ਅੱਜ ਤੋਂ ਚੱਲਣਗੀਆਂ ਪੰਜਾਬ ਤੋਂ ਦਿੱਲੀ ਏਅਰਪੋਰਟ ਲਈ ਵੋਲਵੋ ਬੱਸਾਂ
ਚੰਡੀਗੜ੍ਹ। ਅੱਜ ਤੋਂ ਪੰਜਾਬ ਤੋਂ ਦਿੱਲੀ ਏਅਰਪੋਰਟ ਲਈ ਬੱਸਾਂ ਚੱਲਣਗੀਆਂ। ਪੰਜਾਬ ਦੇ ਵੱਖ-ਵੱਖ ਥਾਵਾਂ ਤੋਂ ਏਅਰਪੋਰਟ ਤੱਕ ਵੋਲਵੋ ਬੱਸਾਂ ਚੱਲਣੀਆਂ ਸ਼ੁਰੂ ਹੋਣ ਜਾ ਰਹੀਆਂ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜਲੰਧਰ ਤੋਂ ਏਅਰਪੋਰਟ ਤੱਕ ਵੋਲਵੋ ਬੱਸ ਸੇਵਾ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਰਾਜ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੁਪਹਿਰ ਕਰੀਬ 1.15 ਵਜੇ ਦਿੱਲੀ ਹਵਾਈ ਅੱਡੇ ਲਈ ਵੋਲਵੋ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਪ੍ਰੋਗਰਾਮ ਦਾ ਪ੍ਰਬੰਧ ਜਲੰਧਰ ਬੱਸ ਸਟੈਂਡ ਦੇ ਨੇੜੇ ਕੀਤਾ ਗਿਆ ਹੈ ਜਿੱਥੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਬੁੱਤ ਲਗਾਇਆ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਬੱਸ ਸਟੈਂਡ ਦੀ ਛੱਤ ਹੇਠਾਂ ਸਟੇਜ ਲਗਾ ਕੇ ਲੋਕਾਂ ਦੇ ਬੈਠਣ ਦਾ ਪ੍ਰਬੰਧ ਕੀਤਾ ਹੈ।
ਦਿੱਲੀ ਲਈ ਵੋਲਵੋ ਬੱਸਾਂ ਨੂੰ ਹਰੀ ਝੰਡੀ ਦੇਣ ਦੇ ਪ੍ਰੋਗਰਾਮ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਬੁੱਤ ’ਤੇ ਸ਼ਰਧਾ ਦੇ ਫੁੱਲ ਭੇਟ ਕਰਨਗੇ। ਬਾਗ ’ਚ ਉਹ ਸਟੇਜ ’ਤੇ ਜਾਣਗੇ ਅਤੇ ਲੋਕਾਂ ਨੂੰ ਸੰਬੋਧਨ ਕਰਨ ਤੋਂ ਬਾਅਦ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਦਿੱਲੀ ਲਈ ਰਵਾਨਾ ਕਰਨਗੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ