ਮੈਦਾਨ ’ਚ ਉੱਤਰੇ ਮੁੱਖ ਮੰਤਰੀ ਮਾਨ, ਵਾਲੀਬਾਲ ਖੇਡੇ  

ਵਾਲੀਬਾਲ ਸੈਂਟਰ ਪੁਆਇੰਟ ’ਤੇ ਖੇਡੇ

  • ਖੇਡਾਂ ਵਤਨ ਪੰਜਾਬ ਦੀਆਂ ਦੀ ਸ਼ੁਰੂਆਤ

(ਸੱਚ ਕਹੂੰ ਨਿਊਜ਼) ਜਲੰਧਰ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ’ਚ ਵਾਲੀਬਾਲ ਦਾ ਮੈਚ ਵੀ ਖੇਡਿਆ। ਮੁੱਖ ਮੰਤਰੀ ਜਲੰਧਰ ਦੀ ਪੰਜਾਬ ਸਪੋਰਟਸ ਸਕੂਲ ਦੀ ਟੀਮ ਵੱਲੋਂ ਲਾਇਲਪੁਰ ਖਾਲਸਾ ਦੀ ਟੀਮ ਖਿਲਾਫ ਖੇਡੇ। ਮਾਨ ਵਾਲੀਬਾਲ ਸੈਂਟਰ ਪੁਆਇੰਟ ’ਤੇ ਖੇਡੇ। ਵੱਡੀ ਗਿਣਤੀ ’ਚ ਦਰਸ਼ਕ ਮੈਚ ਵੇਖਣ ਲਈ ਪਹੁੰਚੇ ਹਨ। ਇਸ ਮੌਕੇ ਜਲਧੰਰ ਦੇ ਖੇਡ ਮੈਦਾਨ ’ਚ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ। ਪ੍ਰੋਗਰਾਮ ਵਿੱਚ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਪਤਨੀ ਡਾ: ਗੁਰਪ੍ਰੀਤ ਕੌਰ ਵੀ ਸਟੇਜ ‘ਤੇ ਮੌਜੂਦ ਸਨ। ਇਸ ਮੌਕਾ ਕੌਮੀ ਖੇਡ ਦਿਵਸ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਖੇਡਾਂ ਦੇ ਉਦਘਾਟਨ ਮੌਕੇ ਪੰਜਾਬ ਦੀ ਪ੍ਰਸਿੱਧ ਸੂਫ਼ੀ ਗਾਇਕ ਜੋੜੀ ਨੂਰਾਂ ਸਿਸਟਰਜ਼, ਰਣਜੀਤ ਬਾਵਾ ਅਤੇ ਅੰਮ੍ਰਿਤ ਮਾਨ ਆਪਣੇ-ਆਪਣੇ ਢੰਗ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ।

ਮੰਗਲਵਾਰ ਨੂੰ ਸਕੂਲਾਂ-ਕਾਲਜਾਂ ਦੀ ਹੋਵੇਗੀ ਛੁੱਟੀ

ਮੀਂਹ ਕਾਰਨ ਢਾਈ ਘੰਟੇ ਦੇਰੀ ਨਾਲ ਸ਼ੁਰੂ ਹੋਏ ਪ੍ਰੋਗਰਾਮ ਵਿੱਚ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਜਲੰਧਰ ਦੇ ਸਾਰੇ ਵਿਦਿਅਕ ਅਦਾਰੇ 30 ਅਗਸਤ-ਮੰਗਲਵਾਰ ਨੂੰ ਬੰਦ ਰਹਿਣਗੇ। ਅੱਜ ਦੇ ਸਮਾਗਮ ਵਿੱਚ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੀ ਸ਼ਮੂਲੀਅਤ ਤੋਂ ਬਾਅਦ ਮੁੱਖ ਮੰਤਰੀ ਨੇ ਛੁੱਟੀ ਦਾ ਐਲਾਨ ਕੀਤਾ।

ਇਹ ਵੀ ਪੜ੍ਹੋ..

ਕੋਚਾਂ ਦੀ ਭਰਤੀ ਕੀਤੀ ਜਾ ਰਹੀ ਹੈ : ਖੇਡ ਮੰਤਰੀ

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਖੇਡ ਢਾਂਚੇ ’ਚ ਹਰ ਪੱਖੋਂ ਸੁਧਾਰ ਕਰਨ ਦੇ ਯਤਨ ਕੀਤੇ ਜਾ ਰਹੇ ਹਨ ਉਨ੍ਹਾਂ ਕਿਹਾ ਕਿ ਕੋਚਾਂ ਦੀ ਭਰਤੀ ਸਬੰਧੀ ਪੀਪੀਐਸੀ ਨੂੰ ਲਿਖ ਕੇ ਦਿੱਤਾ ਹੈ ਜਿਸ ਵੱਲੋਂ ਕੋਚਾਂ ਦੀ ਰੈਗੂਲਰ ਭਰਤੀ ਕੀਤੀ ਜਾਵੇਗੀ

ਬਿਹਤਰ ਹੋਵੇਗੀ ਨਵੀਂ ਖੇਡ ਨੀਤੀ

ਕੁੱਝ ਦਿਨ ਪਹਿਲਾਂ ਬਠਿੰਡਾ ਪੁੱਜੇ ਖੇਡ ਮੰਤਰੀ ਮੀਤ ਹੇਅਰ ਨੂੰ ਜਦੋਂ ‘ ਸੱਚ ਕਹੂੰ’ ਦੇ ਇਸ ਪੱਤਰਕਾਰ ਨੇ ਸੁਝਾਅ ਦਿੱਤਾ ਕਿ ਗੁਆਂਢੀ ਸੂਬੇ ਹਰਿਆਣਾ ਦੀ ਖੇਡ ਨੀਤੀ ਬਹੁਤ ਵਧੀਆ ਹੈ, ਹਰਿਆਣਾ ਆਪਣੇ ਖਿਡਾਰੀਆਂ ਨੂੰ ਪੂਰਾ ਮਾਣ-ਸਨਮਾਨ ਦਿੰਦਾ ਹੈ ਤਾਂ ਪੰਜਾਬ ਦੀ ਖੇਡ ਨੀਤੀ ਵੀ ਹਰਿਆਣਾ ਦੀ ਤਰਜ਼ ’ਤੇ ਹੀ ਬਣੇ ਤਾਂ ਉਨ੍ਹਾਂ ਆਖਿਆ ਕਿ ਨਵੀਂ ਖੇਡ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ, ਪੰਜਾਬ ਦੀ ਖੇਡ ਨੀਤੀ ਹੋਰ ਵੀ ਬਿਹਤਰ ਹੋਵੇਗੀ

ਖੇਡ ਢਾਂਚਾ ਵੀ ਬਣੇ ਚੰਗਾ : ਕੋਚ

ਕੋਚਾਂ ਦੀ ਘਾਟ ਸਬੰਧੀ ਪੁੱਛੇ ਜਾਣ ’ਤੇ ਵੱਖ-ਵੱਖ ਕੋਚਾਂ ਨੇ ਕਿਹਾ ਕਿ ਕੋਚਾਂ ਦੀ ਭਰਤੀ ਦੇ ਨਾਲ-ਨਾਲ ਖੇਡ ਢਾਂਚਾ ਵੀ ਵਧੀਆ ਹੋਣਾ ਚਾਹੀਦਾ ਹੈ ਉਨ੍ਹਾਂ ਕਿਹਾ ਕਿ ਪਿਛਲੇ ਛੇ ਸਾਲ ਤੋਂ ਖੇਡਾਂ ਸਬੰਧੀ ਕਿਸੇ ਤਰ੍ਹਾਂ ਦੇ ਸਮਾਨ ਦੀ ਖ੍ਰੀਦਦਾਰੀ ਹੀ ਨਹੀਂ ਕੀਤੀ ਗਈ ਜਿਸਦੇ ਸਿੱਟੇ ਵਜੋਂ ਖਿਡਾਰੀਆਂ ਨੂੰ ਅਭਿਆਸ ’ਚ ਮੁਸ਼ਕਿਲ ਆਉਂਦੀ ਹੈ ਉਨ੍ਹਾਂ ਕਿਹਾ ਕਿ ਖੇਡ ਖੇਤਰ ’ਚ ਪ੍ਰਾਪਤੀਆਂ ਲਈ ਖਿਡਾਰੀ ਨੂੰ ਕੋਚ ਅਤੇ ਖੇਡ ਢਾਂਚਾ ਬਿਹਤਰ ਮਿਲੇਗਾ ਤਾਂ ਜਿੱਤਾਂ ਪੱਲੇ ਪੈਣਗੀਆਂ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ