ਸਮੱਗਰਾ ਸਿੱਖਿਆ ਅਧੀਨ ਜ਼ਿਲ੍ਹਾ ਪੱਧਰੀ ਕਲਾ ਉਤਸਵ ਕਰਵਾਏ

kotpura

ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

(ਸੁਭਾਸ਼ ਸ਼ਰਮਾ) ਕੋਟਕਪੂਰਾ। ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਸੀਨੀਅਰ ਸੈਕੰਡਰੀ ਵਿਖੇ ਸਾਲ 2021-22 ਵਿੱਚ 9ਵੀਂ ਤੋਂ 12 ਵੀਂ ਜਮਾਤ ਦੇ ਵਿਦਿਆਰਥਣਾਂ ਦੇ ਜ਼ਿਲ੍ਹਾ ਪੱਧਰੀ ਕਲਾ ਉਤਸਵ ਮੁਕਾਬਲੇ ਕਰਵਾਏ ਗਏ। ਸੋਲੋ ਡਾਂਸ ਵਿੱਚ ਹਰਲੀਨ ਸ਼ਰਮਾ ਨੇ ਪਹਿਲਾ ਸਥਾਨ ਅਤੇ ਸੋਲੋ ਵੋਕਲ ਮਿਊਜਕ ਕਲਾਸੀਕਲ ਵਿੱਚ ਦੂਜਾ ਸਥਾਨ, ਬਬੀਤਾ ਨੇ ਸੋਲੋ ਇੰਸਟੂਮੈਂਟਲ ਮਿਊਜਕ ਅਰੈਡੀਸ਼ਨਲ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ।

ਪ੍ਰਭਲੀਨ ਕੌਰ ਨੇ ਸੋਲੋ ਇੰਸਟਰੂਮੈਨਟਲ ਮਿਊਜਕ ਕਲਾਸੀਕਲ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ । ਜ਼ਿਲ੍ਹਾ ਪੱਧਰ ’ਤੇ ਪਹਲੇ ਸਥਾਨ ’ਤੇ ਰਹਿਣ ਵਾਲੀਆਂ ਵਿਦਿਆਰਥਣਾਂ ਨੂੰ 600/-ਰੁਪਏ ਦੀ ਰਾਸ਼ੀ ਤੇ ਟਰਾਫੀ ਦਿੱਤੀ ਗਈ । ਦੂਸਰੇ ਸਥਾਨ ’ਤੇ ਰਹਿਣ ਵਾਲੀਆਂ ਵਿਦਿਆਰਥਣਾਂ ਨੂੰ 500/-ਰੁਪਏ ਦੀ ਨਗਦ ਰਾਸ਼ੀ ਤੇ ਟਰਾਫੀ ਦਿੱਤੀ ਗਈ।

ਸਕੂਲ ਵਿੱਚ ਸਵੇਰ ਦੀ ਸਭਾ ਵਿੱਚ ਜੇਤੂਆਂ ਨੂੰ ਪ੍ਰਿੰਸੀਪਲ ਪ੍ਰਭਜੋਤ ਸਿੰਘ ਨੇ ਇਨਾਮ ਵੰਡੇ। ਇਸ ਮੌਕੇ ਪ੍ਰਭਜੋਤ ਸਿੰਘ ਨੇ ਮਿਊਜ਼ਿਕ ਮਿਸਟ੍ਰਿਸ ਸਰਬਜੀਤ ਕੌਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਧਿਆਪਕਾਂ ਦੀ ਸਖਤ ਮਿਹਨਤ ਸਦਕਾ ਸਕੂਲ ਦਾ ਨਾਂਅ ਰੋਸ਼ਨ ਹੋ ਰਿਹਾ ਹੈ। ਇਸ ਮੌਕੇ ਸ੍ਰੀਮਤੀ ਬਲਜੀਤ ਰਾਣੀ, ਕੁਲਵਿੰਦਰ ਸਿੰਘ, ਰਜਿੰਦਰ ਸਿੰਘ , ਜਸਵੰਤ ਸਿੰਘ ਤੋਂ ਇਲਾਵਾ ਸਕੂਲ ਦਾ ਸਮੁੱਚਾ ਸਟਾਫ ਹਾਜ਼ਰ ਸੀ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here