾ ਦਫਤਰ ਦਾ ਘਿਰਾਓ ਕੀਤਾ ਅਤੇ ਉਹਨਾਂ ਦਾ ਪੁਤਲਾ ਫੂਕਿਆ ਵੱਡੀ ਗਿਣਤੀ ਵਿੱਚ ਪਹੁੰਚੇ ਅਧਿਆਪਕਾਂ ਵੱਲੋਂ ਜ਼ੋਰਦਾਰ ਪ੍ਰਦਰਸ਼ਨ ਕਰਦਿਆਂ ਸਰਕਾਰ ਦਾ ਪਿੱਟ ਸਿਆਪਾ ਕੀਤਾ ਇਸ ਦੌਰਾਨ ਪੰਜਾਬ ਭਰ ਤੋਂ ਆਏ ਅਧਿਆਪਕਾਂ ਵੱਲੋਂ ਦਿੱਲੀ ਲੁਧਿਆਣਾ ਕੌਮੀ ਮਾਰਗ ’ਤੇ ਪੰਜ ਘੰਟੇ ਲਗਾਤਾਰ ਰੋਸ ਧਰਨਾ ਦਿੱਤਾ ਗਿਆ ਜਿਸ ਕਾਰਨ ਆਵਾਜਾਈ ਕਾਫੀ ਪ੍ਰਭਾਵਿਤ ਹੋਈ।

ਇਹ ਵੀ ਪੜ੍ਹੋ : Monsoon Diet: ਦਹੀਂ ਜਾਂ ਛਾਛ… ਮਾਨਸੂਨ ਦੇ ਮੌਸਮ ’ਚ ਬਿਹਤਰ ਵਿਕਲਪ ਕੀ ਹੈ? ਜਾਣੋ

ਅਧਿਆਪਕਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਸੁਫਨੇ ਦਿਖਾ ਕੇ ਪੰਜਾਬ ਦੀ ਸੱਤਾ ’ਚ ਆਈ ਪਰ ਚਾਰ ਸਾਲ ਬੀਤ ਜਾਣ ਤੋਂ ਬਾਅਦ ਵੀ ਅਜੇ ਕਿਸੇ ਕੱਚੇ ਮੁਲਾਜ਼ਮ ਨੂੰ ਪੱਕਾ ਨਹੀਂ ਕੀਤਾ ਗਿਆ। ਇਸ ਦੇ ਉਲਟ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਲੱਗੇ 2633 6 ਵੋਕੇਸ਼ਨਲ ਟਰੇਨਰਾਂ ਨੂੰ ਪੱਕਾ ਕਰਨ ਦੀ ਥਾਂ ਦੁਬਾਰਾ ਤੋਂ ਆਊਟ ਸੋਰਸ ਕੰਪਨੀਆਂ ਦੇ ਹਵਾਲੇ ਕਰਨ ਦਾ ਮੰਦਭਾਗਾ ਫੈਂਸਲਾ ਲਿਆ ਹੈ। ਉਹਨਾਂ ਕਿਹਾ ਕਿ ਆਪ ਆਗੂ ਅਰਵਿੰਦ ਕੇਜਰੀਵਾਲ, ਮਨੀਸ਼ ਸਸੋਦੀਆ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਹ ਵਾਅਦੇ ਕੀਤੇ ਗਏ ਸਨ ਕਿ ਉਹਨਾਂ ਦੀ ਸਰਕਾਰ ਆਉਂਦੇ ਹੀ ਉਹ ਪੰਜਾਬ ਦੇ ਸਾਰੇ ਕੱਚੇ ਅਧਿਆਪਕਾਂ ਨੂੰ ਵਿਭਾਗ ਵਿੱਚ ਪੱਕਾ ਕਰਨਗੇ ਪਰੰਤੂ ਚਾਰ ਸਾਲ ਬੀਤਣ ਤੋਂ ਬਾਅਦ ਵੀ ਅਜੇ ਤੱਕ ਸਰਕਾਰ ਨੇ ਕੁੱਝ ਵੀ ਨਹੀਂ ਕੀਤਾ।

ਜਿੰਨਾ ਚਿਰ ਮੰਗਾਂ ਦਾ ਹੱਲ ਨਹੀਂ ਹੁੰਦਾ ਉਨ੍ਹਾਂ ਚਿਰ ਵਿਰੋਧ ਪ੍ਰਦਰਸ਼ਨ ਜਾਰੀ ਰਹੇਗਾ

ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ, ਸਿੱਖਿਆ ਬੋਰਡ ਮੋਹਾਲੀ, ਲੁਧਿਆਣਾ ਅਤੇ ਹੋਰ ਵੀ ਵੱਖ-ਵੱਖ ਥਾਵਾਂ ਤੇ ਸੁੱਤੀ ਹੋਈ ਸਰਕਾਰ ਨੂੰ ਜਗਾਉਣ ਲਈ ਰੋਸ ਮੁਜ਼ਾਹਰੇ ਕੀਤੇ ਗਏ। ਪਰ ਕੁੰਭ ਕਰਨੀ ਨੀਂਦ ਸੁੱਤੀ ਹੋਈ ਇਸ ਸਰਕਾਰ ਨੂੰ ਕੋਈ ਫਰਕ ਨਹੀਂ ਪੈ ਰਿਹਾ। ਸਿੱਖਿਆ ਮੰਤਰੀ ਅਤੇ ਸਬ ਕਮੇਟੀ ਵੱਲੋਂ ਅਨੇਕਾਂ ਵਾਰ ਮੀਟਿੰਗਾਂ ਦੇ ਕੇ ਮੀਟਿੰਗਾਂ ਤੋਂ ਮੁੱਖ ਮੋੜਨਾ ਇਹ ਦੱਸਦਾ ਹੈ ਕਿ ਸਰਕਾਰ ਮੁਲਾਜ਼ਮਾਂ ਦੀ ਮੰਗਾਂ ਪ੍ਰਤੀ ਕਿੰਨੀ ਗੰਭੀਰ ਹੈ। ਉਹਨਾਂ ਦੱਸਿਆ ਕਿ 11 ਸਾਲਾਂ ਤੋਂ ਪ੍ਰਾਈਵੇਟ ਕੰਪਨੀਆਂ ਦੇ ਅੰਦਰ ਸਰਕਾਰੀ ਸਕੂਲਾਂ ਵਿੱਚ ਕੰਮ ਕਰਦੇ ਆ ਰਹੇ ਇਹਨਾਂ ਅਧਿਆਪਕਾਂ ਨੇ ਕਈ ਵਾਰ ਮੁੱਖ ਮੰਤਰੀ, ਸਿੱਖਿਆ ਮੰਤਰੀ ਅਤੇ ਖਜਾਨਾ ਮੰਤਰੀ ਨੂੰ ਉਹਨਾਂ ਦੇ ਵਾਅਦੇ ਯਾਦ ਕਰਵਾਏ।

ਵੋਕੇਸ਼ਨਲ ਟੀਚਰਜ ਫਰੰਟ, ਪੰਜਾਬ ਵੱਲੋਂ ਕੀਤੀ ਰੈਲੀ ਵਿੱਚ ਅਧਿਆਪਕਾਂ ਵੱਲੋਂ ਜੋਰਦਾਰ ਪ੍ਰਦਰਸ਼ਨ ਕੀਤਾ ਗਿਆ। ਅਧਿਆਪਕਾਂ ਨੇ ਸਰਕਾਰ ਨੂੰ ਸਿੱਧੇ ਤੌਰ ’ਤੇ ਚੇਤਾਵਨੀ ਦਿੱਤੀ ਕਿ ਜਿੰਨਾ ਚਿਰ ਸਾਡੀਆਂ ਮੰਗਾਂ ਦਾ ਹੱਲ ਕੀਤਾ, ਉਨੇ ਚਿਰ ਤੱਕ ਇਹ ਵਿਰੋਧ ਪ੍ਰਦਰਸ਼ਨ ਜਾਰੀ ਰਹੇਗਾ। ਇਸ ਮੌਕੇ ਸਟੇਟ ਕਮੇਟੀ ਮੈਂਬਰ ਰਣਜੀ ਸਿੰਘ ਬਰਨਾਲਾ, ਭੁਪਿੰਦਰ ਸਿੰਘ ਰੋਪੜ, ਰਣਜੀਤ ਸਿੰਘ ਨਵਾਂ ਸ਼ਹਿਰ, ਗੁਰਜੀਤ ਸਿੰਘ ਬਠਿੰਡਾ, ਸੁਖਰਾਜਬੀਰ ਸਿੰਘ ਤਰਨਤਾਰਨ ਆਦਿ ਅਧਿਆਪਕ ਆਗੂ ਹਾਜ਼ਰ ਸਨ। Vocational Teachers Protest