
London News: (ਸੱਚ ਕਹੂੰ ਨਿਊਜ਼) ਲੰਦਨ। ਇੰਗਲੈਂਡ ਦੇ ਬਲਾਕ ਲੰਦਨ ਦੀ ਸਾਧ-ਸੰਗਤ ਵੱਲੋਂ ਮਾਨਵਤਾ ਭਲਾਈ ਦੇ ਕਾਰਜ ਸਵੱਛਤਾ ਅਭਿਆਨ ‘ਹੋ ਪ੍ਰਿਥਵੀ ਸਾਫ, ਮਿਟੇਂ ਰੋਗ ਅਭਿਸ਼ਾਪ’ ਤਹਿਤ ਬਾਰਕਿੰਗ, ਇਲਫੋਰਡ ਵਿਖੇ ਸਫਾਈ ਅਭਿਆਨ ਚਲਾਇਆ ਗਿਆ ਅਤੇ 73 ਵੱਡੇ ਬੈਗ ਕੂੜਾ ਇਕੱਠਾ ਕੀਤਾ ਗਿਆ।
ਇਹ ਵੀ ਪੜ੍ਹੋ: IND vs ENG ਦੂਜਾ ਟੈਸਟ, ਅੰਗਰੇਜਾਂ ਨੇ ਜਿੱਤਿਆ ਟਾਸ, ਬੁਮਰਾਹ ਇਸ ਟੈਸਟ ਤੋਂ ਬਾਹਰ

ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈਲਫੇਅਰ ਕਮੇਟੀ ਦੀ ਅਗਵਾਈ ਵਿੱਚ ਚਲਾਏ ਇਸ ਸਫ਼ਾਈ ਅਭਿਆਨ ਵਿੱਚ ਗਰਮੀ ਦੇ ਮੌਸਮ ਦੀ ਪ੍ਰਵਾਹ ਨਾ ਕਰਦਿਆਂ 25 ਸੇਵਾਦਾਰਾਂ ਨੇ ਮੂਲ ਨਾਗਰਿਕਾਂ ਨਾਲ ਮਿਲ ਕੇ ਸੇਵਾ ਕਾਰਜਾਂ ’ਚ ਵਧ-ਚੜ੍ਹ ਕੇ ਹਿੱਸਾ ਪਾਇਆ ਤੇ ਇਲਾਕੇ ਨੂੰ ਸਾਫ਼-ਸੁਥਰਾ ਬਣਾ ਦਿੱਤਾ ਜਿਸ ਕਾਰਨ ਇਲਾਕੇ ਦੀ ਨੁਹਾਰ ਬਦਲ ਗਈ ਇਸ ਮੌਕੇ ਮੂਲ ਨਾਗਰਿਕਾਂ ਨੇ ਸੇਵਾਦਾਰਾਂ ਵੱਲੋਂ ਕੀਤੇ ਇਸ ਨੇਕ ਕਾਰਜ ਦੀ ਭਰਪੂਰ ਸ਼ਲਾਘਾ ਕਰਦਿਆਂ ਆਖਿਆ ਕਿ ਧੰਨ ਹਨ ਸੇਵਾਦਾਰ ਜੋ ਮਾਨਵਤਾ ਦੇ ਰਾਹ ’ਤੇ ਹਮੇਸ਼ਾ ਮੋਹਰੀ ਰਹਿੰਦੇ ਹਨ।